Thursday, May 02, 2024  

ਹਰਿਆਣਾ

‘ਦਿੱਲੀ ਚੱਲੋ’ : ਸ਼ੰਭੂ ਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਪੁਲਿਸ ਨੇ ਮੁੜ ਦਾਗੇ ਅਥਰੂ ਗੈਸ ਦੇ ਗੋਲ਼ੇ

February 16, 2024

ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੇ ਗੇੜ ਦੀ ਮੀਟਿੰਗ ਭਲਕੇ

ਏਜੰਸੀਆਂ
ਹਰਿਆਣਾ/16 ਫਰਵਰੀ : ਦਿੱਲੀ ਚੱਲੋ ਦੇ ਸੱਦੇ ਤਹਿਤ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਸ਼ੁੱਕਰਵਾਰ ਨੂੰ ਚੌਥੇ ਦਿਨ ਵੀ ਜਾਰੀ ਰਿਹਾ। ਸ਼ੰਭੂ ਬੈਰੀਅਰ ’ਤੇ ਪੁਲਿਸ ਵੱਲੋਂ ਕਿਸਾਨਾਂ ’ਤੇ ਮੁੜ ਅਥਰੂ ਗੈਰ ਦੇ ਗੋਲ਼ੇ ਦਾਗਣ ਦੀਆਂ ਰਿਪੋਰਟਾਂ ਮਿਲੀਆਂ ਹਨ। ਸ਼ੁੱਕਰਵਾਰ ਨੂੰ ਮੁੜ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ’ਤੇ ਬੈਰੀਕੇਡ ਵੱਲ ਵਧਣ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਦੌੜਾਉਣ ਲਈ ਅਥਰੂ ਗੈਸ ਦੇ ਗੋਲ਼ੇ ਦਾਗ਼ੇ। ਜ਼ਿਕਰਯੋਗ ਹੈ ਕਿ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਸਮੇਤ ਹੋਰਨਾਂ ਮੰਗ ਨੂੰ ਲੈ ਕੇ ਕਿਸਾਨ ‘ਦਿੱਲੀ ਚੱਲੋ’ ਮਾਰਚ ਤਹਿਤ ਚੌਥੇ ਦਿਨ ਵੀ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ। ਪ੍ਰਦਰਸ਼ਨ ਦੇ ਪਹਿਲੇ 2 ਦਿਨ ਵੀ ਕਿਸਾਨਾਂ ਅਤੇ ਹਰਿਆਣਾ ਪੁਲਿਸ ਦੇ ਜਵਾਨਾਂ ਵਿਚਾਲੇ ਝੜਪਾਂ ਹੋਈਆਂ ਸਨ । ਇਸ ਦੌਰਾਨ 100 ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ ਸਨ।
ਉਧਰ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਵੀਰਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਵੀ ਬੇਸਿੱਟਾ ਰਹੀ। ਮੀਟਿੰਗ ਦੌਰਾਨ ਕਿਸਾਨਾਂ ਨੇ ਐਮਐਸਪੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਪਰ ਕੇਂਦਰੀ ਮੰਤਰੀਆਂ ਨੇ ਇਸ ’ਤੇ ਸਹਿਮਤੀ ਨਹੀਂ ਜਤਾਈ ਅਤੇ ਹੋਰ ਸਮੇਂ ਦੀ ਮੰਗ ਕੀਤੀ। ਹੁਣ ਚੌਥੇ ਗੇੜ ਦੀ ਮੀਟਿੰਗ ਐਤਵਾਰ, 18 ਫਰਵਰੀ ਨੂੰ ਸ਼ਾਮ 6:00 ਵਜੇ ਚੰਡੀਗੜ੍ਹ ’ਚ ਹੋਵੇਗੀ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ ‘ਦਿੱਲੀ ਚੱਲੋ’ ਮਾਰਚ ਦੀ ਅਪੀਲ ਕੀਤੀ ਸੀ। ਪੰਜਾਬ ਦੇ ਕਿਸਾਨਾਂ ਨੇ ਮੰਗਲਵਾਰ, 13 ਫਰਵਰੀ ਨੂੰ ਰਾਸ਼ਟਰੀ ਰਾਜਧਾਨੀ ਵੱਲ ਮਾਰਚ ਸ਼ੁਰੂ ਕੀਤਾ ਪਰ ਸੁਰੱਖਿਆ ਕਰਮੀਆਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ਬਿੰਦੂਆਂ ’ਤੇ ਉਨ੍ਹਾਂ ਨੂੰ ਰੋਕ ਦਿੱਤਾ ਸੀ । ਕਿਸਾਨ ਐਮਐਸਪੀ ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਖੇਤੀ ਕਰਜ਼ ਮੁਆਫ਼, ਬਿਜਲੀ ਦਰਾਂ ’ਚ ਕੋਈ ਵਾਧਾ ਨਹੀਂ, ਪੁਲਿਸ ਮਾਮਲਿਆਂ ਨੂੰ ਵਾਪਸ ਲੈਣ ਅਤੇ 2021 ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ ‘ਨਿਆਂ’, ਭੂਮੀ ਐਕਵਾਇਰ ਐਕਟ, 2013 ਦੀ ਬਹਾਲੀ ਅਤੇ 2020-21 ’ਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕਰ ਰਹੇ ਹਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਕਮੇਟੀ ਦੇ ਖਾਤੇ ਸੀਲ ਹੋਣ ’ਤੇ ਪ੍ਰਧਾਨ ਸਮੇਤ ਪੂਰੀ ਕਮੇਟੀ ਚੁੱਪ ਕਿਉ?

ਹਰਿਆਣਾ ਕਮੇਟੀ ਦੇ ਖਾਤੇ ਸੀਲ ਹੋਣ ’ਤੇ ਪ੍ਰਧਾਨ ਸਮੇਤ ਪੂਰੀ ਕਮੇਟੀ ਚੁੱਪ ਕਿਉ?

JJP ਦੇ ਹਰਿਆਣਾ ਮੁਖੀ ਦਾ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੀ ਸੰਭਾਵਨਾ

JJP ਦੇ ਹਰਿਆਣਾ ਮੁਖੀ ਦਾ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੀ ਸੰਭਾਵਨਾ

ਲੋਕ ਸਭਾ ਚੋਣਾਂ: ਗੁਰੂਗ੍ਰਾਮ ਵਿੱਚ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਹਰਿਆਣਵੀ ਗਾਇਕ ਐਮਡੀ ਰੌਕਸਟਾਰ

ਲੋਕ ਸਭਾ ਚੋਣਾਂ: ਗੁਰੂਗ੍ਰਾਮ ਵਿੱਚ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਹਰਿਆਣਵੀ ਗਾਇਕ ਐਮਡੀ ਰੌਕਸਟਾਰ

ਹਰਿਆਣਾ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਟੀਮ ਨੇ ਵੱਖ-ਵੱਖ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਹਰਿਆਣਾ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਟੀਮ ਨੇ ਵੱਖ-ਵੱਖ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ