Saturday, July 27, 2024  

ਚੰਡੀਗੜ੍ਹ

ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਚੇਤਨ ਸਿੰਘ ਜੌੜਾਮਾਜਰਾ

February 29, 2024

ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮਾਂ ਵੱਲੋਂ ਕਰਵਾਏ ਸਿਲਵਰ ਜੁਬਲੀ ਸੱਭਿਆਚਾਰਕ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ


ਚੰਡੀਗੜ੍ਹ, 29 ਫ਼ਰਵਰੀ (ਦਸਨਸ) : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਦੁਨੀਆ ਦੇ ਨਕਸ਼ੇ 'ਤੇ ਲਿਆਉਣ ਦੇ ਮਕਸਦ ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ ਨਾਲ ਯਤਨਸ਼ੀਲ ਹੈ।

ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਸਹਿਯੋਗ ਨਾਲ ਟੈਗੋਰ ਥੀਏਟਰ ਵਿਖੇ ਕਰਵਾਏ ਗਏ ਸਿਲਵਰ ਜੁਬਲੀ ਸੱਭਿਆਚਾਰਕ ਪ੍ਰੋਗਰਾਮ ‘ਬੋਲ ਪੰਜਾਬ ਦੇ-2024’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਮਾਨ ਵੱਲੋਂ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਸੰਕਲਪ ਵਿੱਚ ਸਮਾਜ ਦੇ ਸਾਰੇ ਵਰਗਾਂ, ਖ਼ਾਸ ਤੌਰ 'ਤੇ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਤੇ ਖ਼ੁਸ਼ਹਾਲੀ ਸ਼ਾਮਲ ਹੈ, ਜੋ ਮੁੱਖ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਪ੍ਰਭਾਵਸ਼ਾਲੀ ਸਮਾਰੋਹ ਕਰਵਾਉਣ ਲਈ ਪ੍ਰਬੰਧਕੀ ਟੀਮ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਨੂੰ ਪ੍ਰਫੁੱਲਤ ਕਰਨ ਦਾ ਕਾਰਜ ਸੂਬੇ ਦੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਕਲਚਰਲ ਸੁਸਾਇਟੀ ਦਾ ਸੋਵੀਨਾਰ ਵੀ ਜਾਰੀ ਕੀਤਾ। ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਸਮਾਗਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਿਲਵਰ ਜੁਬਲੀ ਸਮਾਗਮ 'ਬੋਲ ਪੰਜਾਬ ਦੇ-2024' ਦੌਰਾਨ ਫ਼ਿਲਮ ਅਦਾਕਾਰਾ, ਗਾਇਕਾ ਤੇ ਮਾਡਲ ਨਿਸ਼ਾ ਬਾਨੋ ਨੇ ਆਪਣੀ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹਿਆ। ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਲੋਕ ਨਾਚ ‘ਮਲਵਈ ਗਿੱਧਾ’ ਪੇਸ਼ ਕੀਤਾ ਗਿਆ। ਦਵਿੰਦਰ ਸਿੰਘ ਜੁਗਨੀ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਝੱਜ, ਕਮਲ ਸ਼ਰਮਾ, ਨਰਵਿੰਦਰ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ, ਗੌਰਵ, ਸਿਕੰਦਰ ਸਿੰਘ, ਬਲਵੰਤ ਸਿੰਘ ਭੰਗੂ, ਚਰਨਜੀਤ ਸਿੰਘ, ਲਖਵਿੰਦਰ ਸਿੰਘ ਲੱਖੀ, ਢੋਲੀ ਜਗਤਾਰ ਸਿੰਘ ਤੇ ਹੋਰਨਾਂ ਨੇ ਮਲਵਈ ਗਿੱਧੇ ਦੀਆਂ ਧਮਾਲਾਂ ਨਾਲ ਸਰੋਤਿਆਂ ਨੂੰ ਕੀਲਿਆ। ਇਸੇ ਤਰ੍ਹਾਂ ਉਮਾ ਰਾਣੀ, ਕੁਲਵਿੰਦਰ ਕੌਰ, ਮਨਦੀਪ ਕੌਰ, ਮੈਰੀ, ਨਰਿੰਦਰ ਕੌਰ, ਕੰਚਨ, ਗਗਨ, ਜਸਵੀਰ ਕੌਰ, ਹਰਪ੍ਰੀਤ ਕੌਰ, ਕੁਲਵੀਰ ਕੌਰ ਅਤੇ ਢੋਲੀ ਸੁਰਮੁੱਖ ਸਿੰਘ ਵੱਲੋਂ ਲੋਕ ਨਾਚ ‘ਲੁੱਡੀ’ ਪੇਸ਼ ਕੀਤਾ ਗਿਆ।
ਇਸ ਦੌਰਾਨ ਰੁਪਿੰਦਰ ਪਾਲ ਰੂਪੀ ਅਤੇ ਰਮਨ ਮਿੱਤਲ ਵੱਲੋਂ ਲਿਖਿਆ ਤੇ ਨਿਰਦੇਸ਼ਿਤ ਕੀਤਾ ਹਾਸਰਸ ਲਘੂ ਨਾਟਕ "ਮੈੰ ਸੱਚ ਬੋਲਦੀ" ਪੇਸ਼ ਕੀਤਾ ਗਿਆ, ਜਿਸ ਵਿੱਚ ਰੁਪਿੰਦਰ ਪਾਲ ਰੂਪੀ, ਦਵਿੰਦਰ ਸਿੰਘ ਜੁਗਨੀ, ਸੁਖਚੈਨ ਸਿੰਘ ਖਹਿਰਾ, ਗੁਰਿੰਦਰ ਸਿੰਘ, ਕਮਲ ਸ਼ਰਮਾ, ਸੰਦੀਪ ਕੰਬੋਜ, ਸੁਰੀਤਾ ਸ਼ਰਮਾ, ਸੁਖਜੀਤ ਕੌਰ ਗਿੰਨੀ ਤੇ ਸਰਬਜੀਤ ਸਿੰਘ ਵੱਲੋਂ ਹਾਸਰਸ ਪੇਸ਼ਕਾਰੀ ਦਿੱਤੀ ਗਈ।
ਸਮਾਗਮ ਦੌਰਾਨ ਸੁਰੀਤਾ ਸ਼ਰਮਾ ਤੇ ਨਵੀ ਸ਼ਰਮਾ ਨੇ ਪੰਜਾਬੀ ਮੈਲੋਡੀ ਡਾਂਸ ਪੇਸ਼ ਕੀਤਾ ਜਦਕਿ ਸੁਖਜੀਤ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਜਸਵਿੰਦਰ ਕੌਰ, ਰਵਨੀਤ ਕੌਰ, ਗਗਨ, ਸਰਬਜੀਤ ਸਿੰਘ, ਧਰਮਿੰਦਰ ਸਿੰਘ, ਦੀਪਇੰਦਰ ਸਿੰਘ ਸੈਣੀ, ਤੁਸ਼ਾਰ ਸੇਠੀ, ਕਰਨ ਤੇ ਗਗਨ ਨੇ ਲੋਕ ਨਾਚ ‘ਜਿੰਦੂਆ’ ਕਰਕੇ ਦਰਸ਼ਕਾਂ ਨੂੰ ਨੱਚਣ ਲਾਇਆ।
ਗਾਇਕ ਦੀਪ ਸਾਜ਼ ਨੇ ਧਾਰਮਿਕ ਗੀਤ 'ਇਬਾਦਤ' ਪੇਸ਼ ਕੀਤਾ। ਇਸ ਤੋਂ ਇਲਾਵਾ ਤੁਸ਼ਾਰ ਸੇਠੀ ਤੇ ਦਿਸ਼ਾ ਵੱਲੋਂ ਸੈਮੀ-ਕਲਾਸੀਕਲ ਮੈਲੋਡੀ ਪੇਸ਼ ਕੀਤੀ ਗਈ। ਮੰਚ ਸੰਚਾਲਨ ਰਮਨ ਮਿੱਤਲ ਤੇ ਸੁਨੇਹਾ ਨੇ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ