Monday, April 29, 2024  

ਖੇਤਰੀ

ਬੁੱਢਾ ਦਲ ਵੱਲੋਂ ਦੋ ਰੋਜ਼ਾ ਗੱਤਕਾ ਮੁਕਾਬਲਿਆਂ ਦੀ ਅਰੰਭਤਾ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਅੱਜ ਕਰਨਗੇ

March 23, 2024

ਸ੍ਰੀ ਅਨੰਦਪੁਰ ਸਾਹਿਬ, 23 ਮਾਰਚ (ਤਰਲੋਚਨ ਸਿੰਘ ) : ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਪਿਛਲੇ 25 ਸਾਲਾਂ ਤੋਂ ਕਰਵਾਏ ਜਾਂਦੇ ਦੋ ਰੋਜ਼ਾ ਇੰਟਰਨੈਸ਼ਨਲ ਗੱਤਕਾ ਮੁਕਾਬਲੇ 24 ਮਾਰਚ ਤੋਂ ਅਰੰਭ ਹੋ ਜਾਣਗੇ।
ਇਸ ਸਬੰਧੀ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕੱਲ ਨੂੰ ਹੋਣ ਵਾਲੇ ਗੱਤਕਾ ਮੁਕਾਬਲਿਆਂ ਦੀ ਅਰੰਭਤਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਸੰਗਤੀ ਅਰਦਾਸ ਕਰਨ ਉਪਰੰਤ ਪ੍ਰਤਿਸ਼ਟ ਸਖ਼ਸ਼ੀਅਤਾਂ ਦੀ ਹਾਜ਼ਰੀ ਵਿੱਚ ਸ਼ੁਰੂਆਤ ਕਰਵਾਉਣਗੇ। ਉਨ੍ਹਾਂ ਦਸਿਆ ਕਿ ਇਸ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਕਰਵਾਉਣ ਦਾ ਮਨੋਰਥ ਇਹ ਹੈ ਕਿ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਬਖਸ਼ੀ ਜੁੰਗਜੂ ਯੁੱਧਕਲਾ ਦਾ ਪ੍ਰਚਾਰ ਪ੍ਰਸਾਰ ਵੱਧ ਤੋਂ ਵੱਧ ਹੋ ਸਕੇ ਅਤੇ ਨੌਜਵਾਨੀ ਆਪਣੇ ਵਿਰਸੇ ਪ੍ਰਤੀ ਸੁਚੇਤ ਹੁੰਦੀ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹੇ। ਉਨ੍ਹਾਂ ਕਿਹਾ ਕਿ ਇਸ ਕਲਾ ਨਾਲ ਆਪਸੀ ਮੁਕਾਬਲਾ ਕਰਨ ਦੀ ਸ਼ਕਤੀ ਵਧਦੀ ਹੈ ਅਤੇ ਹਾਰ ਜਿੱਤ ਦੀ ਸਹਿਣਸ਼ੀਲਤਾ ਵੀ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਇਸ ਮੁਕਾਬਲੇ ਵਿੱਚ ਦੇਸ਼ ਦੇ ਵੱਖ-ਵੱਖ ਪ੍ਰਾਂਤਾਂ, ਸੰਸਥਾਵਾਂ ਅਤੇ ਵਿਦੇਸ਼ ਤੋਂ ਵੀਹ ਟੀਮਾਂ ਭਾਗ ਲੈਣਗੀਆਂ। ਜੇਤੂ ਟੀਮਾਂ ਨੂੰ ਵਿਸ਼ੇਸ਼ ਇਨਾਮਾਂ ਨਾਲ ਮਾਲੋਮਾਲ ਕੀਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ