Monday, April 29, 2024  

ਖੇਤਰੀ

ਬੀਕੇਯੂ ਸ਼ਾਦੀਪੁਰ ਜਨਤਾ ਦੇ ਜਮਹੂਰੀ ਹੱਕਾਂ ਲਈ ਸ਼ਹੀਦਾਂ ਦੀ ਸੋਚ ਦੀ ਪਹਿਰੇਦਾਰ ਬਣ ਕੇ ਕੰਮ ਕਰਦੀ ਰਹੇਗੀ : ਸ਼ਾਦੀਪੁਰ

March 23, 2024

ਸਮਾਣਾ, 23 ਮਾਰਚ (ਸੁਭਾਸ਼ ਪਾਠਕ ) : ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਦੇ ਸ਼ਹਿਦੀ ਦਿਹਾੜੇ ਨੂੰ ਸਮਰਪਿਤ ਭਾਰਤੀ ਕਿਸਾਨ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਬਹਾਦਰਗੜ੍ਹ ਵਿਖੇ ਹੋਈ। ਜਿਸ ਵਿੱਚ ਐਸਕੇਐਮ ਦੇ ਫੈਸਲੇ ਅਨੁਸਾਰ ਲੋਕਤੰਤਰ ਬਚਾਓ ਦੇਸ਼ ਬਚਾਓ ਦੇ ਨਾਅਰੇ ਹੇਠ ਦੇਸ਼ ਦੇ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ,ਸੁਖਦੇਵ ,ਰਾਜਗੁਰੂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ ਤੇ ਇਸ ਮੌਕੇ ਤੇ ਬੁਲਾਰਿਆਂ ਨੇ ਕੇਂਦਰ ਸਰਕਾਰ ਤੇ ਹੱਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨੀ ਦੇ ਕੀਤੇ ਗਏ ਨੁਕਸਾਨ ,ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕਰਨਾ ਨਿੰਦਣਯੋਗ ਹੈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਈਵੀਐਮ ਤੇ ਪਾਬੰਦੀ ਲਗਾਈ ਜਾਵੇ ਤੇ ਚੋਣਾਂ ਬੈਲਟ ਪੇਪਰ ਰਾਹੀਂ ਹੋਣੀਆਂ ਚਾਹੀਦੀਆਂ ਹਨ। ਕਿਸਾਨਾਂ ਮੰਗਾਂ ਮੁੱਕਰਨ ਕਰਕੇ ਭਾਰਤੀ ਜਨਤਾ ਪਾਰਟੀ ਦਾ ਡੱਟ ਕੇ ਵਿਰੋਧ ਕੀਤਾ ਜਾਵੇ, ਕਿਉਂਕਿ ਸਵਾ ਸਾਲ ਚੱਲਿਆ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ ਚੱਲਿਆ ਤੇ ਸਰਕਾਰ ਨੇ ਧੋਖਾ ਕਰਕੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ ਇਸ ਕਰਕੇ ਸਾਰੇ ਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕੀਤਾ ਜਾਵੇ। ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਸਿੰਘ , ਕੋਮੀ ਪ੍ਰੈਸ ਸਕੱਤਰ ਹਰਬੰਸ ਸਿੰਘ ਦਦਹੇੜਾ, ਜਸਵਿੰਦਰ ਸਿੰਘ ਜਮੋਣੀ ਮੀਤ ਪ੍ਰਧਾਨ, ਭੁਪਿੰਦਰ ਸਿੰਘ ਸ਼ੰਕਰਪੁਰ ਜਿਲਾ ਪ੍ਰਧਾਨ ,ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ ,ਬਲਵਿੰਦਰ ਕੌਰ ਰਿਟਾਇਰ ਡੀਐਸਪੀ, ਮਲਕੀਤ ਸਿੰਘ , ਸੁਰਜੀਤ ਸਿੰਘ ਗਾਂਧੀ, ਬੇਅੰਤ ਸਿੰਘ ਗੱਜੂ ਮਾਜਰਾ, ਨੇਤਰ ਸਿੰਘ ਬੋਲੜੀ, ਡਾਕਟਰ ਬਲਵਿੰਦਰ ਸਿੰਘ , ਕੁਲਦੀਪ ਸਿੰਘ ,ਲੱਖਾ ਸਿੰਘ ਸੰਧੂ ,ਕੁਲਵਿੰਦਰ ਸਿੰਘ, ਬਲਦੇਵ ਸਿੰਘ ਅਬਦਲਪੁਰ, ਲਖਵਿੰਦਰ ਸਿੰਘ, ਅਮਰਿੰਦਰ ਸਿੰਘ, ਜਰਨੈਲ ਸਿੰਘ ਖੁੱਡਾ ,ਲਾਲ ਭੇਜਾ ਚੀਮਾ, ਦਿਲਬਾਗ ਸਿੰਘ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ