Monday, April 29, 2024  

ਖੇਤਰੀ

ਫ਼ਿਰਕਾਪ੍ਰਸਤ ਮੋਦੀ ਸਰਕਾਰ ਨੂੰ ਚਲਦਾ ਕਰਨਾ ਜ਼ਰੂਰੀ : ਕਾਮਰੇਡ ਸੇਖੋਂ

March 22, 2024

ਕਾਮਰੇਡ ਪਰਸ਼ੋਤਮ ਬਿਲਗਾ ਦੀ ਚੋਣ ਮੁਹਿੰਮ ਦਾ ਆਗਾਜ਼ 11 ਅਪ੍ਰੈਲ ਤੋਂ ਪਿੰਡ ਬੰਡਾਲਾ ਤੋਂ ਹੋਵੇਗਾ, ਮਨਾਇਆ ਜਾਵੇਗਾ ਕਿਸਾਨ ਸਭਾ ਦਾ ਸਥਾਪਨਾ ਦਿਵਸ

ਸੀਪੀਆਈ(ਐਮ) ਦੀ ਸੂਬਾ ਸਕੱਤਰੇਤ ਮੀਟਿੰਗ ’ਚ ਅਹਿਮ ਵਿਚਾਰਾਂ

ਦਸਬ
ਚੰਡੀਗੜ੍ਹ/22 ਮਾਰਚ : ਸੀਪੀਆਈ (ਐਮ) ਦੀ ਸੂਬਾ ਸਕੱਤਰੇਤ ਦੀ ਆਨਲਾਈਨ ਮੀਟਿੰਗ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਲਹਿੰਬਰ ਸਿੰਘ ਤੱਗੜ ਦੀ ਪ੍ਰਧਾਨਗੀ ’ਚ ਹੋਈ। ਮੀਟਿੰਗ ’ਚ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੱਸਿਆ ਕਿ ਪਾਰਟੀ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਕਾਮਰੇਡ ਪਰਸ਼ੋਤਮ ਲਾਲ ਬਿਲਗਾ ਦੀ ਚੋਣ ਮੁਹਿੰਮ ਦਾ ਆਗਾਜ਼ ਕੌਮਾਂਤਰੀ ਪੱਧਰ ਦੇ ਕਮਿਊਨਿਸਟ ਆਗੂ ਅਤੇ ਦੇਸ਼ ਭਗਤ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਜੱਦੀ ਪਿੰਡ ਬੰਡਾਲਾ ਤੋਂ 11 ਅਪ੍ਰੈਲ ਨੂੰ ਕੀਤਾ ਜਾਵੇਗਾ। ਇਸੇ ਤਰ੍ਹਾਂ 11 ਅਪ੍ਰੈਲ ਨੂੰ ਹੀ ਪਿੰਡ ਬੰਡਾਲਾ ਵਿਖੇ ਕਿਸਾਨ ਸਭਾ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ। ਇਸ ਦੌਰਾਨ ਝੰਡੇ ਦੀ ਰਸਮ ਤੋਂ ਬਾਅਦ ਸਮਾਗਮ ਹੋਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਹਰਾਉਣਾ ਬਹੁਤ ਜ਼ਰੂਰੀ ਹੈ। ਇਸ ਲਈ ਧਰਮ ਨਿਰਪੱਖ ਤੇ ਜਮਹੂਰੀਅਤ ’ਚ ਵਿਸ਼ਵਾਸ ਰੱਖਣ ਵਾਲੇ ਲੋਕਾਂ ਨੂੰ ਲਾਮਬੰਦ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ’ਚ ਧਰਮ ਨਿਰਪੱਖ ਤੇ ਜਮਹੂਰੀਅਤ ਪਸੰਦ ਲੋਕਾਂ ਦੀਆਂ ਵੋਟਾਂ ਦੀ ਵੰਡ ਨੂੰ ਰੋਕਣਾ ਲਾਜ਼ਮੀ ਹੋਵੇਗਾ। ਕਾਮਰੇਡ ਸੇਖੋਂ ਨੇ ਕਿਹਾ ਹੈ ਕਿ ਭਾਜਪਾ ਦੀ ਮੋਦੀ ਸਰਕਾਰ ਜਦੋਂ ਦੀ ਸੱਤਾ ’ਚ ਆਈ ਹੈ, ਇਸ ਨੇ ਆਮ ਵਰਗ ਲਈ ਕੁਝ ਨਹੀਂ ਕੀਤਾ, ਸਗੋਂ ਮੁਸੀਬਤਾਂ ਹੀ ਖੜ੍ਹੀਆਂ ਕੀਤੀਆਂ ਹਨ। ਇਸ ਵੱਲੋਂ ਨਵੰਬਰ 2016 ’ਚ ਇਕਦਮ ਨੋਟਬੰਦੀ ਦਾ ਐਲਾਨ ਕਰਕੇ ਦੇਸ਼ ਭਰ ਦੇ ਲੋਕਾਂ ਨੂੰ ਸੰਕਟ ’ਚ ਪਾ ਦਿੱਤਾ ਗਿਆ। ਇਸ ਦੌਰਾਨ ਛੋਟੇ ਤੇ ਦਰਮਿਆਨੇ ਕਾਰੋਬਾਰੀਆਂ ਦੇ ਕਾਰੋਬਾਰ ਤਬਾਹ ਹੋ ਗਏ, ਉਨ੍ਹਾਂ ਨੂੰ ਰੋਜ਼ੀ-ਰੋਟੀ ਦੇ ਵੀ ਲਾਲੇ ਪੈ ਗਏ। ਨੋਟਬੰਦੀ ਦੌਰਾਨ ਕਈ ਲੋਕਾਂ ਦੀਆਂ ਜਾਨਾਂ ਅਜਾਈਂ ਚਲੀਆਂ ਗਈਆਂ। ਇਸੇ ਤਰ੍ਹਾਂ ਜਦੋਂ ਕੋਵਿਡ-19 ਦੀ ਮਹਾਮਾਰੀ ਫੈਲੀ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਨਾਂ ਕਿਸੇ ਯੋਜਨਾਬੰਦੀ ਲਾਕਡਾਊਨ ਦਾ ਐਲਾਨ ਕਰ ਦਿੱਤਾ, ਜਿਸ ਨੇ ਲੋਕਾਂ ਨੂੰ ਘਰਾਂ ’ਚ ਤਾੜ ਦਿੱਤਾ। ਇਸ ਦੌਰਾਨ ਲੋਕਾਂ ਦੇ ਕਾਰੋਬਾਰ, ਨੌਕਰੀਆਂ ਤੇ ਹੋਰ ਰੁਜ਼ਗਾਰ ਖੁੱਸ ਗਏ। ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ’ਚ ਮਹਿੰਗਾਈ ਤੇ ਬੇਰੁਜ਼ਗਾਰੀ ਨੇ ਸਾਰੇ ਰਿਕਾਰਡ ਤੋੜ ਦਿੱਤੇ। ਇਸ ਸਰਕਾਰ ਦੇ ਕਾਰਜਕਾਲ ’ਚ ਔਰਤਾਂ, ਘੱਟ-ਗਿਣਤੀਆਂ ਤੇ ਆਦਿਵਾਸੀਆਂ ’ਤੇ ਹਮਲੇ ਵਧੇ। ਭਾਜਪਾ-ਆਰਐਸਐਸ ਨੇ ਆਪਣੇ ਏਜੰਡੇ ਨੂੰ ਵਧਾਉਂਦਿਆਂ ਦੇਸ਼ ’ਚ ਫ਼ਿਰਕਾਪ੍ਰਸਤੀ ਦਾ ਜ਼ਹਿਰ ਫੈਲਾਇਆ। ਕਾਮਰੇਡ ਸੇਖੋਂ ਨੇ ਕਿਹਾ ਕਿ ਭਾਜਪਾ ਇਨ੍ਹਾਂ ਚੋਣਾਂ ’ਚ ਫ਼ਿਰਕਾਪ੍ਰਸਤੀ ਦਾ ਪੱਤਾ ਖੇਡ ਕੇ ਚੋਣਾਂ ਜਿੱਤਣਾ ਚਾਹੁੰਦੀ ਹੈ, ਪਰ ਦੇਸ਼ ਦੇ ਸੂਝਵਾਨ ਵੋਟਰ ਇਸ ਦੀਆਂ ਇਨ੍ਹਾਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਉਹ ਚੋਣਾਂ ’ਚ ਇਸ ਨੂੰ ਚਲਦਾ ਕਰ ਦੇਣਗੇ। ਆਨਲਾਈਨ ਹੋਈ ਮੀਟਿੰਗ ਦੌਰਾਨ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਮੇਜਰ ਸਿੰਘ ਭਿੱਖੀਵਿੰਡ, ਕਾਮਰੇਡ ਗੁਰਦਰਸ਼ਨ ਸਿੰਘ ਖ਼ਾਸਪੁਰ, ਕਾਮਰੇਡ ਸੁੱਚਾ ਸਿੰਘ ਅਜਨਾਲਾ, ਕਾਮਰੇਡ ਰਾਮ ਸਿੰਘ ਨੂਰਪੁਰੀ, ਕਾਮਰੇਡ ਰੂਪ ਬਸੰਤ ਸਿੰਘ ਬੜੈਚ, ਕਾਮਰੇਡ ਹਰਨੇਕ ਸਿੰਘ ਭੱਜਲ, ਕਾਮਰੇਡ ਅਬਦੁਲ ਸੱਤਾਰ, ਕਾਮਰੇਡ ਬਲਬੀਰ ਸਿੰਘ ਜਾਡਲਾ, ਕਾਮਰੇਡ ਸੁਖਪ੍ਰੀਤ ਸਿੰਘ ਜੌਹਲ, ਕਾਮਰੇਡ ਜਤਿੰਦਰਪਾਲ ਸਿੰਘ ਤੇ ਕਾਮਰੇਡ ਸਵਰਨ ਸਿੰਘ ਦਲਿਓ ਨੇ ਹਿੱਸਾ ਲਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ