Monday, April 29, 2024  

ਖੇਤਰੀ

ਸ਼ਹੀਦੀ ਦਿਹਾੜੇ ਮੌਕੇ ਮੌਦੀ ਸਰਕਾਰ ਨੂੰ ਚਲਦਾ ਕਰਨ ਦਾ ਕੀਤਾ ਪ੍ਰਣ

March 23, 2024

ਈਡੀ ਦੀ ਵਰਤੋਂ ਵਿਰੋਧੀ ਨੂੰ ਦਬਾਉਣ ਦੀ ਕੋਸ਼ਿਸ: ਗੁਰਦਰਸਨ ਸਿੰਘ ਖਾਸਪੁਰ

ਬਨੂੜ, 23 ਮਾਰਚ (ਅਵਤਾਰ ਸਿੰਘ) : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ। ਜਿਸ ਵਿੱਚ ਕਿਸਾਨ ਮਜਦੂਰਾਂ ਸਮੇਤ ਸਾਰੇ ਵਰਗਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਬੇਇਨਸਾਫੀ ਖ਼ਿਲਾਫ਼ ਅਤੇ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਇੱਕਮੁਠ ਹੋਣ ਦਾ ਸੱਦਾ ਦਿੱਤਾ।
ਬਨੂੜ ਦੀ ਬੰਨੋਂ ਮਾਈ ਧਰਮਸ਼ਾਲਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਮੌਕੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਨੂੰ ਸਰਧਾ ਦੇ ਫੁੱਲ ਕਰਦਿਆਂ ਉਨਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਪ੍ਰਣ ਕੀਤਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਗੁਰਦਰਸਨ ਸਿੰਘ ਖਾਸਪੁਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਬੈਦਵਾਨ, ਜ਼ਿਲ੍ਹਾ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਖੇਤ ਮਜਦੂਰ ਯੂਨੀਅਨ ਆਗੂ ਸਤਪਾਲ ਸਿੰਘ ਰਾਜੋਮਾਜਰਾ, ਬੀਕੇਯੂ ਡਕੌਦਾਂ ਦੇ ਗੁਰਪ੍ਰੀਤ ਸੇਖਨਮਾਜਰਾ, ਯਾਦਵਿੰਦਰ ਸ਼ਰਮਾਂ, ਮੁਲਾਜਮ ਆਗੂ ਮਾਸਟਰ ਨਰਿੰਦਰ ਸ਼ਰਮਾਂ, ਐਡਵੋਕੇਟ ਦਰਸਨ ਸਿੰਘ ਧਾਲੀਵਾਲ, ਗੁਲਜਾਰ ਸਿੰਘ ਤੇ ਮੋਹਨ ਸਿੰਘ ਸੋਢੀ ਨੇ ਮੋਦੀ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਅਮੀਰੀ ਗਰੀਬੀ ਦਾ ਪਾੜਾ ਵਧਿਆ, ਘੱਟ ਗਿਣਤੀਆਂ ਤੇ ਲਗਾਤਾਰ ਹਮਲੇ ਹੋ ਰਹੇ ਹਨ। ਉਨਾਂ ਕਿਹਾ ਕਿ ਕੇਂਦਰ ਵੱਲੋਂ ਈਡੀ ਤੇ ਐਨਐਸਏ ਦੀ ਦੁਰ ਵਰਤੋਂ ਕਰਕੇ ਵਿਰੋਧੀਆਂ ਨੂੰ ਜੇਲ੍ਹਾ ਵਿੱਚ ਡੱਕਣਾ ਘਬਰਾਹਟ ਤੇ ਨਿਰਾਸ਼ਤਾ ਦੀ ਨਿਸ਼ਾਨੀ ਹੈ। ਆਗੂਆਂ ਨੇ ਸ਼ਹੀਦਾਂ ਵੱਲੋਂ ਦਿੱਤੇ ਬਰਾਬਰਤਾ ਦੇ ਨਾਅਰੇ ਤਹਿ ਸਮਾਜ ਸਿਰਜਣ ਲਈ ਇੱਕਮੁਠ ਹੋਣ ਦਾ ਸੱਦਾ ਦਿੱਤਾ। ਪੱਤਰਕਾਰ ਅਵਤਾਰ ਸਿੰਘ ਨੇ ਸਟੇਜ ਦੀ ਕਾਰਵਾਈ ਚਲਾਈ। ਇਸ ਮੌਕੇ ਪੰਜਬਾ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ, ਡਕੌਦਾਂ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਜੱਗੀ, ਆਲ ਇੰਡੀਆ ਟਰਾਂਸਪੋਰਟ ਯੂਨੀਅਨ ਦੇ ਆਗੂ ਪ੍ਰੇਮ ਸਿੰਘ ਘੜਾਮਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਖਜ਼ਾਨ ਸਿੰਘ ਹੁਲਕਾ, ਹਰੀ ਚੰਦ, ਸਰਪੰਚ ਮਨਜੀਤ ਸਿੰਘ ਹੁਲਕਾ, ਰਾਮ ਸਿੰਘ ਫੌਜੀ, ਗੁਰਵਿੰਦਰ ਸਿੰਘ ਸਿਆਓ, ਅਮਰੀਕ ਸਿੰਘ ਕਰਾਲਾ, ਜਗੀਰ ਸਿੰਘ ਹੰਸ਼ਾਲਾ, ਹਰਦੀਪ ਸਿੰਘ ਬੁਟਾ ਸਿੰਘ ਵਾਲਾ, ਮਾਟਰ ਰਾਜਿੰਦਰ ਸਿੰਘ ਰਾਜਾ, ਪ੍ਰੀਤਮ ਸਿੰਘ ਸੂਰਜਗੜ, ਪਾਲ ਰਾਮ ਮਨੌਲੀ ਆਦਿ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ