Saturday, April 13, 2024  

ਖੇਤਰੀ

ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

February 23, 2024

ਮੋਹਾਲੀ, 23 ਫਰਵਰੀ ( ਹਰਬੰਸ ਬਾਗੜੀ ) : ਇੱਥੋਂ ਨੇੜਲੇ ਪਿੰਡ ਸੋਹਾਣਾ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਪ੍ਰਬੰਧਕ ਕਮੇਟੀ ਗੁ: ਡੇਰਾ ਸਾਹਿਬ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਡੇਰਾ ਸਾਹਿਬ ਜੀ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਅਤੇ ਗੁ: ਸਿੰਘ ਸ਼ਹੀਦਾਂ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਡੇਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ । ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ । ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ । ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ ।ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ । ਨਗਰ ਕੀਰਤਨ ਵਿੱਚ ਫੌਜੀ ਬੈਂਡ, ਗਤਕਾ ਪਾਰਟੀਆਂ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ । ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ । ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ । ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈੱਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 25 ਫਰਵਰੀ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਜੀ । ਜਨਮ ਦਿਹਾੜਾ ਦੀ ਖੁਸ਼ੀ ਵਿੱਚ ਇਸ ਦਿਨ ਸਵੇਰੇ 9:00 ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ, ਭਾਈ ਸ਼ਮਸ਼ੇਰ ਸਿੰਘ ਜੀ ਦਮਦਮੀ ਟਕਸਾਲ, ਭਾਈ ਅਮਰਜੀਤ ਸਿੰਘ ਜੀ ਜਵੱਦੀ ਟਕਸਾਲ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਗੁਰਸੇਵਕ ਸਿੰਘ ਦਾ ਇੰਟਰਨੈਸ਼ਨਲ ਢਾਡੀ, ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲੇ ਅਤੇ ਉੱਚ ਕੋਟੀ ਦੇ ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ