Monday, April 29, 2024  

ਖੇਤਰੀ

ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਲੁਧਿਆਣਾ ਦੇ ਉਦਯੋਗਪਤੀਆਂ ਨੂੰ ਜ਼ਿਲ੍ਹਾ ਰੂਪਨਗਰ ਵਿਚ ਨਿਵੇਸ਼ ਕਰਨ ਦੀ ਕੀਤੀ ਅਪੀਲ

March 23, 2024

ਰੂਪਨਗਰ, 23 ਮਾਰਚ : ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਲੁਧਿਆਣਾ ਵਿਖੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਸ. ਲਾਲਪੁਰਾ ਤੇ ਉਦਯੋਗਪਤੀਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਉਦਯੋਗਿਕ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਦਯੋਗਪਤੀਆਂ ਨੇ ਲਾਲਪੁਰਾ ਨੂੰ ਪੰਜਾਬ ਦੀ ਮੌਜੂਦਾ ਉਦਯੋਗਿਕ ਸਥਿਤੀ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ। ਸਨਅਤਕਾਰਾਂ ਨੇ ਲਾਲਪੁਰਾ ਨੂੰ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਉਦਯੋਗਾਂ ਨਾਲ ਸਬੰਧਤ ਅਸਲ ਮੁੱਦਿਆਂ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਲਾਲਪੁਰਾ ਨੇ ਦੱਸਿਆ ਕਿ ਉਦਯੋਗਪਤੀਆਂ ਨੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਜਿਸ ਤਰ੍ਹਾਂ ਪੰਜਾਬ 'ਚ ਕਤਲ, ਲੁੱਟ-ਖੋਹ, ਜਬਰ-ਜ਼ਨਾਹ, ਗੈਂਗ ਵਾਰ ਆਦਿ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਉਸ ਨਾਲ ਉਦਯੋਗਪਤੀਆਂ 'ਚ ਦਹਿਸ਼ਤ ਦੀ ਲਹਿਰ ਹੈ, ਜੋ ਪਹਿਲਾਂ ਹੀ ਮਾੜੇ ਸਮੇਂ 'ਚੋਂ ਗੁਜ਼ਰ ਰਹੀ ਹੈ। ਇਸ ਮਗਰੋਂ ਸ. ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਉਦਯੋਗ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਗਏ ਹਨ। ਇਸ ਚਰਚਾ ਦੌਰਾਨ ਲਾਲਪੁਰਾ ਨੇ ਉਦਯੋਗਪਤੀਆਂ ਨੂੰ ਜਿੱਥੇ ਪੰਜਾਬ ਵਿਚ ਉਦਯੋਗਿਕ ਨਿਵੇਸ਼ ‘ਚ ਵਾਧਾ ਕਰਨ ਦੀ ਅਪੀਲ ਕੀਤੀ ਉੱਥੇ ਹੀ ਉਨ੍ਹਾਂ ਜ਼ਿਲ੍ਹਾ ਰੂਪਨਗਰ ਵਿਚ ਉਦਯੋਗ ਸਥਾਪਿਤ ਕਰਨ ਦੀ ਅਪੀਲ ਕੀਤੀ। ਇਕਾਈਆਂ ਦੇ ਮੁਖੀਆਂ ਵਲੋਂ ਲਾਲਪੁਰਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਧੰਨਵਾਦ ਕੀਤਾ। ਇਸ ਮੌਕੇ, ਤੇਜਬੀਰ ਸਿੰਘ ਰਾਜਾ, ਸੁਖਬੀਰ ਸਿੰਘ ਡਿੰਪਲ (ਬਤਰਾ), ਅਮਰੀਕ ਸਿੰਘ ਬਤਰਾ, ਚੰਦਰਭਾਨ ਚੌਹਾਨ, ਅਮਿਤ ਗੋਇਲ, ਗੁਰਵਿੰਦਰ ਸਿੰਘ ਪਾਹਵਾ, ਮੋਹਿਤ ਸੂਦ, ਰਿਤੇਸ਼ ਜੈਸਵਾਲ, ਤਰਜਿੰਦਰ ਸਿੰਘ ਬੱਬੂ , ਰਿੰਕਲ ਸੂਦ , ਕੀਮਤੀ ਰਾਵਲ , ਮਨੀ ਬਤਰਾ , ਜਸਬੀਰ ਸਿੰਘ ਜਯੋਤੀ, ਗੁਰਦੀਪ ਸਿੰਘ ਗੋਸ਼ਾ ਆਦਿ ਉਦਯੋਗਪਤੀ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ