Monday, April 29, 2024  

ਖੇਤਰੀ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ : ਸਿਬਿਨ ਸੀ

March 22, 2024

ਚੰਡੀਗੜ੍ਹ, 22 ਮਾਰਚ : ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ "ਇਸ ਵਾਰ 70 ਪਾਰ" ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ