Sunday, April 28, 2024  

ਕੌਮੀ

ਪਿਆਜ਼ ਦੇ ਨਿਰਯਾਤ ’ਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ ਪਾਬੰਦੀ

March 23, 2024

ਏਜੰਸੀਆਂ
ਨਵੀਂ ਦਿੱਲੀ/23 ਮਾਰਚ : ਸਰਕਾਰ ਨੇ ਘਰੇਲੂ ਉਪਲਬਧਤਾ ਵਧਾਉਣ ਅਤੇ ਕੀਮਤਾਂ ਨੂੰ ਕਾਬੂ ਵਿਚ ਰੱਖਣ ਲਈ ਪਿਆਜ਼ ਦੇ ਨਿਰਯਾਤ ’ਤੇ ਪਾਬੰਦੀ ਅਗਲੇ ਹੁਕਮਾਂ ਤੱਕ ਵਧਾ ਦੇਣ ਦਾ ਫ਼ੈਸਲਾ ਲਿਆ ਹੈ। ਵਣਜ ਮੰਤਰਾਲੇ ਨੇ ਇਸ ਸਬੰਧ ਵਿਚ ਇਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਸ ਸਾਲ 31 ਮਾਰਚ ਤੱਕ ਪਿਆਜ਼ ਦੇ ਨਿਰਯਾਤ ’ਤੇ ਰੋਕ ਲਗਾਈ ਗਈ ਸੀ । ਦੱਸ ਦੇਈਏ ਕਿ ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ 22 ਮਾਰਚ ਨੂੰ ਇਕ ਨੋਟੀਫਿਕੇਸ਼ਨ ਵਿਚ ਕਿਹਾ ਕਿ ਪਿਆਜ਼ ਦੇ ਨਿਰਯਾਤ ’ਤੇ 31 ਮਾਰਚ 2024 ਤੱਕ ਲਗਾਈ ਗਈ ਪਾਬੰਦੀ ਨੂੰ ਅਗਲੇ ਹੁਕਮਾਂ ਤੱਕ ਵਧਾ ਦਿੱਤੀ ਗਈ ਹੈ । ਡੀਜੀਐੱਫਟੀ ਵਣਜ ਮੰਤਰਾਲੇ ਦੀ ਇੱਕ ਸ਼ਾਖਾ ਹੈ, ਜੋ ਨਿਰਯਾਤ ਅਤੇ ਆਯਾਤ ਨਾਲ ਸਬੰਧਤ ਮੁੱਦਿਆਂ ’ਤੇ ਫ਼ੈਸਲਾ ਕਰਦੀ ਹੈ। ਸਰਕਾਰ ਨੇ 8 ਦਸੰਬਰ 2023 ਨੂੰ ਪਿਆਜ਼ ਦੇ ਨਿਰਯਾਤ ’ਤੇ ਪਾਬੰਦੀ ਲਗਾ ਦਿੱਤੀ ਸੀ । ਹਾੜੀ ਸੀਜ਼ਨ, 2023 ਵਿੱਚ ਪਿਆਜ਼ ਦਾ ਉਤਪਾਦਨ 2.27 ਕਰੋੜ ਟਨ ਹੋਣ ਦਾ ਅਨੁਮਾਨ ਹੈ ।
ਅੰਤਰ-ਮੰਤਰਾਲਾ ਸਮੂਹ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੁਝ ਵਿਸ਼ੇਸ਼ ਮਾਮਲਿਆਂ ਵਿੱਚ ਮਿੱਤਰ ਦੇਸ਼ਾਂ ਨੂੰ ਪਿਆਜ਼ ਦੀ ਬਰਾਮਦ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਸਰਕਾਰ ਨੇ ਨੈਸ਼ਨਲ ਕੋਆਪਰੇਟਿਵ ਐਕਸਪੋਰਟ ਲਿਮਿਟੇਡ (ਐੱਨਸੀਈਐੱਲ) ਰਾਹੀਂ ਯੂਏਈ ਅਤੇ ਬੰਗਲਾਦੇਸ਼ ਨੂੰ 64,400 ਟਨ ਪਿਆਜ਼ ਦੀ ਬਰਾਮਦ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ, ਕੇਂਦਰ ਨੇ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਅਕਤੂਬਰ 2023 ਵਿੱਚ ਪ੍ਰਚੂਨ ਬਾਜ਼ਾਰਾਂ ਵਿੱਚ 25 ਰੁਪਏ ਪ੍ਰਤੀ ਕਿਲੋ ਦੀ ਰਿਆਇਤੀ ਦਰ 'ਤੇ ਬਫਰ ਪਿਆਜ਼ ਸਟਾਕ ਦੀ ਵਿਕਰੀ ਵਧਾਉਣ ਦਾ ਫ਼ੈਸਲਾ ਕੀਤਾ ਸੀ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ