Monday, April 29, 2024  

ਖੇਤਰੀ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ 'ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

March 23, 2024

ਡੇਰਾਬੱਸੀ, 23 ਮਾਰਚ (ਗੁਰਜੀਤ ਸਿੰਘ ਈਸਾਪੁਰ, ਰਾਜੀਵ ਗਾਂਧੀ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਾਮਰੇਡ ਮਾਰਕਸਵਾਦੀ ਚੇਤਨਾ ਕੇਂਦਰ ਟਰੱਸਟ ਗੁਲਾਬਗੜ ਰੋਡ ਡੇਰਾਬੱਸੀ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਂਦਿਆ ਸ਼ਰਧਾਂਜਲੀ ਭੇਟ ਕੀਤੀ ਗਈ । ਕਾਮਰੇਡ ਹਾਕਮ ਸਿੰਘ ਦੱਪਰ ਤੇ ਮਹਿੰਦਰ ਸਿੰਘ ਜੜੌਤ ਦੀ ਪ੍ਰਧਾਨਗੀ ਹੇਠ ਕਰਵਾਏ ਪ੍ਰੋਗਰਾਮ ਵਿੱਚ ਵੇਦ ਪ੍ਰਕਾਸ਼ ਕੌਸ਼ਿਕ ਵੱਲੋਂ ਸਟੇਜ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ ਗਈ।
ਇਸ ਮੌਕੇ ਬੁਲਾਰਿਆਂ ਵਿੱਚ ਕਾਮਰੇਡ ਸ਼ਿਆਮ ਲਾਲ ਹੈਬਤਪੁਰ, ਐਡਵੋਕੇਟ ਜਸਪਾਲ ਸਿੰਘ ਦੱਪਰ ਅਤੇ ਪ੍ਰੋਫੈਸਰ ਜੈ ਪਾਲ ਸਿੰਘ ਨੇ ਇੱਕਤਰ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਉਕਤ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਰਦਾਰ ਭਗਤ ਸਿੰਘ ਦੇ ਦੱਸੇ ਗਏ ਰਾਹ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਸ਼ਹੀਦੇ ਆਜ਼ਮ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਫਾਂਸੀ ਦੇ ਰੱਸੇ ਨੂੰ ਚੁੰਮਿਆ। ਸਾਨੂੰ ਵੀ ਦਿ੍ਰੜ੍ਹਤਾ ਤੇ ਨਿਸ਼ਚੈ ਨਾਲ ਆਪਣਾ ਅੰਦੋਲਨ ਸ਼ਾਂਤੀ ਪੂਰਵਕ ਤਰੀਕੇ ਨਾਲ ਲੜ ਕੇ ਜਿੱਤ ਪ੍ਰਾਪਤ ਕਰਨੀ ਹੈ।
ਉਨ੍ਹਾਂ ਕਿਹਾ ਕਿ ਅੱਜ ਹੁਕਮਰਾਨਾਂ ਵਲੋਂ ਸੰਸਾਰ ਵਪਾਰ ਸੰਸਥਾ ਅਤੇ ਹੋਰ ਸਾਮਰਾਜੀ ਸੰਸਥਾਵਾਂ ਰਾਹੀਂ ਭਾਰਤ ਦੇ ਖੇਤੀ ਖੇਤਰ ਨੂੰ ਕਾਰਪੋਰੇਟ ਦੇ ਹਵਾਲੇ ਕਰਨਾ ਚਾਹੁੰਦੀਆਂ ਹਨ। ਇਸ ਲਈ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਨੂੰ ਆਪਣੇ ਘੋਲ ਸਾਮਰਾਜੀ ਸੰਸਥਾਵਾਂ ਖਿਲਾਫ ਸੇਧ ਕਰਨ ਦੀ ਲੋੜ ਹੈ। ਇਸ ਕਾਰਜ ਲਈ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਵਿਚਾਰ ਭਾਰਤ ਦੀ ਕਿਸਾਨੀ ਲਹਿਰ ਵਾਸਤੇ ਚਾਨਣ ਮੁਨਾਰਾ ਹਨ। ਇਸ ਮੌਕੇ ਸੁਖਦੇਵ ਸਿੰਘ ਰਾਮਪੁਰ ਸੈਣੀਆਂ, ਨਿਰਮਲ ਸਿੰਘ ਬੇਹੜਾ, ਅਜੀਤ ਸਿੰਘ ਰਾਮਪੁਰ ਸੈਣੀਆਂ, ਬੈਜਨਾਥ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ