Saturday, April 13, 2024  

ਖੇਤਰੀ

ਗਮਾਡਾ ਦੇ ਕੰਮਾਂਕਾਰਾਂ ਦੀ ਵੱਡੇ ਪੱਧਰ ਤੇ ਪੜਤਾਲ ਕਰਨ ਦੀ ਜਰੂਰਤ : ਰਾਜਵਿੰਦਰ ਸਿੰਘ ਸਰਾਓ

February 26, 2024

ਪੰਜਾਬ ਸਰਕਾਰ ਤੋਂ ਐਸ. ਆਈ. ਟੀ ਦਾ ਗਠਨ ਕਰਨ ਅਤੇ ਵਿਜੀਲੈਂਸ ਜਾਂਚ ਦੀ ਮੰਗ

ਮੋਹਾਲੀ, 26 ਫਰਵਰੀ (ਗੁਰਵਿੰਦਰ ਸਿੰਘ) :  ਕੌਂਸਲ ਆਫ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨਜ਼ ਅਤੇ ਸੋਸਾਇਟੀ ਮੁਹਾਲੀ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਪੁੱਡਾ/ਗਮਾਡਾ ਦੇ ਕੰਮਾਂਕਾਰਾਂ ਦੀ ਵੱਡੇ ਪੱਧਰ ਤੇ ਪੜਤਾਲ ਕਰਨ ਲਈ ਐਸ ਆਈ ਟੀ ਦਾ ਗਠਨ ਕੀਤਾ ਜਾਵੇ। ਸੰਸਥਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਅਤੇ ਅਹੁਦੇਦਾਰਾਂ ਪਾਲ ਸਿੰਘ ਰੱਤੂ, ਮੁਨੀਸ਼ ਬਾਂਸਲ, ਅਮਰਜੀਤ ਸਿੰਘ, ਮਨੋਜ ਕੁਮਾਰ, ਗੌਰਵ ਗੋਇਲ, ਸ਼ੁਮਿਕਸ਼ਾ ਸੂਦ, ਅਨਿਲ ਪਰਾਸਰ ਨੇ ਇੱਥੇ ਜਾਰੀ ਬਿਆਨ ਵਿੱਚ ਕਿ ਪੁੱਡਾ ਅਤੇ ਗਮਾਡਾ ਦੇ ਦਫਤਰ ਵਿੱਚ ਬਹੁਤ ਵੱਡੇ ਵੱਡੇ ਘਪਲਿਆਂ ਦੀ ਸ਼ੰਕਾ ਹੈ। ਆਗੂਆਂ ਨੇ ਕਿਹਾ ਕਿ ਵਿਜੀਲੈਂਸ ਨੂੰ ਪੰਜਾਬ ਦੇ ਸਾਰੇ ਡਿਪੈਲਪਰਾਂ ਦੇ ਕੰਮਾਂਕਾਰਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ ਕਿਉਂਕਿ ਇਹੋ ਜਿਹੀ ਘਪਲੇਬਾਜੀ ਇਕੱਲੇ ਬਾਜਵਾ ਡਿਵੈਲਪਰ ਨੇ ਹੀ ਨਹੀ ਕੀਤੀ। ਉਹਨਾਂ ਕਿਹਾ ਕਿ ਕੌਂਸਲ ਦੇ ਧਿਆਨ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਹਨ, ਜਿਨ੍ਹਾ ਦੀ ਗਮਾਡਾ/ਪੁੱਡਾ ਕੋਲ ਸ਼ਿਕਾਇਤਾਂ ਕਰਨ ਤੇ ਵੀ ਕੋਈ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ। ਆਗੂਆਂ ਨੇ ਕਿਹਾ ਕਿ ਇਸ ਸਬੰਧੀ ਜਲਦੀ ਹੀ ਇਨ੍ਹਾਂ ਸਾਰੇ ਸੈਕਟਰਾਂ ਦੀ ਸਿਕਾਇਤਾਂ ਇਕੱਠੀਆਂ ਕਰਕੇ ਵਿਜੀਲੈਂਸ ਵਿਭਾਗ ਨੂੰ ਭੇਜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਪਹਿਲਾਂ ਵੀ ਪੁੱਡਾ/ਗਮਾਡਾ ਦੇ ਸੀਨੀਅਰ ਅਧਿਕਾਰੀਆਂ ਦੀਆ ਘਪਲੇਬਾਜੀਆਂ ਉਜਾਗਰ ਹੋ ਚੁੱਕੀਆਂ ਹਨ ਅਤੇ ਪੜਤਾਲ ਕਰਨ ਤੇ ਹੋਰ ਵੀ ਘਪਲੇਬਾਜੀਆਂ ਸਾਹਮਣੇ ਆ ਸਕਦੀਆਂ ਹਨ। ਉਹਨਾਂ ਕਿਹਾ ਕਿ ਬਿਲਡਰਾਂ ਵੱਲੋਂ ਬਿਨ੍ਹਾ ਪਾਰਸ਼ੀਅਲ ਕੰਪਲੀਸ਼ਨ ਦਿੱਤਿਆਂ ਲੋਕਾਂ ਨੂੰ ਪਲਾਟਾਂ ਦੇ ਕਬਜ਼ੇ ਦੇ ਕੇ ਨਿੱਜੀ ਨਕਸ਼ੇ ਵੀ ਗਮਾਡਾ ਤੋਂ ਪਾਸ ਕਰਵਾ ਦਿੱਤੇ ਜਾਂਦੇ ਹਨ ਪਰ ਜਦੋਂ ਉਹ ਲੋਕ ਆਪਣੇ ਮਕਾਨ ਦਾ ਕੰਪਲੀਸ਼ਨ ਸਰਟੀਫਿਕੇਟ ਲੈਣ ਗਮਾਡਾ ਕੋਲ ਜਾਂਦੇ ਹਨ ਤਾਂ ਇਹ ਕਹਿ ਕੇ ਕੰਪਲੀਸ਼ਨ ਰੋਕ ਲਿਆ ਜਾਂਦਾ ਹੈ ਕਿ ਬਿਲਡਰ ਨੇ ਅਜੇ ਇਸ ਏਰੀਏ ਦਾ ਪੀ. ਸੀ. ਨਹੀਂ ਲਿਆ ਜਦੋਂਕਿ ਉਨਾਂ ਲੋਕਾਂ ਦੇ ਨਕਸ਼ੇ ਗਮਾਡਾ ਦੇ ਅਧਿਕਾਰੀ ਹੀ ਪਾਸ ਕਰਦੇ ਹਨ। ਉਹਨਾਂ ਕਿਹਾ ਕਿ ਗਮਾਡਾ ਵੱਲੋਂ ਰੈਵੀਨਿਊ ਰਸਤਿਆਂ ਵਿੱਚ ਸੜਕਾਂ ਪਾਸ ਕਰ ਦਿੱਤੀਆਂ ਜਾਂਦੀਆਂ ਹਨ ਜੋ ਕਿ ਪਿੰਡਾਂ ਦੇ ਸਬੰਧਤ ਲੋਕਾਂ ਵੱਲੋਂ ਪੱਕੀਆਂ ਕਰਨ ਤੋਂ ਰੋਕ ਦਿੱਤੀਆਂ ਜਾਂਦੀਆਂ ਹਨ ਅਤੇ ਲੋਕ ਕੱਚੇ ਰਸਤਿਆਂ ਤੇ ਚੱਲਣ ਲਈ ਮਜਬੂਰ ਹੋ ਰਹੇ ਹਨ। ਇਸ ਮੌਕੇ ਸੈਕਟਰ 86-87 ਪ੍ਰੀਤ ਲੈਂਡ ਦੀਆਂ ਐਸੋਸੀਏਸ਼ਨਾਂ ਦੇ ਪ੍ਰਧਾਨ ਕੰਵਰ ਸਿੰਘ ਗਿੱਲ ਅਤੇ ਦਲਜੀਤ ਸਿੰਘ ਸੈਣੀ ਨੇ ਕਿਹਾ ਕਿ ਇਸ ਬਿਲਡਰ ਨੇ ਈ. ਡਬਲਿਊ. ਐਸ, ਦਸਮੇਸ਼ ਨਹਿਰ ਅਤੇ ਧਾਰਮਿਕ ਸਥਾਨਾਂ ਦੀਆਂ ਸਾਈਟਾਂ ਵੀ ਵੇਚ ਦਿੱਤੀਆਂ ਹਨ ਅਤੇ ਪਬਲਿਕ ਵਾਸ਼ਰੂਮ ਲਈ ਰਾਖਵੀ ਜਗ੍ਹਾ ਤੇ ਵੀ ਸ਼ੋਅਰੂਮ ਬਣਾ ਦਿੱਤੇ ਗਏ ਹਨ। ਕੌਂਸਲ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ ਵਿਜੀਲੈਂਸ, ਤੋਂ ਮੰਗ ਕੀਤੀ ਹੈ ਕਿ ਪ੍ਰਾਈਵੇਟ ਪ੍ਰਜੈਕਟਾਂ ਦੇ ਬਿਲਡਰਾਂ ਅਤੇ ਪੁੱਡਾ/ਗਮਾਡਾ ਦੇ ਕੰਮਾਂਕਾਰਾਂ ਦੀ ਪੜਤਾਲ ਬਹੁੱਤ ਵੱਡੇ ਪੱਧਰ ਤੇ ਐਸ.ਆਈ.ਟੀ ਬਣਾ ਕੇ ਕਰਵਾਈ ਜਾਵੇ ਤਾਂ ਜੋ ਕਿ ਸਰਕਾਰ ਅਤੇ ਆਮ ਲੋਕਾਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ। ਇਸ ਮੌਕੇ ਭੁਪਿੰਦਰ ਸਿੰਘ ਸੈਣੀ, ਹਰਬੰਸ ਸਿੰਘ, ਜਸਵੀਰ ਸਿੰਘ ਗੜਾਂਗ, ਸੰਤ ਸਿੰਘ, ਸੁਰਿੰਦਰ ਸਿੰਘ, ਬੀ ਆਰ ਕ੍ਰਿਸ਼ਨਾ ਅਤੇ ਸਾਧੂ ਸਿੰਘ ਵੀ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ