Saturday, April 13, 2024  

ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੀ ਵਿਲੱਖਣਤਾ ਵਿਸ਼ੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ

March 02, 2024
ਸ੍ਰੀ ਫ਼ਤਹਿਗੜ੍ਹ ਸਾਹਿਬ/2 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਦੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੀ ਵਿਲੱਖਣਤਾ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ ਜਿਸ ਵਿੱਚ ਮੁੱਖ ਵਕਤਾ ਵਜੋਂ ਡਾ. ਗੁਰਿੰਦਰ ਸਿੰਘ ਮਾਨ ਯੂਐਸਏ ਅਤੇ ਮੁੱਖ ਮਹਿਮਾਨ ਵਜੋਂ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਸ਼ਾਮਿਲ ਹੋਏ। ਇਸ ਮੌਕੇ ਵਾਈਸ ਚਾਂਸਲਰ ਨੇ ਆਖਿਆ ਕਿ ਵਿਸ਼ਵ ਦੇ ਵੱਖ-ਵੱਖ ਕੋਨਿਆਂ ਤੋਂ ਵਿਦਵਾਨਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਪਹੁੰਚਣਾ ਇੱਕ ਸ਼ੁਭ ਸ਼ਗਨ ਹੈ। ਉਹਨਾਂ ਆਖਿਆ ਕਿ ਸਿੱਖ ਅਧਿਐਨ ਦੇ ਖੇਤਰ ਵਿੱਚ ਦਰਪੇਸ਼ ਚੁਣੌਤੀਆਂ ਨੂੰ ਪਛਾਣਨ ਅਤੇ ਉਸਾਰੂ ਲੀ ਸਿਰਜਣ ਲਈ ਆਪਸ ਵਿੱਚ ਮਿਲ ਬੈਠ ਕੇ ਵਿਚਾਰ ਵਟਾਂਦਰੇ ਦੀ ਸਖਤ ਲੋੜ ਹੈ।ਪ੍ਰੋਫੈਸਰ ਮਾਨ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸੰਦੇਸ਼ ਪ੍ਰਤੀ ਲੀਹੋਂ ਹਟ ਕੇ ਚਿੰਤਨ ਕਰਨ ਦੀ ਪ੍ਰੇਰਨਾ ਦਿਤੀ। ਉਹਨਾਂ ਆਖਿਆ ਕਿ ਸਿੱਖ ਇਤਿਹਾਸ ਵਿੱਚ ਕਈ ਅਜਿਹੇ ਖੱਪੇ ਛੁੱਟ ਗਏ ਹਨ ਜਿਸ ਵੱਲ ਸਾਡੇ ਵਿਦਵਾਨਾਂ ਦਾ ਹਾਲੇ ਧਿਆਨ ਨਹੀਂ ਗਿਆ। ਸਮਾਗਮ ਦੇ ਅਖੀਰ ਵਿੱਚ ਧੰਨਵਾਦ ਕਰਦਿਆਂ ਵਿਭਾਗ ਮੁਖੀ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਿੱਖੀ ਦੀ ਵਿਲੱਖਣਤਾ ਨੂੰ ਉਜਾਗਰ ਕਰਨ ਲਈ ਕਈ ਅਹਿਮ ਉਦਮ ਉਪਰਾਲੇ ਕੀਤੇ ਜਾ ਰਹੇ ਹਨ ਜਿਨਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਵਿਚਾਰ ਗੋਸ਼ਟੀਆਂ ਅਤੇ ਖੋਜ ਪੱਤਰਕਾਵਾਂ ਤੇ ਖੋਜ ਪ੍ਰੋਜੈਕਟਾਂ ਦਾ ਪ੍ਰਕਾਸ਼ਨ ਸ਼ਾਮਿਲ ਹੈ।ਸਟੇਜ ਸੰਚਾਲਨ ਦੀ ਭੂਮਿਕਾ ਡਾਕਟਰ ਅਜੈਪਾਲ ਸਿੰਘ ਨੇ ਨਿਭਾਈ ਡਾ. ਪਲਵਿੰਦਰ ਕੌਰ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਕਿਰਨਦੀਪ ਕੌਰ ਅਤੇ ਸਹਾਇਕ ਪ੍ਰੋਫੈਸਰ ਜਸਵੀਰ ਸਿੰਘ ਵੀ ਸ਼ਾਮਿਲ ਸਨ। ਵਿਦਿਆਰਥੀਆਂ ਨੇ ਸਮਾਗਮ ਦੌਰਾਨ ਵਿਚਾਰ ਵਟਾਂਦਰੇ ਵਿੱਚ ਡੂੰਘੀ ਤਿਲਚਸਪੀ ਵਿਖਾਈ।
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਫੂਡ ਸੇਫਟੀ ਟੀਮ ਨੇ ਨਰਾਤਿਆਂ ਦੇ ਮੱਦੇਨਜ਼ਰ ਖਾਣ-ਪੀਣ  ਵਾਲੀਆਂ ਵਸਤਾਂ ਦੇ ਭਰੇ ਸੈਂਪਲ

ਫੂਡ ਸੇਫਟੀ ਟੀਮ ਨੇ ਨਰਾਤਿਆਂ ਦੇ ਮੱਦੇਨਜ਼ਰ ਖਾਣ-ਪੀਣ  ਵਾਲੀਆਂ ਵਸਤਾਂ ਦੇ ਭਰੇ ਸੈਂਪਲ

ਸਿਵਲ ਸਰਜਨ ਨੇ ਹੈਲਥ ਐਂਡ ਵੈਲਨੈਸ ਸੈਂਟਰ ਚੁੰਨੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ

ਸਿਵਲ ਸਰਜਨ ਨੇ ਹੈਲਥ ਐਂਡ ਵੈਲਨੈਸ ਸੈਂਟਰ ਚੁੰਨੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ

ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਨੇੜੇ ਸਫਾਈ ਰੱਖਣ ਲਈ ਕੀਤਾ ਜਾਗਰੂਕ

ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਨੇੜੇ ਸਫਾਈ ਰੱਖਣ ਲਈ ਕੀਤਾ ਜਾਗਰੂਕ

ਨਕਲੀ ਸਰਟੀਫਿਕੇਟ ਦੇ ਆਧਾਰ 'ਤੇ ਵਕੀਲ ਬਣੇ ਆਪ ਆਗੂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ: ਐਡਵੋਕੇਟ ਧਾਰਨੀ

ਨਕਲੀ ਸਰਟੀਫਿਕੇਟ ਦੇ ਆਧਾਰ 'ਤੇ ਵਕੀਲ ਬਣੇ ਆਪ ਆਗੂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ: ਐਡਵੋਕੇਟ ਧਾਰਨੀ

ਵਰਲਡ ਯੂਨੀਵਰਸਿਟੀ ਵੱਲੋਂ ਝੁੱਗੀ ਝੌਂਪੜੀ ਨਿਵਾਸੀਆਂ ਦੀਆਂ ਸਮੱਸਿਆਵਾਂ ਤੇ ਖੇਤਰੀ ਖੋਜ

ਵਰਲਡ ਯੂਨੀਵਰਸਿਟੀ ਵੱਲੋਂ ਝੁੱਗੀ ਝੌਂਪੜੀ ਨਿਵਾਸੀਆਂ ਦੀਆਂ ਸਮੱਸਿਆਵਾਂ ਤੇ ਖੇਤਰੀ ਖੋਜ

ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਨਵੇਂ ਅਪਰਾਧਿਕ ਕਾਨੂੰਨ ਅਤੇ ਸਾਈਬਰ ਸੁਰੱਖਿਆ 'ਤੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਨਵੇਂ ਅਪਰਾਧਿਕ ਕਾਨੂੰਨ ਅਤੇ ਸਾਈਬਰ ਸੁਰੱਖਿਆ 'ਤੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

ਭੁੱਲਰ ਗੈਂਗ ਦਾ ਸਾਥੀ ਪੰਜਾਬ 'ਚ ਗ੍ਰਿਫਤਾਰ; 3 ਕਿਲੋ ਹੈਰੋਇਨ ਬਰਾਮਦ

ਭੁੱਲਰ ਗੈਂਗ ਦਾ ਸਾਥੀ ਪੰਜਾਬ 'ਚ ਗ੍ਰਿਫਤਾਰ; 3 ਕਿਲੋ ਹੈਰੋਇਨ ਬਰਾਮਦ

ਮੁਕਤਸਰ-ਬਠਿੰਡਾ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ ਚਾਰ ਜਣਿਆਂ ਦੀ ਮੌਤ

ਮੁਕਤਸਰ-ਬਠਿੰਡਾ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ ਚਾਰ ਜਣਿਆਂ ਦੀ ਮੌਤ

ਸੀ.ਆਈ.ਏ. ਸਟਾਫ ਸਰਹਿੰਦ ਨੇ ਉੱਤਰ ਪ੍ਰਦੇਸ਼ ਮੂਲ ਦੇ ਇੱਕ ਵਿਅਕਤੀ ਨੂੰ ਦੋ ਕਿੱਲੋ ਅਫ਼ੀਮ ਸਣੇ ਕੀਤਾ ਗ੍ਰਿਫਤਾਰ

ਸੀ.ਆਈ.ਏ. ਸਟਾਫ ਸਰਹਿੰਦ ਨੇ ਉੱਤਰ ਪ੍ਰਦੇਸ਼ ਮੂਲ ਦੇ ਇੱਕ ਵਿਅਕਤੀ ਨੂੰ ਦੋ ਕਿੱਲੋ ਅਫ਼ੀਮ ਸਣੇ ਕੀਤਾ ਗ੍ਰਿਫਤਾਰ

ਹੈਨੀਮਨ ਦੇ ਜਨਮ ਦਿਨ ਮੌਕੇ ਜ਼ਿਲ੍ਹੇ ਭਰ ਵਿੱਚ ਲਗਾਏ ਗਏ ਹੋਮਿਓਪੈਥੀ ਮੈਡੀਕਲ ਕੈਂਪ

ਹੈਨੀਮਨ ਦੇ ਜਨਮ ਦਿਨ ਮੌਕੇ ਜ਼ਿਲ੍ਹੇ ਭਰ ਵਿੱਚ ਲਗਾਏ ਗਏ ਹੋਮਿਓਪੈਥੀ ਮੈਡੀਕਲ ਕੈਂਪ