Saturday, July 27, 2024  

ਚੰਡੀਗੜ੍ਹ

ਸਾਰੇ ਕਮਿਊਨਿਟੀ ਸੈਂਟਰਾਂ, MRF ਕੇਂਦਰਾਂ 'ਤੇ ਲਗਾਏ ਜਾਣਗੇ ਸੋਲਰ ਪੈਨਲ

December 06, 2023

ਚੰਡੀਗੜ੍ਹ, 6 ਦਸੰਬਰ :

ਨਗਰ ਨਿਗਮ ਨੇ ਆਪਣੀਆਂ ਸਾਰੀਆਂ ਵੱਡੀਆਂ ਇਮਾਰਤਾਂ 'ਤੇ ਸੋਲਰ ਪੈਨਲ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਜੋ ਵੀ ਬਿਜਲੀ ਪੈਦਾ ਹੋਵੇਗੀ, ਉਹ ਗਰਿੱਡ ਨੂੰ ਦਿੱਤੀ ਜਾਵੇਗੀ। ਨਗਰ ਨਿਗਮ ਵੱਲੋਂ ਇਮਾਰਤਾਂ 'ਤੇ ਸੋਲਰ ਪੈਨਲ ਲਗਾਉਣ ਦਾ ਕੰਮ ਚਾਲੂ ਵਿੱਤੀ ਸਾਲ ਦੌਰਾਨ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਸਾਰੀਆਂ ਵੱਡੀਆਂ ਇਮਾਰਤਾਂ 'ਤੇ ਸੋਲਰ ਪੈਨਲ ਲਗਾਉਣ ਨਾਲ ਬਿਜਲੀ ਦੀ ਕਾਫੀ ਬੱਚਤ ਹੋਵੇਗੀ। ਇਸ ਪ੍ਰਾਜੈਕਟ ਦਾ ਬਜਟ ਚਾਲੂ ਮਾਲੀ ਸਾਲ ਦੇ ਬਜਟ ਵਿੱਚ ਹੀ ਰੱਖਿਆ ਗਿਆ ਹੈ, ਇਸ ਲਈ ਵਿੱਤੀ ਵਰ੍ਹੇ ਵਿੱਚ ਹੀ ਕੰਮ ਮੁਕੰਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਸੋਲਰ ਪੈਨਲ ਨਗਰ ਨਿਗਮ ਦੀਆਂ ਸਾਰੀਆਂ ਵੱਡੀਆਂ ਇਮਾਰਤਾਂ ਦੇ ਨਾਲ-ਨਾਲ ਗਊ ਸ਼ੈੱਡਾਂ, ਮਟੀਰੀਅਲ ਰਿਕਵਰੀ ਫੈਸਿਲਿਟੀ (ਐੱਮ.ਆਰ.ਐੱਫ.) ਕੇਂਦਰਾਂ, ਸਾਰੇ ਕਮਿਊਨਿਟੀ ਸੈਂਟਰਾਂ ਅਤੇ ਹੋਰ ਇਮਾਰਤਾਂ 'ਤੇ ਲਗਾਏ ਜਾਣਗੇ। ਇਨ੍ਹਾਂ ਸੋਲਰ ਪੈਨਲਾਂ ਤੋਂ ਪੈਦਾ ਹੋਣ ਵਾਲੀ ਵਾਧੂ ਬਿਜਲੀ ਗਰਿੱਡ ਨੂੰ ਦਿੱਤੀ ਜਾਵੇਗੀ। ਨਿਗਮ ਦੇ ਇਸ ਫੈਸਲੇ ਨਾਲ ਹਰੀ ਊਰਜਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨਾਲ ਪ੍ਰਸ਼ਾਸਨ ਵੱਲੋਂ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਵਿੱਚ ਮਦਦ ਮਿਲੇਗੀ।

ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ਾਸਨ ਨੇ ਦਸੰਬਰ ਮਹੀਨੇ ਤੱਕ ਸੋਲਰ ਤੋਂ 75 ਮੈਗਾਵਾਟ ਬਿਜਲੀ ਪੈਦਾ ਕਰਨ ਦਾ ਟੀਚਾ ਰੱਖਿਆ ਹੈ। ਪ੍ਰਸ਼ਾਸਨ ਨੇ ਪਹਿਲਾਂ ਹੀ 500 ਗਜ਼ ਦੇ ਅੰਦਰ ਦੇ ਘਰਾਂ ਲਈ ਛੱਤਾਂ 'ਤੇ ਸੋਲਰ ਪੈਨਲ ਲਗਾਉਣਾ ਲਾਜ਼ਮੀ ਕਰ ਦਿੱਤਾ ਸੀ। ਇਸ ਕਾਰਨ ਇਹ ਸ਼ਹਿਰ ਦੇਸ਼ ਦੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਸਭ ਤੋਂ ਵੱਧ ਸੂਰਜੀ ਊਰਜਾ ਪੈਦਾ ਕਰਨ ਵਾਲਾ ਸੂਬਾ ਬਣ ਗਿਆ ਹੈ। ਵਰਤਮਾਨ ਵਿੱਚ, ਇੱਥੇ ਲਗਭਗ 64 ਮੈਗਾਵਾਟ ਸੂਰਜੀ ਊਰਜਾ ਦੀ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਗਏ ਹਨ। ਪ੍ਰਸ਼ਾਸਨ ਨੇ 2025 ਤੱਕ 100 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਦਾ ਟੀਚਾ ਰੱਖਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ