Saturday, July 27, 2024  

ਚੰਡੀਗੜ੍ਹ

ਕੁਲਦੀਪ ਕੁਮਾਰ ਨੇ ਚੰਡੀਗੜ੍ਹ ਦੇ ਮੇਅਰ ਦਾ ਅਹੁਦਾ ਸੰਭਾਲਿਆ

February 28, 2024

ਵੀ .ਪੀ. ਸਿੰਘ ਨਾਗਰਾ/ਭੁੱਲਰ
ਚੰਡੀਗੜ੍ਹ/28 ਫਰਵਰੀ : ਆਮ ਆਦਮੀ ਪਾਰਟੀ (ਆਪ) ਵੱਲੋਂ ਸੁਪਰੀਮ ਕੋਰਟ ਵਿੱਚ ਲੜਾਈ ਲੜਨ ਤੋਂ ਬਾਅਦ ਬੁੱਧਵਾਰ ਨੂੰ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਦੇ ਮੇਅਰ ਦਾ ਅਹੁਦਾ ਰਸ਼ਮੀ ਤੌਰ ’ਤੇ ਸੰਭਾਲ ਲਿਆ ਹੈ । ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ ਡਾ. ਐਸਐਸ ਆਹਲੂਵਾਲੀਆ, ‘ਆਪ’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ, ਨਰੇਸ਼ ਗਰਗ, ਚੰਦਰਮੁਖੀ ਸ਼ਰਮਾ, ਆਭਾ ਬੰਸਲ, ਪੀਪੀ ਘਈ, ਮੀਨਾ ਸ਼ਰਮਾ ਅਤੇ ਕੌਂਸਲਰ ਪ੍ਰੇਮ ਲਤਾ, ਦਮਨਪ੍ਰੀਤ ਸਿੰਘ, ਜਸਵੀਰ ਸਿੰਘ ਲਾਡੀ, ਯੋਗੇਸ਼ ਢੀਂਗਰਾ, ਮਨੋਵਰ, ਰਾਮਚੰਦਰ ਯਾਦਵ, ਅੰਜੂ ਕਟਿਆਲ, ਸੁਮਨ ਸ਼ਰਮਾ, ਜਸਵਿੰਦਰ ਕੌਰ ਨੇ ਕੁਲਦੀਪ ਕੁਮਾਰ ਨੂੰ ਮੂੰਹ ਮਿੱਠਾ ਕਰਵਾ ਕੇ ਕੁਰਸੀ ਉਤੇ ਬਿਠਾਇਆ ਅਤੇ ਵਧਾਈ ਦਿੱਤੀ । ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਅਤੇ ਕਾਂਗਰਸ ਦੇ ਹੋਰ ਆਗੂ ਤੇ ਵਲੰਟੀਅਰ ਮੌਜੂਦ ਰਹੇ । ਇਸ ਮੌਕੇ ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਜਿਸ ਤਰ੍ਹਾਂ ਨਾਲ ਬੀਜੇਪੀ ਵੱਲੋਂ ਪਿਛਲੇ ਦਿਨੀਂ 30 ਜਨਵਰੀ ਵਾਲੇ ਦਿਨ ਉਨ੍ਹਾਂ ਦੀ 8 ਵੋਟਾਂ ਨੂੰ ਆਪਣੇ ਨੌਮੀਨੇਟਿਡ ਕੌਂਸਲਰ ਅਤੇ ਪ੍ਰੀਜ਼ਾਇਡਿੰਗ ਅਫ਼ਸਰ ਅਨਿਲ ਮਸੀਹ ਦੁਆਰਾ ਰੱਦ ਕਰਵਾ ਕੇ ਲੋਕਤੰਤਰ ਦੀ ਹੱਤਿਆ ਕੀਤੀ ਗਈ ਸੀ । ਉਸ ਉਤੇ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਉਂਦੇ ਹੋਏ ਕਿਹਾ ਗਿਆ ਹੈ, ਕਿ ਇਸ ਤਰ੍ਹਾਂ ਨਾਲ ਸ਼ਰੇਆਮ ਕੀਤੀ ਜਾ ਰਹੀ ਲੋਕਤੰਤਰ ਦੀ ਹੱਤਿਆ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਅਨਿਲ ਮਸ਼ੀਹ ਦੁਆਰਾ ਜਾਣਬੁੱਝ ਕੇ ਰੱਦ ਕੀਤੀਆਂ ਗਈਆਂ 8 ਵੋਟਾਂ ਨੂੰ ਸਹੀ ਕਰਾਰ ਦੇਣਾ ਲੋਕਤੰਤਰ ਦੀ ਜਿੱਤ ਹੈ । ਮੈਂ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਲੋਕਤੰਤਰ ਨੂੰ ਜਿਊਂਦਾ ਰੱਖਿਆ ਹੈ ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਰਸ਼ਮੀ ਤੌਰ ਮੇਅਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਹੁਣ ਸਮੁੱਚੇ ਚੰਡੀਗੜ੍ਹ ਸ਼ਹਿਰ ਦੇ ਹਰ ਖੇਤਰ ਵਿੱਚ ਵਿਕਾਸ ਕੀਤਾ ਜਾਵੇਗਾ। ਜੋ ਵਾਅਦੇ ਅਸੀਂ ਸ਼ਹਿਰ ਵਾਸੀਆਂ ਨਾਲ ਕੀਤੇ ਹਨ, ਉਨ੍ਹਾਂ ਨੂੰ ਛੇਤੀ ਹੀ ਨਗਰ ਨਿਗਮ ਦੀ ਮੀਟਿੰਗ ਵਿੱਚ ਪਾਸ ਕਰਵਾਇਆ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਉਸਦਾ ਲਾਭ ਦਿੱਤਾ ਜਾਵੇਗਾ। ਚੰਡੀਗੜ੍ਹ ਸ਼ਹਿਰ ਨੂੰ ਦੇਸ਼ ਵਿੱਚ ਨੰਬਰ 1 ਤੇ ਲਿਆਇਆ ਜਾਵੇਗਾ । ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸਕਿਲ ਦਾ ਸ਼ਾਹਮਣਾ ਨਹੀਂ ਕਰਨਾ ਪਵੇਗਾ ।
ਡਾ. ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਜੋ ਕੰਮ ਬੀਜੇਪੀ ਦੁਆਰਾ ਚੰਡੀਗੜ੍ਹ ਨਗਰ ਨਿਗਮ ਦੇ ਲਈ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਕੇ ਕੀਤਾ ਗਿਆ ਹੈ । ਉਸ ਨੂੰ ਸ਼ਹਿਰ ਵਾਸੀ ਕਦੇ ਵੀ ਮਾਫ਼ ਨਹੀਂ ਕਰਨਗੇ, ਕਿਉਂਕਿ 2021 ਵਿੱਚ ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਦੇ ਸਭ ਤੋਂ ਵੱਧ ਕੌਂਸਲਰ ਜਿਤਾਏ ਸਨ, ਪਰ ਬੀਜੇਪੀ ਵਲੋਂ ਹਰ ਵਾਰ ਗਲਤ ਤਰੀਕੇ ਨਾਲ ਆਪਣਾ ਮੇਅਰ ਬਣਾ ਕੇ ਸ਼ਹਿਰ ਵਾਸੀਆਂ ਤੇ ਥੋਪਿਆ ਗਿਆ। ਇਸ ਵਾਰ ਜਦੋਂ ਆਪ ਅਤੇ ਕਾਂਗਰਸ ਦੇ ਵਲੋਂ ਸਾਂਝੇ ਤੌਰ ਤੇ ਆਪਣੇ ਉਮੀਦਵਾਰ ਉਤਾਰੇ ਗਏ ਤਾਂ ਬੀਜੇਪੀ ਨੂੰ ਆਪਣੀ ਹਾਰ ਹਜ਼ਮ ਨਹੀਂ ਹੋਏ, ਜਿਸ ਕਰਕੇ ਉਨ੍ਹਾਂ ਨੇ 30 ਜਨਵਰੀ ਵਾਲੇ ਦਿਨ ਕੁਲਦੀਪ ਕੁਮਾਰ ਦੀਆਂ 8 ਵੋਟਾਂ ਰੱਦ ਕਰਕੇ ਆਪਣੇ ਨਕਲੀ ਮੇਅਰ ਨੂੰ ਕੁਰਸੀ ਤੇ ਜਬਰਦਸਤੀ ਬਿਠਾਇਆ। ਜਿਸ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਲੋਕਤੰਤਰ ਦੀ ਹੱਤਿਆ ਕਰਾਰ ਦਿੰਦੇ ਹੋਏ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ ਗਿਆ ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੂਰੇ ਦੇਸ਼ ਵਿੱਚ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ, ਹਰ ਸੂਬੇ ਵਿੱਚ ਦੂਜੀਆਂ ਪਾਰਟੀਆਂ ਦੇ ਆਗੂਆਂ, ਐਮਐਲਏ ਅਤੇ ਕੌਂਸਲਰਾਂ ਨੂੰ ਡਰਾ–ਧਮਕਾ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ ਹੈ, ਜਿਸ ਉਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਵੀ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਹੁਣ ਮਾਣਯੋਗ ਸੁਪਰੀਮ ਕੋਰਟ ਰਾਂਹੀ ਸਭ ਕੁਝ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ, ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਲੋਕ ਬੀਜੇਪੀ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ