Sunday, May 19, 2024  

ਚੰਡੀਗੜ੍ਹ

ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

March 26, 2024

ਮੁਲਜ਼ਮ ਪੁਲੀਸ ਮੁਲਾਜ਼ਮ ਪਹਿਲਾਂ ਵੀ ਲੈ ਚੁੱਕਾ ਸੀ 5,000 ਰੁਪਏ

ਚੰਡੀਗੜ੍ਹ, 26 ਮਾਰਚ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ