Monday, April 29, 2024  

ਖੇਤਰੀ

ਫ਼ਿਰਕੂ-ਕਾਰਪੋਰੇਟ ਗਠਜੋੜ ਨੂੰ ਹਰਾਉਣਾ ਸਮੇਂ ਦੀ ਮੁੱਖ ਲੋੜ : ਕਾਮਰੇਡ ਸੇਖੋਂ

March 23, 2024

ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਸੋਚ ਨੂੰ ਅੱਗੇ ਲਿਜਾਉਣਾ ਨੌਜਵਾਨਾਂ ਦਾ ਫਰਜ਼ : ਭੱਟਾਚਾਰੀਆ
ਪੱਗੜੀ ਸੰਭਾਲ ਜੱਟਾ ਲਹਿਰ ਨੂੰ ਬਚਾੳਣਾ ਜ਼ਰੂਰੀ : ਕ੍ਰਿਸ਼ਨਾ ਪ੍ਰਸਾਦ, ਗਰੇਵਾਲ

ਜਗਤਾਰ ਸਿੰਘ ਜੱਬੋਵਾਲ
ਖਟਕੜ ਕਲਾਂ/23 ਮਾਰਚ : 23 ਮਾਰਚ 1931 ਦੇ ਮੁੱਖ ਸ਼ਹੀਦਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਖੱਟਕੜ ਕਲਾਂ ਦੀ ਧਰਤੀ ’ਤੇ ਸੀਪੀਆਈ (ਐਮ) ਵੱਲੋਂ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਫ਼ਿਰਕਾਂ-ਕਾਰਪੋਰੇਟ ਗਠਜੋੜ ਨੂੰ ਹਰਾਉਣਾ ਸਮੇਂ ਦੀ ਮੁੱਖ ਲੋੜ ਹੈ । ਭਾਜਪਾ ਸਰਕਾਰ ਨੇ 2014 ਦੀਆਂ ਚੋਣਾਂ ਤੋਂ ਲੈ ਕੇ ਅੱਜ ਤੱਕ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਉਤੇ ਮਹਿੰਗਾਈ ਦਾ ਬੋਝ ਲੱਦਿਆ ਹੈ। ਭਾਜਪਾ-ਆਰਐਸਐਸ ਨੇ ਦੇਸ਼ ਵਿੱਚ ਹਿੰਦੂਤਵ ਦੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਅਯੁੱਧਿਆ ’ਚ ਰਾਮ ਮੰਦਰ ਬਣਾ ਕੇ ਇਸ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਭਾਜਪਾ ਵੱਲੋਂ ਹੁਣ ਇੱਕ ਵਾਰ ਫਿਰ 2024 ਦੀਆਂ ਚੋਣਾਂ ਜਿੱਤਣ ਲਈ ਗਰੀਬ ਜਨਤਾ ਨੂੰ ਭਰਮਾਉਣ ਦਾ ਡਰਾਮਾ ਰਚਿਆ ਜਾਵੇਗਾ । ਇਸ ਲਈ ਪਿਛਲੇ ਸਾਰੇ ਮੌਕਿਆਂ ਨੂੰ ਧਿਆਨ ਵਿੱਚ ਰੱਖਦਿਆਂ ਜਨਤਾ ਨੂੰ ਮੋਦੀ ਦੇ ਜੁਮਲੇ ਸਮਝਣ ਦੀ ਜ਼ਰੂਰਤ ਹੈ ।


ਕਾਮਰੇਡ ਸੇਖੋਂ ਨੇ ਕਿਹਾ ਕਿ ਸੀਪੀਆਈ (ਐਮ) ਨੂੰ ਇਸ ਗੱਲ ਦਾ ਮਾਣ ਹੈ ਕਿ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ 23 ਮਾਰਚ 1932 ਨੂੰ ਪਹਿਲੀ ਬਰਸੀ ਮੌਕੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੇ 16 ਸਾਲ ਦੀ ਉਮਰ ਵਿੱਚ ਹੁਸ਼ਿਆਰਪੁਰ ਦੀਆਂ ਕਚਹਿਰੀਆਂ ਉਤੋਂ ਅੰਗਰੇਜ਼ੀ ਹਕੂਮਤ ਦਾ ਯੂਨੀਅਨ ਜੈਕ ਉਤਾਰ ਕੇ ਦੇਸ਼ ਦੀ ਆਜ਼ਾਦੀ ਦਾ ਤਿਰੰਗਾ ਝੰਡਾ ਝੁਲਾਇਆ ਸੀ । ਇਸ ਮਾਮਲੇ ਵਿੱਚ ਅੰਗਰੇਜ਼ੀ ਹਕੂਮਤ ਨੇ ਕਾਮਰੇਡ ਸੁਰਜੀਤ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ । ਇਸ ਲਈ ਸਿਰਫ ਸੀਪੀਆਈ (ਐਮ) ਹੀ ਇੱਕ ਅਜਿਹੀ ਪਾਰਟੀ ਹੈ, ਜਿਹੜੀ ਕਿ ਸ਼ਹੀਦਾਂ ਤੇ ਦੇਸ਼ਭਗਤਾਂ ਦੀ ਸੋਚ ਨੂੰ ਅੱਗੇ ਲਿਜਾਉਣ ਵਿੱਚ ਮੋਹਰੀ ਰੋਲ ਅਦਾ ਕਰਦੀ ਹੈ । ਬਾਕੀ ਪਾਰਟੀਆਂ ਬਸੰਤੀ ਪੱਗਾਂ ਬੰਨ ਕੇ ਅਤੇ ਸ਼ਹੀਦਾਂ ਦੀ ਧਰਤੀ ਦੀ ਮਿੱਟੀ ਦੀ ਸਹੁੰ ਚੁੱਕ ਕੇ ਸਰਮਾਏਦਾਰਾਂ ਦੀ ਝੋਲੀ ਚੁੱਕ ਬਣੀਆਂ ਹਨ ।
ਇਸ ਮੌਕੇ ਡੀਵਾਈਐਫ਼ਆਈ ਦੇ ਕੌਮੀ ਜਨਰਲ ਸਕੱਤਰ ਹਿਮੰਗਨ ਰਾਜ ਭੱਟਾਚਾਰੀਆ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਨੂੰ ਅੱਗੇ ਤੋਰਨ । ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਵਿੱਚ ਵੋਟ ਦਾ ਅਧਿਕਾਰ ਮਿਲਣਾ ਜਥੇਬੰਦੀ ਪ੍ਰਾਪਤੀ ਹੈ। ਜਥੇਬੰਦੀ ਅੱਜ ਵੀ ਨਸ਼ਿਆਂ ਤੇ ਬੇਰੁਜ਼ਗਾਰੀ ਵਿਰੁੱਧ ਲੜਾਈ ਲਈ ਵਚਨਬੱਧ ਹੈ । ਉਨ੍ਹਾ ਕਿਹਾ ਕਿ ਹਰ ਨੌਜਵਾਨ ਨੂੰ ਡੀਵਾਈਐਫਆਈ ਦਾ ਮੈਂਬਰ ਬਣ ਕੇ ਦੇਸ਼ ਦੀਆਂ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਇਸ ਮੌਕੇ ਡੀਵਾਈਐਫਆਈ ਦੇ ਕੇਂਦਰੀ ਕਮੇਟੀ ਮੈਂਬਰ ਸੰਜੀਵ ਕੁਮਾਰ, ਸੂਬਾ ਪ੍ਰਧਾਨ ਡਾ. ਗੁਰਵਿੰਦਰ ਸਿੰਘ, ਸੂਬਾ ਜਨਰਲ ਸਕੱਤਰ ਸਾਥੀ ਸੁਖਵਿੰਦਰ ਸਿੰਘ ਨਾਗੀ ਤੇ ਸੂਬਾ ਖ਼ਜ਼ਾਨਚੀ ਸੋਨੂੰ ਗੁਪਤਾ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨੌਜਵਾਨਾਂ ਨੂੰ ਡੀਵਾਈਐਫਆਈ ਦਾ ਮੈਂਬਰ ਬਣਨ ਦੀ ਅਪੀਲ ਕੀਤੀ ।
ਇਸ ਦੌਰਾਨ ਕੁਲ ਹਿੰਦ ਕਿਸਾਨ ਸਭਾ ਦੇ ਕੇਂਦਰੀ ਕਮੇਟੀ ਮੈਂਬਰ ਕ੍ਰਿਸ਼ਨਾ ਪ੍ਰਸਾਦ ਤੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕੋਲੋਂ ਕਿਸਾਨਾਂ ਦੀਆਂ ਫਸਲਾਂ ’ਤੇ ਐਮਐਸਪੀ ਦੀ ਗਾਰੰਟੀ ਦਿੰਦਾ ਕਾਨੂੰਨ ਬਣਾਉਣ ਲਈ ਕਿਸਾਨ ਇੱਕਮੁੱਠ ਹੋਣ।
ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਆਗੂ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਵੀ ਇਸ ਕਾਨਫਰੰਸ ਨੂੰ ਸੰਬੋਧਨ ਕੀਤਾ । ਕਾਮਰੇਡ ਮਹਿੰਦਰ ਕੁਮਾਰ ਬੱਢੋਵਾਣ ਸੂਬਾ ਜਨਰਲ ਸਕੱਤਰ ਸੀਟੂ ਨੇ ਕਿਰਤੀ ਲੋਕਾਂ ਨੂੰ ਮੋਦੀ ਖਿਲਾਫ਼ ਲੜਾਈ ਵਿੱਚ ਇੱਕਮੁੱਠ ਹੋਣ ਲਈ ਕਿਹਾ । ਉਨ੍ਹਾਂ ਕਿਹਾ ਕਿ ਕਿਰਤੀਆਂ ਦੇ ਇਕੱਠੇ ਹੋਣ ਨਾਲ ਹੀ ਤਿੱਖਾ ਸੰਘਰਸ਼ ਕੀਤਾ ਤੇ ਜਿੱਤਿਆ ਜਾ ਸਕੇਗਾ।
ਇਕੱਠ ਨੂੰ ਕਾਮਰੇਡ ਗੁਰਨੇਕ ਸਿੰਘ ਭੱਜਲ ਸੂਬਾ ਸਕੱਤਰੇਤ ਮੈਂਬਰ, ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਸੂਬਾ ਸਕੱਤਰੇਤ ਮੈਂਬਰ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਕੁਲਦੀਪ ਝਿੰਗੜ, ਸੁਨੀਤਾ ਤਲਵੰਡੀ, ਸਤਨਾਮ ਸਿੰਘ ਜਾਨੀਵਾਲ, ਸਰਾਧੂ ਰਾਮ ਤਾਜੋਵਾਲ, ਨਿਰਮਲ ਸਿੰਘ ਜਲਾਹਮਾਜਰਾ, ਪਰਮਜੀਤ ਸਿੰਘ ਰੌੜੀ ਅਤੇ ਸੁਖਦੇਵ ਸਿੰਘ ਗਰਚਾ ਹਾਜ਼ਰ ਸਨ ।
ਕਾਨਫਰੰਸ ਦੀ ਪ੍ਰਧਾਨਗੀ ਕਾਮਰੇਡ ਚਰਨਜੀਤ ਸਿੰਘ ਦੌਲਤਪੁਰ ਨੇ ਕੀਤੀ । ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਮਰੇਡ ਬਲਵੀਰ ਸਿੰਘ ਜਾਡਲਾ ਨੇ ਨਿਭਾਈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ