Thursday, April 25, 2024  

ਖੇਤਰੀ

ਵਿਧਾਇਕ ਨੇ ਪਿੰਡ ਅਮਲਾਲਾ ਤੋਂ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਲਈ ਬੱਸ ਨੂੰ ਕੀਤਾ ਰਵਾਨਾ

February 26, 2024

ਡੇਰਾਬੱਸੀ, 26 ਫਰਵਰੀ (ਰਾਜੀਵ ਗਾਂਧੀ, ਗੁਰਜੀਤ ਸਿੰਘ ਈਸਾਪੁਰ) :  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਪਿੰਡ ਅਮਲਾਲਾ ਤੋਂ ਰਵਾਨਾ ਕੀਤਾ।
ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ।
ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਯਾਤਰਾ 'ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਾਹ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।
ਹਲਕਾ ਵਿਧਾਇਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਸਰਕਾਰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਲੋਕਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ ਤੇ ਇਸ ਤਹਿਤ ਵਿਸ਼ੇਸ਼ ਕੈਂਪ ਲਾ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ।
ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰੱਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਵੋਟਰਾਂ ਨੂੰ ਡਰਾਉਣ ਲਈ ਚੋਣ ਕਮਿਸ਼ਨ ਨੇ ਤ੍ਰਿਣਮੂਲ ਵਿਧਾਇਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ

ਵੋਟਰਾਂ ਨੂੰ ਡਰਾਉਣ ਲਈ ਚੋਣ ਕਮਿਸ਼ਨ ਨੇ ਤ੍ਰਿਣਮੂਲ ਵਿਧਾਇਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ

ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਗੋਲੀਬਾਰੀ ਵਿੱਚ ਦੋ ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਗੋਲੀਬਾਰੀ ਵਿੱਚ ਦੋ ਜਵਾਨ ਜ਼ਖ਼ਮੀ

ਰਾਜੌਰੀ ਕਤਲੇਆਮ: ਜੰਮੂ-ਕਸ਼ਮੀਰ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਬਾਰੇ ਜਾਣਕਾਰੀ ਦੇਣ ਵਾਲੇ ਲਈ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ

ਰਾਜੌਰੀ ਕਤਲੇਆਮ: ਜੰਮੂ-ਕਸ਼ਮੀਰ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਬਾਰੇ ਜਾਣਕਾਰੀ ਦੇਣ ਵਾਲੇ ਲਈ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ

ਨਵੀਂ ਦਿੱਲੀ: ਬੀਐਸਈਐਸ ਦੇ ਖੰਭੇ ਨਾਲ ਟਕਰਾਉਣ ਨਾਲ 12 ਸਾਲਾ ਲੜਕੇ ਦੀ ਮੌਤ ਹੋ ਗਈ

ਨਵੀਂ ਦਿੱਲੀ: ਬੀਐਸਈਐਸ ਦੇ ਖੰਭੇ ਨਾਲ ਟਕਰਾਉਣ ਨਾਲ 12 ਸਾਲਾ ਲੜਕੇ ਦੀ ਮੌਤ ਹੋ ਗਈ

ਕਿਸਾਨ-ਮਜ਼ਦੂਰ ਚੱਲ ਰਿਹਾ ਅੰਦੋਲਨ 70ਵੇਂ ਦਿਨ ’ਚ ਦਾਖ਼ਲ

ਕਿਸਾਨ-ਮਜ਼ਦੂਰ ਚੱਲ ਰਿਹਾ ਅੰਦੋਲਨ 70ਵੇਂ ਦਿਨ ’ਚ ਦਾਖ਼ਲ

ਧਨੌਲਾ ਨੇੜੇ ਜਵੰਧਾ ਪਿੰਡੀ ’ਚ ਕਣਕ ਦੀ 14 ਏਕੜ ਪੱਕੀ ਫਸਲ ਅੱਗ ਨਾਲ ਸੜ ਕੇ ਸੁਆਹ

ਧਨੌਲਾ ਨੇੜੇ ਜਵੰਧਾ ਪਿੰਡੀ ’ਚ ਕਣਕ ਦੀ 14 ਏਕੜ ਪੱਕੀ ਫਸਲ ਅੱਗ ਨਾਲ ਸੜ ਕੇ ਸੁਆਹ

ਭਾਕਿਯੂ ਸਿੱਧੂਪੁਰ ਵੱਲੋਂ ਡੱਬਵਾਲੀ ਹੱਦ ’ਤੇ ਮੋਰਚੇ ਦੇ 43ਵੇਂ ਦਿਨ ਭਰਵਾਂ ਇਕੱਠ

ਭਾਕਿਯੂ ਸਿੱਧੂਪੁਰ ਵੱਲੋਂ ਡੱਬਵਾਲੀ ਹੱਦ ’ਤੇ ਮੋਰਚੇ ਦੇ 43ਵੇਂ ਦਿਨ ਭਰਵਾਂ ਇਕੱਠ

ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਦੀ ਜਾਂਚ ਕਰ ਕੱਟੇ 12 ਸਕੂਲੀ ਵਾਹਨਾਂ ਦੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਦੀ ਜਾਂਚ ਕਰ ਕੱਟੇ 12 ਸਕੂਲੀ ਵਾਹਨਾਂ ਦੇ ਚਲਾਨ

ਕੋਈ ਜ਼ਹਿਰ ਨਹੀਂ ਮਿਲਿਆ: ਮੁਖਤਾਰ ਅੰਸਾਰੀ ਦੀ ਵਿਸੇਰਾ ਰਿਪੋਰਟ

ਕੋਈ ਜ਼ਹਿਰ ਨਹੀਂ ਮਿਲਿਆ: ਮੁਖਤਾਰ ਅੰਸਾਰੀ ਦੀ ਵਿਸੇਰਾ ਰਿਪੋਰਟ

ਆਂਧਰਾ ਮੈਡੀਕਲ ਵਿਦਿਆਰਥੀ ਦੀ ਕਿਰਗਿਸਤਾਨ ਝਰਨੇ ਵਿੱਚ ਮੌਤ ਹੋ ਗਈ

ਆਂਧਰਾ ਮੈਡੀਕਲ ਵਿਦਿਆਰਥੀ ਦੀ ਕਿਰਗਿਸਤਾਨ ਝਰਨੇ ਵਿੱਚ ਮੌਤ ਹੋ ਗਈ