Tuesday, April 23, 2024  

ਖੇਤਰੀ

ਮੋਰਿੰਡਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਵਿਸ਼ਵ ਵਪਾਰ ਸੰਸਥਾ ਦੇ ਹੋ ਰਹੇ ਸਮਝੌਤੇ ਵਿਰੋਧ

February 26, 2024

ਮੋਰਿੰਡਾ, 26 ਫਰਵਰੀ (ਲਖਵੀਰ ਸਿੰਘ) :  ਅੱਜ ਮੋਰਿੰਡਾ ਬਾਈਪਾਸ ’ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਮੋਰਿੰਡਾ ਇਲਾਕੇ ਦੇ ਕਿਸਾਨਾਂ ਵਲੋਂ ਦੁਬਈ ਵਿਖੇ ਹੋ ਰਹੀ ਵਿਸ਼ਵ ਵਪਾਰ ਸੰਸਥਾ ਦੀ ਮੀਟਿੰਗ ਅਤੇ ਮੋਦੀ ਸਰਕਾਰ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਤੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਦਾ ਕਿਸਾਨ ਡਬਲਿਊ.ਟੀ.ਓ. ਦੀ ਦੁਬਈ ਵਿੱਚ ਹੋ ਰਹੀ ਮੀਟਿੰਗ ਦਾ ਵਿਰੋਧ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜ ਫਸਲਾਂ ’ਤੇ ਐੱਮ.ਐੱਸ.ਪੀ. ਦੇਣ ਦਾ ਇੱਕ ਨਵਾਂ ਫਾਰਮੂਲਾ ਲੈ ਕੇ ਆਈ ਹੈ, ਜੋ ਕਿ ਕਿਸਾਨਾਂ ਨੂੰ ਮਨਜੂਰ ਨਹੀਂ ਹੈ। ਸ੍ਰੀ ਰਾਜੇਵਾਲ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਕਿਉਂਕਿ ਮੋਦੀ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਚੋਂ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਦੀਆਂ ਗੱਲਾਂ ਬੇਬੁਨਿਆਦ ਹਨ। ਇਸੇ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਇਆ ਹੈ। ਪ੍ਰੰਤੂ ਕੇਂਦਰ ਦੀ ਹਰ ਸਰਕਾਰ ਨੇ ਕਿਸਾਨਾਂ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਹੈ। ਇਸੇ ਮੌਕੇ ’ਤੇ ਬੋਲਦਿਆਂ ਇਲਾਕੇ ਦੇ ਉੱਘੇ ਕਿਸਾਨ ਪਰਮਿੰਦਰ ਸਿੰਘ ਚਲਾਕੀ ਨੇ ਕਿਹਾ ਕਿ ਅੱਜ ਕਿਸਾਨਾਂ ਦੀ ਚਾਰੇ ਪਾਸੇ ਲੁੱਟ ਹੋ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨ ਦੀ ਆਮਦਨ ਮੋਦੀ ਸਰਕਾਰ ਨੇ ਦੁੱਗਣੀ ਤਾਂ ਕਰਨੀ ਸੀ ਉਲਟਾ ਕਿਸਾਨਾਂ ਦੀਆਂ ਫਸਲਾਂ ਵਾਸਤੇ ਬੀਜ, ਦਵਾਈਆਂ, ਖਾਦ, ਔਜਾਰਾਂ ਦੇ ਭਾਅ ਦੁੱਗਣੇ ਕਰ ਦਿੱਤੇ। ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨਾਂ ਨੂੰ ਰੋਜਾਨਾ ਸੜਕਾਂ ਤੇ ਆਉਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸਹੂਲਤਾਂ ਨੂੰ ਵੇਖਦਿਆਂ ਨਾ ਤਾਂ ਮੋਰਿੰਡਾ ਵਿੱਚ ਕੋਈ ਜਾਮ ਲਗਾਇਆ, ਨਾ ਕੋਈ ਟਰੈਕਟਰ ਮਾਰਚ ਕੀਤਾ ਜਿਸ ਨਾਲ ਕਿ ਆਵਾਜਾਈ ਵਿੱਚ ਕੋਈ ਵਿਘਨ ਪਵੇ। ਕਿਸਾਨਾਂ ਨੇ ਸ਼ਾਂਤੀਪੂਰਵਕ ਤਰੀਕੇ ਨਾਲ ਮੋਦੀ ਸਰਕਾਰ ਦੇ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂ ਦਲਜੀਤ ਸਿੰਘ ਚਲਾਕੀ ਅਤੇ ਰਣਜੋਧ ਸਿੰਘ ਜੋਤੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਢੋਲਣਮਾਜਰਾ, ਕੇਹਰ ਸਿੰਘ ਅਮਰਾਲੀ, ਬਹਾਦਰ ਸਿੰਘ ਢੰਗਰਾਲੀ, ਸਤਵਿੰਦਰ ਸਿੰਘ, ਨਛੱਤਰ ਸਿੰਘ ਢੰਗਰਾਲੀ, ਮਹਿੰਦਰ ਸਿੰਘ ਰੌਣੀ, ਜਰਨੈਲ ਸਿੰਘ ਸਰਹਾਣਾ, ਰਣਧੀਰ ਸਿੰਘ ਮਾਜਰੀ, ਅਮਰ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ, ਕਰਨੈਲ ਸਿੰਘ, ਬੱਬੂ ਡੂਮਛੇੜੀ, ਭੁਪਿੰਦਰ ਸਿੰਘ ਮੁੰਡੀਆਂ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ ਲੁਠੇੜੀ, ਅਮਰਜੀਤ ਸਿੰਘ, ਬੇਅੰਤ ਸਿੰਘ, ਸਾਦੀ ਸਿੰਘ, ਕੇਵਲ ਸਿੰਘ, ਸੰਤੋਖ ਸਿੰਘ ਕਲਹੇੜੀ, ਸੰਦੀਪ ਸਿੰਘ, ਹਰਚੰਦ ਸਿੰਘ ਰਤਨਗੜ੍ਹ, ਮੇਜਰ ਸਿੰਘ ਚੱਕਲਾਂ, ਬਲਦੇਵ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ ਮੜੌਲੀ, ਸਪਿੰਦਰ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ ਬੰਗੀਆਂ, ਗੁਰਨਾਮ ਸਿੰਘ, ਮੇਜਰ ਸਿੰਘ ਤੇ ਹੋਰ ਕਿਸਾਨ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 9 ਸਕੂਲੀ ਬੱਸਾਂ ਦੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 9 ਸਕੂਲੀ ਬੱਸਾਂ ਦੇ ਚਲਾਨ

'ਆਪ' ਦੇ ਪੰਜਾਬ ਦੇ ਵਿਧਾਇਕਾਂ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

'ਆਪ' ਦੇ ਪੰਜਾਬ ਦੇ ਵਿਧਾਇਕਾਂ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਨੂੰ ਥਾਣੇ ਵਿੱਚ ਦਿੱਤੀਆਂ ਜਾਨੋ ਮਾਰਨ ਦੀਆਂ ਧਮਕੀਆਂ

ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਨੂੰ ਥਾਣੇ ਵਿੱਚ ਦਿੱਤੀਆਂ ਜਾਨੋ ਮਾਰਨ ਦੀਆਂ ਧਮਕੀਆਂ

ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ, ਦਿੱਲੀ ਦੇ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਚੰਗਿਆੜੀਆਂ ਉੱਡੀਆਂ

ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ, ਦਿੱਲੀ ਦੇ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਚੰਗਿਆੜੀਆਂ ਉੱਡੀਆਂ

ਕੇਰਲ ਵਿੱਚ ਬਰਡ ਫਲੂ ਦੇ ਮਾਮਲਿਆਂ ਤੋਂ ਬਾਅਦ ਤਾਮਿਲਨਾਡੂ ਨੇ ਸਰਹੱਦੀ ਖੇਤਰਾਂ ਵਿੱਚ ਚੌਕਸੀ ਵਧਾ ਦਿੱਤੀ

ਕੇਰਲ ਵਿੱਚ ਬਰਡ ਫਲੂ ਦੇ ਮਾਮਲਿਆਂ ਤੋਂ ਬਾਅਦ ਤਾਮਿਲਨਾਡੂ ਨੇ ਸਰਹੱਦੀ ਖੇਤਰਾਂ ਵਿੱਚ ਚੌਕਸੀ ਵਧਾ ਦਿੱਤੀ

ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਤੇਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ

ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਤੇਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ

NIA ਨੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਨੌਂ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ

NIA ਨੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਨੌਂ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ

ਹੈਦਰਾਬਾਦ 'ਚ ਭਾਰੀ ਮੀਂਹ, ਗਰਮੀ ਤੋਂ ਮਿਲੀ ਰਾਹਤ

ਹੈਦਰਾਬਾਦ 'ਚ ਭਾਰੀ ਮੀਂਹ, ਗਰਮੀ ਤੋਂ ਮਿਲੀ ਰਾਹਤ

ਪੰਜਾਬ ’ਚ ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ

ਪੰਜਾਬ ’ਚ ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ

ਓਵਰਲੋਡ ਟਿੱਪਰਾਂ ਕਾਰਨ ਰਾਹਗੀਰਾਂ 'ਚ ਭਾਰੀ ਖੌਫ

ਓਵਰਲੋਡ ਟਿੱਪਰਾਂ ਕਾਰਨ ਰਾਹਗੀਰਾਂ 'ਚ ਭਾਰੀ ਖੌਫ