Saturday, July 27, 2024  

ਚੰਡੀਗੜ੍ਹ

ਮੌਸਮ ਵਿਭਾਗ ਵੱਲੋਂ ਪੰਜਾਬ ’ਚ 1 ਮਾਰਚ ਤੋਂ ਮੀਂਹ ਦੀ ਭਵਿੱਖਬਾਣੀ

February 28, 2024

ਦਸਬ
ਚੰਡੀਗੜ੍ਹ/28 ਫਰਵਰੀ : ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਨਵੀਂ ਚੇਤਾਵਨੀ ਜਾਰੀ ਕੀਤੀ ਹੈ। ਰਾਜ ਵਿਚ 1 ਮਾਰਚ ਤੋਂ ਮੌਸਮ ਮੁੜ ਆਪਣਾ ਮਿਜਾਜ਼ ਬਦਲ ਸਕਦਾ ਹੈ। ਦਰਅਸਲ ਪੱਛਮੀ ਗੜਬੜੀ ਪੱਛਮੀ ਹਿਮਾਲਿਆ ਖੇਤਰ ਵਿਚ ਇਕ ਵਾਰ ਫਿਰ ਤੋਂ ਸਰਗਰਮ ਹੋ ਰਹੀ ਹੈ । ਇਸ ਕਰਕੇ ਠੰਢ ਹਾਲੇ ਜਾਰੀ ਰਹੇਗੀ। ਅਜਿਹੇ ਵਿਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜੀਰਾ ਕੀਤਾ ਗਿਆ ਹੈ ।
1 ਤੋਂ 3 ਮਾਰਚ ਤੱਕ ਸੂਬੇ ਵਿਚ ਕਈ ਥਾਈਂ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਜਦਕਿ ਕੁਝ ਥਾਵਾਂ ’ਤੇ ਮੀਂਹ, ਤੂਫਾਨ ਅਤੇ ਗੜ੍ਹੇ ਪੈਣ ਦੀ ਵੀ ਸੰਭਾਵਨਾ ਹੈ । ਅਜਿਹੇ ਵਿਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ । ਮੌਸਮ ਵਿਚ ਹੋ ਰਹੇ ਬਦਲਾਅ ਕਾਰਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਉਤਾਰ-ਚੜਾਅ ਵੀ ਜਾਰੀ ਰਹੇਗਾ । ਕਈ ਜ਼ਿਲ੍ਹਿਆਂ ਵਿਚ ਨਿਊਨਤਮ ਅਤੇ ਵੱਧ ਤੋਂ ਵੱਧ ਤਾਪਮਾਨ ਦਾ ਅੰਤਰ 3 ਡਿਗਰੀ ਹੋ ਗਿਆ ਹੈ । ਉਥੇ ਹੀ ਸੂਬੇ ਦੇ ਤਾਪਮਾਨ ਵਿਚ ਆਮ ਤੋਂ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ । ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿਚ ਦਰਜ ਕੀਤਾ ਗਿਆ ਹੈ, ਜਿੱਥੇ ਤਾਪਮਾਨ 23.4 ਡਿਗਰੀ ਰਿਹਾ, ਜਦਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਦਾ 20.0 ਡਿਗਰੀ ਰਿਹਾ ਹੈ । ਹਾਲਾਂਕਿ ਦਿਨ ਵਿਚ ਧੁੱਪ ਨਿਕਲਣ ਕਰਕੇ ਗਰਮੀ ਵਰਗਾ ਮੌਸਮ ਬਣਿਆ ਰਿਹਾ ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਚ 22.6 ਡਿਗਰੀ, ਪਟਿਆਲਾ 20.08 ਡਿਗਰੀ, ਪਠਾਨਕੋਟ ਵਿਚ 23.3 ਡਿਗਰੀ, ਬਠਿੰਡਾ 22.4 ਡਿਗਰੀ, ਐਸਬੀਐਸ ਨਗਰ 21.2, ਬਰਨਾਲਾ 20.06, ਫਰੀਦਕੋਟ 22.9 ਡਿਗਰੀ, ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ 21.0 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ