Sunday, April 28, 2024  

ਕੌਮੀ

ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਨੇ ਭਾਜਪਾ ਨੂੰ ਦਿੱਤੇ 59 ਕਰੋੜ ਰੁਪਏ : ਆਤਿਸ਼ੀ

March 23, 2024

ਏਜੰਸੀਆਂ
ਨਵੀਂ ਦਿੱਲੀ/23 ਮਾਰਚ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਲਗਾਤਾਰ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧ ਰਹੀ ਹੈ। ਦਿੱਲੀ ਸਰਕਾਰ ’ਚ ਮੰਤਰੀ ਅਤੇ ਪਾਰਟੀ ਨੇਤਾ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ’ਚ ਸਵਾਲ ਚੁੱਕਦਿਆਂ ਕਿਹਾ ਕਿ ਆਬਕਾਰੀ ਨੀਤੀ ਦੇ ਮਾਮਲੇ ’ਚ ਇੱਕ ਸਵਾਲ ਲਗਾਤਾਰ ਉੱਠਦਾ ਰਿਹਾ ਹੈ ਕਿ ਪੈਸੇ ਦਾ ਰਸਤਾ ਕਿੱਥੇ ਹੈ, ਸ਼ਰਾਬ ਕਾਰੋਬਾਰੀ ਨੇ ਕਿਸ ਨੂੰ ਅਤੇ ਕਿੱਥੇ ਭੁਗਤਾਨ ਕੀਤਾ? ਈਡੀ ਮਨੀ ਟਰੇਲ ਨੂੰ ਸਥਾਪਤ ਨਹੀਂ ਕਰ ਸਕੀ ਹੈ, ਸਿਰਫ਼ ਬਿਆਨ ਦੇ ਆਧਾਰ ’ਤੇ ਗਿ੍ਰਫ਼ਤਾਰੀ ਹੋਈ ਹੈ । ਸੁਪਰੀਮ ਕੋਰਟ ਨੇ ਇਕ ਹੀ ਸਵਾਲ ਪੁੱਛਿਆ ਕਿ ਮਨੀ ਟਰੇਲ ਕਿੱਥੇ ਹੈ । ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਸ਼ਰਥ ਰੈੱਡੀ ਦੇ ਹੀ ਬਿਆਨ ’ਤੇ ਆਧਾਰਤ ਹੈ । ਦਿੱਲੀ ਸ਼ਰਾਬ ਘਪਲੇ ’ਚ ਦੋਸ਼ੀ ਅਰਬਿੰਦੋ ਫਾਰਮਾ ਦੇ ਐਮਡੀ ਸ਼ਰਥ ਰੈੱਡੀ ਸਰਕਾਰੀ ਗਵਾਹ ਹਨ । ਉਨ੍ਹਾਂ ਕਿਹਾ ਰੈੱਡੀ ਏਪੀਐੱਲ ਹੈਲਥਕੇਅਰ ਵਰਗੀਆਂ ਫਾਰਮਾ ਕੰਪਨੀਆਂ ਵੀ ਚਲਾਉਂਦੇ ਹਨ। ਉਨ੍ਹਾਂ ਨੂੰ 9 ਤਾਰੀਖ਼ ਨੂੰ ਪੁੱਛ-ਗਿੱਛ ਲਈ ਬੁਲਾਇਆ ਗਿਆ ਸੀ । ਨਵੰਬਰ 2022 ’ਚ ਉਨ੍ਹਾਂ ਕਿਹਾ ਸੀ ਕਿ ਮੈਂ ਕੇਜਰੀਵਾਲ ਨੂੰ ਨਹੀਂ ਮਿਲਿਆ ਹਾਂ, ਮੇਰਾ ‘ਆਪ’ ਨਾਲ ਕੋਈ ਸਬੰਧ ਨਹੀਂ ਹੈ, ਅਗਲੇ ਦਿਨ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ । ਮਹੀਨਿਆਂ ਬਾਅਦ ਉਨ੍ਹਾਂ ਦੇ ਆਪਣੇ ਬਿਆਨ ਬਦਲ ਦਿੱਤੇ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਪਰ ਇਹ ਸਿਰਫ਼ ਬਿਆਨ ਹੈ, ਪੈਸੇ ਦਾ ਕੋਈ ਸੁਰਾਗ ਨਹੀਂ ਮਿਲਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ