Tuesday, April 23, 2024  

ਸਿਹਤ

ਮੁੱਖ ਮੰਤਰੀ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

February 28, 2024

ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਇਸ ਇੰਸਟੀਚਿਊਟ ਦੀ ਸਥਾਪਨਾ
- ਲਿਵਰ ਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ ਇਸ ਇੰਸਟੀਚਿਊਟ ਵਿਖੇ ਡਾਕਟਰੀ ਦੇਖਭਾਲ ਸੇਵਾਵਾਂ ਦਾ ਲੈ ਸਕਦੇ ਹਨ ਲਾਭ: ਸਿਹਤ ਮੰਤਰੀ ਡਾ. ਬਲਬੀਰ ਸਿੰਘ
- ਇੰਸਟੀਚਿਊਟ ਵਿੱਚ ਪਹਿਲਾਂ ਹੀ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਕਾਰਜਸ਼ੀਲ

ਚੰਡੀਗੜ੍ਹ, 28 ਫਰਵਰੀ : ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ 28 ਫਰਵਰੀ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ ਸੀ।
ਐਸ.ਏ.ਐਸ.ਨਗਰ ਦੇ ਫੇਜ਼ 3ਬੀ-1 ਵਿਖੇ ਸਥਾਪਿਤ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਕੇਅਰ, ਸਿਖਲਾਈ ਅਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵੱਕਾਰੀ ਸੰਸਥਾ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਅਜਿਹਾ ਦੂਜਾ ਸੂਬਾ ਹੋਵੇਗਾ ਜਿੱਥੇ ਲਿਵਰ ਅਤੇ ਬਿਲੀਅਰੀ ਰੋਗ ਦੇ ਮਰੀਜ਼ਾਂ ਲਈ ਵਿਸ਼ੇਸ਼ ਤੌਰ ’ਤੇ ਇੰਸਟੀਚਿਊਟ ਹੋਵੇਗਾ। ਦੱਸਣਯੋਗ ਹੈ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਦਿ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਆਈ.ਐਲ.ਬੀ.ਐਸ.), ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਹ ਸੰਸਥਾ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਦੇ ਰਹੀ ਹੈ ਅਤੇ ਵੀਰਵਾਰ ਤੋਂ ਇੰਸਟੀਚਿਊਟ ਵਿੱਚ ਇੰਨਡੋਰ, ਇੰਟੈਂਸਿਵ ਕੇਅਰ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਇਸ ਸੰਸਥਾ ਤੋਂ ਗੰਭੀਰ ਅਤੇ ਪੁਰਾਣੀ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲਿਕ ਲਿਵਰ ਡਿਜੀਜ਼, ਐਸਾਈਟਸ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਸਬੰਧੀ ਬਿਮਾਰੀਆਂ ਅਤੇ ਵੱਖ-ਵੱਖ ਕਿਸਮਾਂ ਦੀਆਂ ਬਿਲੀਅਰੀ ਡਿਜੀਜ਼ ਵਾਲੇ ਮਰੀਜ਼ ਇਸ ਸੰਸਥਾ ਤੋਂ ਇਲਾਜ ਕਰਵਾ ਸਕਦੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸੂਬੇ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ ਜਿੱਥੇ ਯੂ.ਜੀ.ਆਈ. ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ ਅਤੇ ਈ.ਆਰ.ਸੀ.ਪੀ. ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀਮੈਡੀਸਨ ਸੇਵਾਵਾਂ ਵੀ ਸ਼ੁਰੂ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ ਜਲਦੀ ਹੀ ਲਿਵਰ ਟਰਾਂਸਪਲਾਂਟ ਦੀ ਸਹੂਲਤ ਵੀ ਸ਼ੁਰੂ ਹੋਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਇਸ ਮੌਕੇ ਮੁੱਖ ਮੰਤਰੀ, ਪੰਜਾਬ ਵੱਲੋਂ ਫੂਡ ਐਂਡ ਡਰੱਗ ਐਡਮਨਿਸਟMਰੇਸ਼ਨ, ਪੰਜਾਬ ਦੇ ਨਵੇਂ ਸਥਾਪਿਤ ਰਾਜ ਅਤੇ ਜ਼ੋਨਲ ਦਫ਼ਤਰਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹਨਾਂ ਦਫਤਰਾਂ ਵਿੱਚ ਫੂਡ ਐਂਡ ਡਰੱਗ ਐਡਮਨਿਸਟMਰੇਸ਼ਨ, ਪੰਜਾਬ ਦਾ ਸਟੇਟ ਹੈੱਡਕੁਆਰਟਰ ਵੀ ਸ਼ਾਮਲ ਹੈ- ਜਿਸਦਾ ਨਾਮ ਬਦਲ ਕੇ ਕਮਿਸ਼ਨਰੇਟ, ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਰੱਖਿਆ ਗਿਆ ਹੈ ਅਤੇ ਇਹ 2.63 ਕਰੋੜ ਰੁਪਏ ਦੀ ਲਾਗਤ ਨਾਲ ਫੇਜ਼ 9 ਵਿਖੇ ਸਥਾਪਿਤ ਕੀਤਾ ਗਿਆ ਹੈ, ਜਦੋਂ ਕਿ 278.01 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਸਮੇਤ ਚਾਰ ਜ਼ੋਨਲ ਦਫ਼ਤਰ ਸਥਾਪਿਤ ਕੀਤੇ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

ਵਿਗਿਆਨੀ ਨਿਊਰੋਨਸ ਵਿੱਚ ਪ੍ਰੋਟੀਨ ਦੇ ਅਸਧਾਰਨ ਨਿਰਮਾਣ ਨੂੰ ਡੀਕੋਡ ਕਰਦੇ ਹਨ ਜੋ ਅਲਜ਼ਾਈਮਰ ਦਾ ਕਾਰਨ ਬਣਦੇ ਹਨ

ਵਿਗਿਆਨੀ ਨਿਊਰੋਨਸ ਵਿੱਚ ਪ੍ਰੋਟੀਨ ਦੇ ਅਸਧਾਰਨ ਨਿਰਮਾਣ ਨੂੰ ਡੀਕੋਡ ਕਰਦੇ ਹਨ ਜੋ ਅਲਜ਼ਾਈਮਰ ਦਾ ਕਾਰਨ ਬਣਦੇ ਹਨ

ਕੈਂਸਰ ਨਾਲ ਲੜਨ ਲਈ ਨਵੀਂ ਇਮਿਊਨੋਥੈਰੇਪੀ, ਸਿਹਤਮੰਦ ਸੈੱਲਾਂ ਨੂੰ ਸੁਰੱਖਿਅਤ ਰੱਖਣ

ਕੈਂਸਰ ਨਾਲ ਲੜਨ ਲਈ ਨਵੀਂ ਇਮਿਊਨੋਥੈਰੇਪੀ, ਸਿਹਤਮੰਦ ਸੈੱਲਾਂ ਨੂੰ ਸੁਰੱਖਿਅਤ ਰੱਖਣ

'ਹਰ ਪੰਜਾਂ ਵਿੱਚੋਂ ਇੱਕ ਵਿਅਕਤੀ ਫੈਟੀ ਲਿਵਰ ਤੋਂ ਪ੍ਰਭਾਵਿਤ ਹੈ'

'ਹਰ ਪੰਜਾਂ ਵਿੱਚੋਂ ਇੱਕ ਵਿਅਕਤੀ ਫੈਟੀ ਲਿਵਰ ਤੋਂ ਪ੍ਰਭਾਵਿਤ ਹੈ'

ਨੈਸਲੇ ਦੇ ਬੇਬੀ ਫੂਡ ‘ਸੇਰੇਲੈਕ’ ਦੀ ਪ੍ਰਤੀ ਖ਼ੁਰਾਕ ’ਚ 3 ਗ੍ਰਾਮ ਖੰਡ : ਅਧਿਐਨ

ਨੈਸਲੇ ਦੇ ਬੇਬੀ ਫੂਡ ‘ਸੇਰੇਲੈਕ’ ਦੀ ਪ੍ਰਤੀ ਖ਼ੁਰਾਕ ’ਚ 3 ਗ੍ਰਾਮ ਖੰਡ : ਅਧਿਐਨ

युवा वयस्कों के फेफड़े SARS-CoV-2 वायरस के प्रति अधिक संवेदनशील: अध्ययन

युवा वयस्कों के फेफड़े SARS-CoV-2 वायरस के प्रति अधिक संवेदनशील: अध्ययन

ਜੀਨ ਥੈਰੇਪੀ ਬਲੱਡ ਡਿਸਆਰਡਰ ਹੀਮੋਫਿਲੀਆ ਲਈ ਵਾਅਦਾ ਕਰਦੀ ਹੈ: ਡਾਕਟਰ

ਜੀਨ ਥੈਰੇਪੀ ਬਲੱਡ ਡਿਸਆਰਡਰ ਹੀਮੋਫਿਲੀਆ ਲਈ ਵਾਅਦਾ ਕਰਦੀ ਹੈ: ਡਾਕਟਰ

ਹੈਲਥਕੇਅਰ-ਸਟਾਰਟਅੱਪ ਮੇਡੁਲੈਂਸ ਨੇ $3 ਮਿਲੀਅਨ ਸੀਰੀਜ਼ ਏ ਫੰਡਿੰਗ ਸੁਰੱਖਿਅਤ ਕੀਤੀ

ਹੈਲਥਕੇਅਰ-ਸਟਾਰਟਅੱਪ ਮੇਡੁਲੈਂਸ ਨੇ $3 ਮਿਲੀਅਨ ਸੀਰੀਜ਼ ਏ ਫੰਡਿੰਗ ਸੁਰੱਖਿਅਤ ਕੀਤੀ

ਕਿਉਂ ਭਾਰਤ ਵਿੱਚ ਮੂੰਹ ਦੇ ਕੈਂਸਰ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ

ਕਿਉਂ ਭਾਰਤ ਵਿੱਚ ਮੂੰਹ ਦੇ ਕੈਂਸਰ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ

ਵਿਗਿਆਨੀ ਡੀਕੋਡ ਕਰਦੇ ਹਨ ਕਿ ਕਸਰਤ ਕਿਵੇਂ ਬੁਢਾਪੇ ਨੂੰ ਉਲਟਾ ਸਕਦੀ

ਵਿਗਿਆਨੀ ਡੀਕੋਡ ਕਰਦੇ ਹਨ ਕਿ ਕਸਰਤ ਕਿਵੇਂ ਬੁਢਾਪੇ ਨੂੰ ਉਲਟਾ ਸਕਦੀ