Monday, April 29, 2024  

ਖੇਤਰੀ

ਸ਼ਹੀਦੇ-ਏ-ਆਜਮ ਸਰਦਾਰ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਦਾ ਸ਼ਹੀਦੀ ਦਿਨ ਮਨਾਇਆ

March 23, 2024

ਗੁਰਦਾਸਪੁਰ, 23 ਮਾਰਚ ( ਅਸ਼ਵਨੀ ) : ਗੋਰਮਿੰਟ ਪੈਨਸ਼ਨਰਜ ਯੂਨੀਅਨ ਪੰਜਾਬ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਸਭਾ , ਜਨਵਾਦੀ ਇਸਤਰੀ ਸਭਾ ਅਤੇ ਸੀਪੀਆਈ(ਐਮ) ਦੀਆਂ ਗੁਰਦਾਸਪੁਰ ਦੀਆਂ ਇਕਾਈਆਂ ਨੇ ਸਾਂਝੇ ਤੋਰ ਤੇ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਾਇਆਧਾਰੀ ਦੀ ਪ੍ਰਧਾਨਗੀ ਹੇਠ ਮਨਾਇਆ ਅਤੇ ਆਪਣੀਆਂ ਸ਼ਰਧਾਂਜਲੀਆ ਭੇਂਟ ਕੀਤੀਆਂ । ਮਾਇਆਧਾਰੀ, ਕੁਲਦੀਪ ਸਿੰਘ, ਕੁੰਵਰ ਦਿਲਜੀਤ ਸਿੰਘ, ਧੀਰ ਸਿੰਘ ਸਿਧੂ ਨੇ ਆਪਣੇ ਸੰਬੋਧਨ ਵਿੱਚ ਸਰਦਾਰ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਇਆ । ਉਹਨਾਂ ਦੱਸਿਆ ਕਿ ਸਰਦਾਰ ਭਗਤ ਸਿੰਘ ਦੇਸ਼ ਵਾਸੀਆ ਦੀ ਸਮਾਜਿਕ ਆਰਥਿਕ ਅਤੇ ਰਾਜਨੀਤਿਕ ਤੋਰ ਤੇ ਜਿਸ ਮਾੜੀ ਹਾਲਤ ਬਾਰੇ ਚਿੰਤਿਤ ਰਹਿੰਦੇ ਸਨ ਉਹ ਚਿੰਤਾ ਅੱਜ ਵੀ ਬਦਕਿਸਮਤੀ ਦੇ ਨਾਲ ਸਾਡੇ ਦੇਸ਼ ਬਰਕਰਾਰ ਹੈ । ਦੇਸ਼ ਵਾਸੀਆਂ ਨੂੰ ਜਾਗਰੂਕ ਹੋ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਲੱਭਣਾ ਚਾਹੀਦਾ ਹੈ । ਇਹੋ ਸਰਦਾਰ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਨੂੰ ਸੱਚੀ ਸ਼ਰਧਾਂਜਲੀ ਹੈ ।
ਇਸ ਮੋਕਾ ਤੇ ਉਪਰੋਕਤ ਤੋਂ ਇਲਾਵਾ ਸਵਰਨ ਸਿੰਘ, ਅਮਰੀਕ ਸਿੰਘ, ਜੁਗਲ ਕਿਸ਼ੋਰ, ਰਜਨੀ, ਚੰਨਣ ਸਿੰਘ, ਰਣਧੀਰ ਸਿੰਘ, ਕਮਲ਼ੀ, ਮੁੰਨਾ, ਰਾਣੀ, ਸੀਤਾ ਦੇਵੀ, ਸੁਨੀਤਾ ਦੇਵੀ, ਰਾਜ ਕੁਮਾਰੀ, ਪ੍ਰੇਮ ਲਤਾ, ਵਿਸ਼ਵਾ, ਸੁਸ਼ਮਾ, ਕਸ਼ਮੀਰ ਸਿੰਘ, ਬਚਨੀ ਦੇਵੀ, ਪਵਨ ਕੁਮਾਰ, ਰਿਸ਼ੀ ਪਾਲ ਅਤੇ ਸੁਖਵਿੰਦਰ ਕੌਰ ਆਦਿ ਹਾਜ਼ਰ ਸਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ