Thursday, April 25, 2024  

ਪੰਜਾਬ

ਬਸੀ ਪਠਾਣਾਂ ਪੁਲਿਸ ਨੇ ਆਈ 20 ਕਾਰ 'ਚ ਸਵਾਰ ਤਿੰਨ ਵਿਅਕਤੀਆਂ ਨੂੰ ਨਸ਼ੇ ਦੇ ਟੀਕਿਆਂ ਸਮੇਤ ਕੀਤਾ ਕਾਬੂ

February 26, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਫ਼ਰਵਰੀ
(ਰਵਿੰਦਰ ਸਿੰਘ ਢੀਂਡਸਾ)

ਬਸੀ ਪਠਾਣਾਂ ਪੁਲਿਸ ਵੱਲੋਂ ਭਾਰੀ ਮਾਤਰਾ 'ਚ ਨਸ਼ੇ ਦੇ ਪਾਬੰਦੀਸ਼ੁਦਾ ਟੀਕਿਆਂ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਹੈ।ਡੀ.ਐਸ.ਪੀ. ਬਸੀ ਪਠਾਣਾਂ ਮੋਹਿਤ ਸਿੰਗਲਾ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਜਾ ਰਹੀ ਚੈਕਿੰਗ ਦੇ ਮੱਦੇਨਜ਼ਰ ਬਸੀ ਪਠਾਣਾਂ ਸਿਟੀ ਪੁਲਿਸ ਦੀ ਇੱਕ ਪਾਰਟੀ ਬੀਤੀ ਰਾਤ ਕਰੀਬ ਪੌਣੇ ਕੁ ਗਿਆਰਾਂ ਵਜੇ ਬਸੀ ਪਠਾਣਾਂ ਦੇ ਸ਼ਹੀਦਗੜ੍ਹ ਟੀ-ਪੁਆਇੰਟ ਨਜ਼ਦੀਕ ਮੌਜ਼ੂਦ ਸੀ ਜਿਸ ਦੌਰਾਨ ਸ਼ਹੀਦਗੜ੍ਹ ਵੱਲੋਂ ਆ ਰਹੀ ਚਿੱਟੇ ਰੰਗ ਦੀ ਆਈ-20 ਕਾਰ ਨੰਬਰ CH-01-AK-5328 ਨੂੰ ਚੈਕਿੰਗ ਲਈ ਰੋਕਿਆ ਗਿਆ।ਡੀ.ਐਸ.ਪੀ. ਸਿੰਗਲਾ ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ ਵੱਲੋਂ ਪੁੱਛੇ ਜਾਣ 'ਤੇ ਕਾਰ ਦੇ ਚਾਲਕ ਨੇ ਆਪਣੀ ਪਹਿਚਾਣ ਸਰਬਜੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਤਕੀਪੁਰ ਹਾਲ ਵਾਸੀ ਕੁਰਾਲੀ(ਮੋਹਾਲੀ),ਕੰਡਕਟਰ ਸੀਟ 'ਤੇ ਬੈਠੇ ਵਿਅਕਤੀ ਨੇ ਆਪਣੀ ਪਹਿਚਾਣ ਰੁਲਦਾ ਖਾਂ ਵਾਸੀ ਪਿੰਡ ਢਕੋਰਾ ਕਲਾਂ(ਮੋਹਾਲੀ) ਅਤੇ ਕਾਰ ਦੀ ਪਿਛਲੀ ਸੀਟ 'ਤੇ ਬੈਠੇ ਵਿਅਕਤੀ ਨੇ ਆਪਣੀ ਪਹਿਚਾਣ ਸੰਦੀਪ ਸਿੰਘ ਉਰਫ ਸੋਨੂੰ ਵਾਸੀ ਪਿੰਡ ਬਿੰਦਰਖ(ਰੂਪਨਗਰ) ਵਜੋਂ ਦੱਸੀ ਜਿਸ ਉਪਰੰਤ ਲਈ ਗਈ ਤਲਾਸ਼ੀ ਦੌਰਾਨ ਉਕਤ ਆਈ 20 ਕਾਰ 'ਚੋਂ 37 ਪੱਤੇ ਲੀਜੈਸਿਸਮ ਟੀਕੇ ਅਤੇ 185 ਸ਼ੀਸ਼ੀਆਂ ਏਵਲ ਬਰਾਮਦ ਹੋਈਆਂ।ਉਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਬਸੀ ਪਠਾਣਾਂ ਵਿਖੇ ਅ/ਧ 22(ਸੀ)/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ 'ਚ ਸਰਬਜੀਤ ਸਿੰਘ ਉਰਫ ਬਿੱਲਾ,ਰੁਲਦਾ ਖਾਂ ਅਤੇ ਸੰਦੀਪ ਸਿੰਘ ਸੋਨੂੰ ਨੂੰ ਗ੍ਰਿਫਤਾਰ ਕਰਕੇ ਬਸੀ ਪਠਾਣਾਂ ਸਿਟੀ ਪੁਲਿਸ ਦੇ ਇੰਚਾਰਜ ਸਬ-ਇੰਸਪੈਕਟਰ ਹਰਜੀਤ ਸਿੰਘ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।ਡੀ.ਐਸ.ਪੀ. ਸਿੰਗਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਰਬਜੀਤ ਸਿੰਘ ਉਰਫ ਬਿੱਲਾ ਵਿਰੁੁੱਧ ਪਹਿਲਾਂ ਵੀ ਥਾਣਾ ਕੁਰਾਲੀ ਵਿਖੇ ਲੜਾਈ-ਝਗੜੇ ਦਾ ਇੱਕ ਮਾਮਲਾ ਦਰਜ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਗਿਆ ਸਿਖਲਾਈ ਕੈਂਪ

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਗਿਆ ਸਿਖਲਾਈ ਕੈਂਪ

ਵਿਰਦੀ ਦੀ ਵਾਰਤਕ ਪੁਸਤਕ 'ਤੀਸਰੀ ਅੱਖ' ਤੇ ਹੋਈ ਵਿਚਾਰ ਚਰਚਾ

ਵਿਰਦੀ ਦੀ ਵਾਰਤਕ ਪੁਸਤਕ 'ਤੀਸਰੀ ਅੱਖ' ਤੇ ਹੋਈ ਵਿਚਾਰ ਚਰਚਾ

ਮਾਰੂ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਅਤੀ ਜ਼ਰੂਰੀ : ਸਹਾਇਕ ਡਾਇਰੈਕਟਰ ਡਾ. ਬਲਵਿੰਦਰ ਕੌਰ

ਮਾਰੂ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਅਤੀ ਜ਼ਰੂਰੀ : ਸਹਾਇਕ ਡਾਇਰੈਕਟਰ ਡਾ. ਬਲਵਿੰਦਰ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਸਿੱਖਿਆ ਸਮਝੌਤਿਆਂ ਤੋਂ ਕਰਵਾਇਆ ਗਿਆ ਜਾਣੂ

ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਸਿੱਖਿਆ ਸਮਝੌਤਿਆਂ ਤੋਂ ਕਰਵਾਇਆ ਗਿਆ ਜਾਣੂ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਗਿਆ ‘ਵੋਟਰ ਜਾਗਰੂਕਤਾ ਪ੍ਰੋਗਰਾਮ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਗਿਆ ‘ਵੋਟਰ ਜਾਗਰੂਕਤਾ ਪ੍ਰੋਗਰਾਮ

ਪੁਲਿਸ ਅਤੇ ਕਿਸਾਨਾਂ ਵਿੱਚ ਹੋਈ ਤਕਰਾਰ, ਭਾਜਪਾ ਮੀਟਿੰਗ ਸਥਾਨ ਦਾ ਦਰਵਾਜ਼ਾ ਕੀਤਾ ਬੰਦ

ਪੁਲਿਸ ਅਤੇ ਕਿਸਾਨਾਂ ਵਿੱਚ ਹੋਈ ਤਕਰਾਰ, ਭਾਜਪਾ ਮੀਟਿੰਗ ਸਥਾਨ ਦਾ ਦਰਵਾਜ਼ਾ ਕੀਤਾ ਬੰਦ

ਸੀਪੀਆਈ (ਐਮ) ਫ਼ਿਰਕੂ-ਕਾਰਪੋਰੇਟ ਗੱਠਜੋੜ ਨੂੰ ਹਰਾਉਣ ਲਈ ਕੋਈ ਕਸਰ ਨਹੀਂ ਛੱਡੇਗੀ : ਕਾਮਰੇਡ ਸੇਖੋਂ

ਸੀਪੀਆਈ (ਐਮ) ਫ਼ਿਰਕੂ-ਕਾਰਪੋਰੇਟ ਗੱਠਜੋੜ ਨੂੰ ਹਰਾਉਣ ਲਈ ਕੋਈ ਕਸਰ ਨਹੀਂ ਛੱਡੇਗੀ : ਕਾਮਰੇਡ ਸੇਖੋਂ

ਸੀਪੀਆਈ (ਐਮ) ਤੇ ਸੀਪੀਆਈ ਵੱਲੋਂ ਪੰਜਾਬ ’ਚ 4 ਸੰਸਦੀ ਸੀਟਾਂ ’ਤੇ ਮਿਲ ਕੇ ਸਾਂਝੀ ਲੜਾਈ ਲੜਨ ਦਾ ਐਲਾਨ

ਸੀਪੀਆਈ (ਐਮ) ਤੇ ਸੀਪੀਆਈ ਵੱਲੋਂ ਪੰਜਾਬ ’ਚ 4 ਸੰਸਦੀ ਸੀਟਾਂ ’ਤੇ ਮਿਲ ਕੇ ਸਾਂਝੀ ਲੜਾਈ ਲੜਨ ਦਾ ਐਲਾਨ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ