Saturday, July 27, 2024  

ਚੰਡੀਗੜ੍ਹ

35 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

February 28, 2024

ਦਸਬ
ਚੰਡੀਗੜ੍ਹ/28 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਦਬੋਚ ਲਿਆ।
ਇਸ ਸਬੰਧੀ ਮੁਲਜ਼ਮ ਖ਼?ਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ