Friday, May 03, 2024  

ਹਰਿਆਣਾ

ਹਿਮਾਚਲ ਦੇ 6 ਕਾਂਗਰਸੀ ਵਿਧਾਇਕਾਂ ਸਣੇ 9 ਵਿਧਾਇਕ ਪੰਚਕੂਲਾ ਪਹੁੰਚੇ

February 27, 2024

ਪੀ .ਪੀ. ਵਰਮਾ
ਪੰਚਕੂਲਾ/27 ਫਰਵਰੀ : ਹਿਮਾਚਲ ਪ੍ਰਦੇਸ ਦੀ ਰਾਜ ਸਭਾ ਦੀ ਇੱਕ ਸੀਟ ਲਈ ਹੋਈ ਵੋਟਿੰਗ ਵਿੱਚ ਕਾਂਗਰਸੀ ਵਿਧਾਇਕਾਂ ਨੇ ਜਮ ਕੇ ਕਰਾਸ ਵੋਟਿੰਗ ਕੀਤੀ, ਜਿਸ ਤੋਂ ਬਾਅਦ ਸੁੱਖੂ ਸਰਕਾਰ ਖ਼ਤਰੇ ਵਿੱਚ ਪੈ ਗਈ ਹੈ । ਪੰਚਕੂਲਾ ਦੇ ਪੀਡਬਲਯੂਡੀ ਗੈਸਟ ਹਾਊਸ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ । ਪੰਚਕੂਲਾ ਵਿੱਚ ਪਹੁੰਚੇ ਕਾਂਗਰਸੀ ਵਿਧਾਇਕਾਂ ਨੂੰ ਭਾਜਪਾ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ । ਇਨ੍ਹਾਂ ਵਿਧਾਇਕਾਂ ਨੂੰ ਸੀਆਰਪੀਐਫ ਦੀ ਨਿਗਰਾਨੀ ਵਿੱਚ ਪੰਚਕੂਲਾ ਲਿਆਉਂਦਾ ਗਿਆ । ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਛੇ ਵਿਧਾਇਕ ਇੰਦਰਜੀਤ, ਲਖਨਪਾਲ, ਚਿਤੰਨਿਆ ਸ਼ਰਮਾ, ਸੁਧੀਰ ਸ਼ਰਮਾ, ਰਜਿੰਦਰ ਰਾਣਾ, ਦਵਿੰਦਰ ਸਿੰਘ ਅਤੇ ਰਵੀ ਠਾਕਰ ਦੱਸੇ ਗਏ ਹਨ । ਇਨ੍ਹਾਂ ਕਾਂਗਰਸੀ ਵਿਧਾਇਕਾਂ ਨਾਲ ਤਿੰਨ ਆਜਾਦ ਵਿਧਾਇਕ ਵੀ ਪੰਚਕੂਲਾ ਠਹਿਰੇ ਹਨ ਜਿਨ੍ਹਾਂ ਦੇ ਨਾਂ ਆਸ਼ੀਸ਼ ਸ਼ਰਮਾ, ਕੇ ਐਲ ਠਾਕੁਰ ਅਤੇ ਹੁਸ਼ਿਆਰ ਸਿੰਘ ਸ਼ਾਮਲ ਹਨ ।
ਮਿਲੀ ਜਾਣਕਾਰੀ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਸਾਡੀ ਜਾਣਕਾਰੀ ਅਨੁਸਾਰ ਛੇ ਵਿਧਾਇਕ ਜ਼ਰੂਰ ਗਏ ਹਨ । ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਲੋਕਤੰਤਰ ਵਿੱਚ ਵੋਟ ਦੇਣਾ ਸਭ ਦਾ ਅਧਿਕਾਰ ਹੈ । ਉਧਰ ਜਿਹੜੇ ਹਿਮਾਚਲ ਦੇ ਵਿਧਾਇਕ ਹਰਿਆਣਾ ਵਿੱਚ ਆਏ ਹਨ ਉਹ ਆਪਣੇ ਪਰਿਵਾਰ ਨਾਲ ਸੰਪਰਕ ਰੱਖਣ । ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ । ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਭਾਜਪਾ ਘਟਿਆ ਰਾਜਨੀਤੀ ਕੀਤੀ ਜਾ ਰਹੀ ਹੈ । ਮੁੱਖ ਮੰਤਰੀ ਸੁੱਖੂ ਨੇ ਇਹ ਵੀ ਕਿਹਾ ਹੈ ਕਿ ਭਾਜਪਾ ਕਾਂਗਰਸ ਦੇ ਕੁਝ ਵਿਧਾਇਕਾਂ ਨੂੰ ਪੰਚਕੂਲਾ ਲੈ ਗਈ ਹੈ । ਜ਼ਿਕਰਯੋਗ ਹੈ ਕਿ ਪੰਚਕੂਲਾ ਦਾ ਪੀਡਬਲਯੂੀ ਗੈਸਟ ਹਾਊਸ ਉਹ ਗੈਸਟ ਹਾਊਸ ਹੈ ਜਿੱਥੇ ਚੰਡੀਗੜ੍ਹ ਦੇ ਕਾਂਊਸਲਰਾਂ ਨੂੰ ਪੰਚਕੂਲਾ ਲਿਆ ਕੇ ਰੱਖਿਆ ਗਿਆ ਸੀ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਕਮੇਟੀ ਦੇ ਖਾਤੇ ਸੀਲ ਹੋਣ ’ਤੇ ਪ੍ਰਧਾਨ ਸਮੇਤ ਪੂਰੀ ਕਮੇਟੀ ਚੁੱਪ ਕਿਉ?

ਹਰਿਆਣਾ ਕਮੇਟੀ ਦੇ ਖਾਤੇ ਸੀਲ ਹੋਣ ’ਤੇ ਪ੍ਰਧਾਨ ਸਮੇਤ ਪੂਰੀ ਕਮੇਟੀ ਚੁੱਪ ਕਿਉ?

JJP ਦੇ ਹਰਿਆਣਾ ਮੁਖੀ ਦਾ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੀ ਸੰਭਾਵਨਾ

JJP ਦੇ ਹਰਿਆਣਾ ਮੁਖੀ ਦਾ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੀ ਸੰਭਾਵਨਾ

ਲੋਕ ਸਭਾ ਚੋਣਾਂ: ਗੁਰੂਗ੍ਰਾਮ ਵਿੱਚ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਹਰਿਆਣਵੀ ਗਾਇਕ ਐਮਡੀ ਰੌਕਸਟਾਰ

ਲੋਕ ਸਭਾ ਚੋਣਾਂ: ਗੁਰੂਗ੍ਰਾਮ ਵਿੱਚ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਹਰਿਆਣਵੀ ਗਾਇਕ ਐਮਡੀ ਰੌਕਸਟਾਰ

ਹਰਿਆਣਾ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਟੀਮ ਨੇ ਵੱਖ-ਵੱਖ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਹਰਿਆਣਾ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਟੀਮ ਨੇ ਵੱਖ-ਵੱਖ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ