Saturday, April 13, 2024  

ਖੇਤਰੀ

ਕਿਸਾਨ ਸਭਾ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ

February 23, 2024

ਲੁਧਿਆਣਾ, 23 ਫਰਵਰੀ (ਦਸਨਸ) : ਅੱਜ ਇਥੇ ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕਮੇਟੀ ਦੀ ਮੀਟਿੰਗ ਰੂਪ ਬਸੰਤ ਸਿੰਘ ਬੜੈਚ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੂਬਾਈ ਆਗੂ ਸ਼ਾਮਿਲ ਹੋਏ। ਸਭ ਤੋਂ ਪਹਿਲਾਂ ਪਿਛਲੇ ਦਿਨੀ ਸਰਕਾਰ ਦੇ ਜਬਰ ਨਾਲ ਬਾਰਡਰ 'ਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਪਰੰਤ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਦੁਆਰਾ ਉਲੀਕੇ ਗਏ ਐਕਸ਼ਨ ਦੇ ਏਜੰਡੇ 'ਤੇ ਵਿਚਾਰ- ਚਰਚਾ ਕੀਤੀ ਗਈ। 26 ਫਰਵਰੀ ਨੂੰ ਐਸਕੇਐਮ ਦੇ ਫੈਸਲੇ ਅਨੁਸਾਰ ਡਬਲਯੂਟੀਓ 'ਚੋਂ ਭਾਰਤ ਨੂੰ ਬਾਹਰ ਆਉਣ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿੱਚ ਨੈਸ਼ਨਲ ਹਾਈਵੇਅ ਤੇ ਸਟੇਟ ਹਾਈਵੇਅ ਉੱਪਰ ਕਿਸਾਨ ਆਪਣੇ ਟਰੈਕਟਰ ਪੂਰਾ ਦਿਨ ਖੜ੍ਹੇ ਕਰਨਗੇ ਅਤੇ ਨਾਲ ਹੀ ਡਬਲਯੂਓ ਦਾ ਪੁਤਲਾ ਸਾੜਨਗੇ। 5 ਮਾਰਚ ਨੂੰ ਹਰ ਸਾਲ ਵਾਂਗ ਕਿਸਾਨ ਸਭਾ ਵੱਲੋਂ ਖੁਸ਼ਹੈਸੲਇਅਤੀ ਮੋਰਚੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਪਿੰਡ ਐਤੀਆਣਾ, ਜ਼ਿਲ੍ਹਾ ਲੁਧਿਆਣਾ ਵਿਖੇ ਸ਼ਹੀਦੀ ਸਮਾਗਮ ਕੀਤਾ ਜਾਵੇਗਾ। 12 ਮਾਰਚ ਨੂੰ ਸੂਬਾ ਪੱਧਰੀ ਸ਼ਹੀਦੀ ਕਾਨਫਰੰਸ ਪਿੰਡ ਨਰੂੜ ਵਿਖੇ ਕੀਤੀ ਜਾਵੇਗੀ, ਜਿਸ ਵਿੱਚ ਪੂਰੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਸਾਥੀ ਪਹੁੰਚਣਗੇ, ਜਿਨ੍ਹਾਂ ਦਾ ਕੋਟਾ ਵੰਡਿਆ ਗਿਆ। ਇਸ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਪੋਲਿਟ ਬਿਊਰੋ ਮੈਂਬਰ ਕਾਮਰੇਡ ਮੁਹੰਮਦ ਸਲੀਮ ਪਹੁੰਚ ਰਹੇ ਹਨ। ਇਹ ਕਾਨਫਰੰਸ ਉਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਕਰਵਾਈ ਜਾ ਰਹੀ ਜੋ 1959 ਦੇ ਖੁਸ਼ਹੈਸੀਅਤੀ ਮੋਰਚੇ ਵਿੱਚ ਸ਼ਹੀਦ ਹੋਏ ਸਨ। ਸੰਯੁਕਤ ਮੋਰਚੇ ਦੇ ਫੈਸਲੇ ਅਨੁਸਾਰ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਮਜ਼ਦੂਰ ਕਿਸਾਨ ਮਹਾਂ ਪੰਚਾਇਤ ਵਿੱਚ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਮੀਟਿੰਗ ਵਿੱਚ ਸੂਬਾ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਤੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਨ੍ਹਾਂ ਤੋਂ ਇਲਾਵਾ ਸੂਬਾਈ ਅਹੁਦੇਦਾਰ ਮੇਜਰ ਸਿੰਘ ਪੁੰਨਾਵਾਲ, ਗੁਰਦਰਸ਼ਨ ਸਿੰਘ ਖਾਸਪੁਰ, ਡਾ. ਬਲਵਿਦਰ ਸਿਘ ਟਿਵਾਣਾ, ਸਤਿਨਾਮ ਸਿੰਘ ਬੜੈਚ, ਸਵਰਨਜੀਤ ਸਿੰਘ ਦਲਿਓ, ਧਰਮਪਾਲ ਸਿੰਘ ਸੀਲ, ਗੁਰਮੀਤ ਸਿੰਘ ਛੱਜੂਭੱਟ, ਸੁਰਜੀਤ ਸਿੰਘ ਗਗੜਾ ਤੇ ਲਖਵਿੰਦਰ ਸਿੰਘ ਮਰੜ ਆਦਿ ਆਗੂ ਸ਼ਾਮਿਲ ਹੋਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ