ਨਵੀਂ ਦਿੱਲੀ, 8 ਦਸੰਬਰ (ਏਜੰਸੀ):
ਭਾਜਪਾ ਨੇ ਸ਼ੁੱਕਰਵਾਰ ਨੂੰ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਚੋਣ ਦੀ ਨਿਗਰਾਨੀ ਕਰਨ ਲਈ ਕੇਂਦਰੀ ਆਬਜ਼ਰਵਰ ਨਿਯੁਕਤ ਕੀਤੇ ਹਨ।
ਪਾਰਟੀ ਦੇ ਸੰਸਦੀ ਬੋਰਡ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਜ ਸਭਾ ਮੈਂਬਰ ਸਰੋਜ ਪਾਂਡੇ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਨੂੰ ਰਾਜਸਥਾਨ ਲਈ ਕੇਂਦਰੀ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਮੱਧ ਪ੍ਰਦੇਸ਼ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਓਬੀਸੀ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਕੇ.ਲਕਸ਼ਮਣ ਅਤੇ ਰਾਸ਼ਟਰੀ ਸਕੱਤਰ ਆਸ਼ਾ ਲਾਕਰਾ ਨੂੰ ਨਿਯੁਕਤ ਕੀਤਾ ਗਿਆ ਹੈ।
ਛੱਤੀਸਗੜ੍ਹ ਲਈ ਕੇਂਦਰੀ ਬੰਦਰਗਾਹ, ਜਹਾਜ਼ਰਾਨੀ, ਜਲ ਮਾਰਗ ਅਤੇ ਆਯੁਸ਼ ਮੰਤਰੀ ਸਰਬਾਨੰਦ ਸੋਨੋਵਾਲ ਅਤੇ ਰਾਸ਼ਟਰੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਦੇ ਨਾਲ ਕੇਂਦਰੀ ਕਬਾਇਲੀ ਮੰਤਰੀ ਅਰਜੁਨ ਮੁੰਡਾ ਨੂੰ ਕੇਂਦਰੀ ਨਿਗਰਾਨ ਬਣਾਇਆ ਗਿਆ ਹੈ।