Saturday, April 13, 2024  

ਖੇਤਰੀ

ਖਨੌਰੀ ਬਾਰਡਰ ਤੇ ਪਸਰਿਆ ਸਨਾਟਾ, ਫਿਰ ਵੀ ਹਜ਼ਾਰਾਂ ਅੰਦੋਲਨਕਾਰੀ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਮੌਜੂਦ

February 23, 2024

ਲਹਿਰਾਗਾਗਾ, 23 ਫਰਵਰੀ (ਖੋਖਰ) : ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ 2 ਦੇ ਤਹਿਤ ਸਰਕਾਰ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਤਹਿਤ ਖਨੌਰੀ ਬਾਰਡਰ ਤੇ ਪਿਛਲੇ ਦਿਨੀ ਵਾਪਰੀ ਅਣਸੁਖਾਵੀਂ ਘਟਨਾ ਇੱਕ ਨੌਜਵਾਨ ਕਿਸਾਨ ਦੀ ਮੌਤ ਅਤੇ ਦਰਜਨਾਂ ਦੇ ਜ਼ਖਮੀ ਹੋਣ ਅਤੇ ਸੰਘਰਸ਼ ਨੂੰ ਲੀਡ ਕਰ ਰਹੀਆਂ ਜਥੇਬੰਦੀਆਂ ਵੱਲੋਂ ਦੋ ਦਿਨ ਅੱਗੇ ਨਾ ਵਧਣ ਦੇ ਦਿੱਤੇ ਆਦੇਸ਼ਾਂ ਦੇ ਚਲਦੇ ਅੱਜ ਖਨੌਰੀ ਬਾਰਡਰ ਤੇ ਸਨਾਟਾ ਛਾਇਆ ਰਿਹਾ, ਬੇਸ਼ੱਕ ਬਾਰਡਰ ਉੱਪਰ ਹਜ਼ਾਰਾਂ ਦੀ ਗਿਣਤੀ ਵਿੱਚ ਅੰਦੋਲਨਕਾਰੀ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਸਮੇਤ ਮੌਜੂਦ ਸਨ, ਪਰ ਉਹ ਸ਼ਾਂਤਮਈ ਤਰੀਕੇ ਨਾਲ ਬੈਠ ਕੇ ਮਿ੍ਰਤਕ ਅੰਦੋਲਨਕਾਰੀ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਦੇ ਨਾਮ ਦਾ ਜਾਪ ਕਰ ਰਹੇ ਸਨ। ਕੁਝ ਦਿਨ ਪਹਿਲਾਂ ਮਿ੍ਰਤਕ ਕਿਸਾਨ ਸਤਨਾਮ ਸਿੰਘ ਦੀ ਮਿ੍ਰਤਕ ਦੇਹ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਖਨੌਰੀ ਬਾਰਡਰ ਤੇ ਲਿਆਂਦਾ ਗਿਆ, ਜਿਥੇ ਕਿਸਾਨਾਂ ਨੂੰ ਮਿਰਤਕ ਦੇਹ ਦੇ ਅੰਤਿਮ ਦਰਸ਼ਨ ਕਰਵਾਏ ਗਏ ,ਇਸ ਮੌਕੇ ਨੌਜਵਾਨਾਂ ਤੇ ਕਿਸਾਨਾਂ ਵੱਲੋਂ ਸ਼ਹੀਦ ਕਿਸਾਨ ਅਮਰ ਰਹਿਣ ਅਤੇ ਜਥੇਬੰਦੀਆਂ ਦੇ ਹੱਕ ਅਤੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਵਿੱਚ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।

ਸੈਂਕੜੇ ਲੋਕ ਮੌਕੇ ਦਾ ਦਿ੍ਰਸ਼ ਦੇਖਣ ਲਈ ਆ ਜਾ ਰਹੇ ਸਨ, ਇਸ ਦੌਰਾਨ ਕੱਲ ਸੁਰੱਖਿਆ ਫੋਰਸਾਂ ਦੀ ਗੋਲੀ ਦਾ ਸ਼ਿਕਾਰ ਹੋਏ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਰਾਜ ਸਿੰਘ ਬਾਗੜੀ ਭੁਟਾਲ ਨੇ ਕਿਹਾ ਕਿ ਉਹ ਪਿੰਡ ਪੱਧਰ ਤੇ ਸਿੱਧੂਪੁਰ ਜਥੇਬੰਦੀ ਨਾਲ ਸੰਬੰਧਿਤ ਹਨ, ਜਦੋਂ ਵੀ ਉਨਾਂ ਦੀ ਸਿਹਤ ਵਿੱਚ ਸੁਧਾਰ ਹੋ ਗਿਆ ਕਿਸਾਨੀ ਮੰਗਾਂ ਮਨਵਾਉਣ ਲਈ ਫਿਰ ਖਨੌਰੀ ਬਾਰਡਰ ਤੇ ਜਾਣਗੇ, ਜਦੋਂ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ, ਦੂਜੇ ਪਾਸੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਜਿੰਦਰ ਹਸਪਤਾਲ ਪਹੁੰਚ ਕੇ ਜਗਰਾਜ ਸਿੰਘ ਬਾਗੜੀ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਕਿ ਹਰਿਆਣਾ ਤੇ ਕੇਂਦਰ ਸਰਕਾਰ ਨਹਿੱਥੇ ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਜੁਲਮ ਕਰਕੇ ਆਪਣੀ ਕਬਰ ਖੋਦ ਰਹੀ ਹੈ, ਉਹਨਾਂ ਕਿਸਾਨੀ ਅੰਦੋਲਨ ਦਾ ਸਮਰਥਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨੀ ਹਿੱਤਾਂ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦਾ ਸਾਥ ਦੇਣ ਤੋਂ ਪਿੱਛੇ ਨਹੀਂ ਹਟੇਗਾ। ਅੱਜ ਮੌਕੇ ਤੇ ਅੰਦੋਲਨਕਾਰੀ ਕਿਸਾਨਾਂ ਨੂੰ ਮੈਡੀਕਲ ਸਹੂਲਤਾਂ ਦੇਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਬੀਤੇ ਦਿਨੀ ਹਰਿਆਣਾ ਤੇ ਕੇਂਦਰ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਅੱਗੇ ਵੱਧਦੇ ਹੋਏ ਸਾਡੇ ਉੱਪਰ ਵੀ ਡਾਂਗਾ ਦਾ ਮੀਹ ਵਰਸ ਦਿੱਤਾ, ਜਿਸ ਵਿੱਚ ਉਹਨਾਂ ਦੀ ਬਾਂਹ ਟੁੱਟ ਗਈ, ਉਨਾਂ ਕਿਹਾ ਕਿ ਆਪਣੀ ਜ਼ਿੰਦਗੀ ਵਿੱਚ ਅਜਿਹਾ ਦਾਮਨਕਾਰੀ ਦਿ੍ਰਸ਼ ਕਦੇ ਨਹੀਂ ਦੇਖਿਆ। ਬੇਸ਼ੱਕ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਦੇਸ਼ਾਂ ਤੇ ਕਿਸਾਨਾਂ ਤੇ ਨੌਜਵਾਨਾਂ ਨੂੰ ਦੋ ਦਿਨਾਂ ਲਈ ਅੱਗੇ ਵਧਣ ਤੋਂ ਰੋਕਿਆ ਗਿਆ ਹੈ। ਪਰ ਦੋ ਦਿਨਾਂ ਬਾਅਦ ਬਾਰਡਰਾਂ ਤੇ ਸਥਿਤੀ ਕੀ ਹੋਵੇਗੀ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ, ਫਿਲਹਾਲ ਬਾਰਡਰਾਂ ਉੱਪਰ ਤੂਫਾਨ ਤੋਂ ਪਹਿਲਾਂ ਵਾਲੀ ਸ਼ਾਂਤੀ ਬਰਕਰਾਰ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ