Saturday, July 27, 2024  

ਚੰਡੀਗੜ੍ਹ

ਸੰਯੁਕਤ ਕਿਸਾਨ ਮੋਰਚੇ ਨੇ ਮਨਾਇਆ ਕਾਲਾ ਦਿਵਸ

February 23, 2024

ਪੰਜਾਬ ’ਚ ਥਾਂ-ਥਾਂ ਸਾੜੇ ਭਾਜਪਾ ਆਗੂਆਂ ਦੇ ਪੁਤਲੇ

ਵੀ.ਪੀ. ਸਿੰਘ ਨਾਗਰਾ
ਚੰਡੀਗੜ੍ਹ/23 ਫਰਵਰੀ : ਸੰਯੁਕਤ ਕਿਸਾਨ ਮੋਰਚੇ ਨੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਜ਼ਬਰ, ਜਿਸ ਦੌਰਾਨ ਬੀਤੇ ਦਿਨ ਖਨੌਰੀ ਬਾਰਡਰ ’ਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋਂ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ, ਦੇ ਵਿਰੋਧ ’ਚ ਸ਼ੁੱਕਰਵਾਰ ਨੂੰ ਪੂਰੇ ਪੰਜਾਬ ਅੰਦਰ ਕਾਲਾ ਦਿਵਸ ਮਨਾਉਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟਰ ਤੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਪੁਤਲੇ ਸਾੜੇ ਤੇ ਥਾਂ-ਥਾਂ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਵੱਖ-ਵੱਖ ਕਿਸਾਨ ਅਤੇ ਹੋਰ ਸੰਘਰਸ਼ਸ਼ੀਲ ਜੱਥੇਬੰਦੀਆਂ ਵੱਲੋਂ ਪੂਰੇ ਪੰਜਾਬ ’ਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ ਗਏ ਅਤੇ ਕੇਂਦਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਸੰਭੂ ਤੇ ਖਨੌਰੀ ਬਾਰਡਰਾਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਜਾ ਰਹੇ ਜ਼ਬਰ ਦੀ ਅਸੀਂ ਸਖ਼ਤ ਸਬਦਾਂ ’ਚ ਨਿਖੇਧੀ ਕਰਦੇ ਹਾਂ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਬਾਰਡਰ ’ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਹਰਿਆਣਾ ਪੁਲਿਸ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ। ਬੀਕੇਯੂ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੱਸਿਆ ਕਿ ਸ਼ੁਭਕਰਨ ਸਿੰਘ ਦੀ ਮੌਤ ਦੇ ਵਿਰੋਧ ’ਚ ਅੱਜ ਪੂਰੇ ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਪੁਤਲੇ ਫੂਕੇ ਗਏ। ਦੱਸਣਾ ਬਣਦਾ ਹੈ ਕਿ ਕੇਂਦਰੀ ਮੰਤਰੀਆਂ ਨਾਲ ਚੌਥੇ ਗੇੜ ਦੀ ਗੱਲਬਾਤ ਬੇਸਿਟਾ ਰਹਿਣ ਮਗਰੋਂ ਬੀਤੇ ਬੁੱਧਵਾਰ ਨੂੰ ਕਿਸਾਨਾਂ ਨੇ ਸ਼ੰਭੂ ਤੇ ਖ਼ਨੌਰੀ ਬਾਰਡਰ ਤੋਂ ਦਿੱਲੀ ਵੱਲ ਵਧਣਾ ਸ਼ੁਰੂ ਕੀਤਾ ਸੀ। ਇਸ ਦੌਰਾਨ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਗੋਲੀਆਂ ਚਲਾਈਆਂ, ਜਿਸ ’ਚ ਖਨੌਰੀ ਬਾਰਡਰ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ