Sunday, December 01, 2024  

ਚੰਡੀਗੜ੍ਹ

ਅਸੀਂ ਪੰਜਾਬ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਵਚਨਬੱਧ ਹਾਂ : ਭਗਵੰਤ ਮਾਨ

March 27, 2024

ਦੋ 'ਆਪ' ਆਗੂਆਂ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਮਾਨ ਨੇ ਲਿਖਿਆ- ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ
ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ
ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ
ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..
ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ

ਸੁਸ਼ੀਲ ਕੁਮਾਰ ਰਿੰਕੂ ਨੂੰ ਅੱਜ ਜੋ ਵੀ ਹੈ ਉਹ ਆਪ ਨੇ ਬਣਾਇਆ, ਉਹ ਗੱਦਾਰ ਹੈ ਤੇ ਜਲੰਧਰ ਦੇ ਲੋਕ ਗੱਦਾਰ ਦਾ ਸਾਥ ਨਹੀਂ ਦੇਣਗੇ: ਆਪ

ਕਿਹਾ, ਭਾਜਪਾ ਵਿਰੋਧੀ ਨੇਤਾਵਾਂ ਨੂੰ ਵੱਡੀਆਂ ਪੇਸ਼ਕਸ਼ਾਂ ਨਾਲ ਭਰਮਾਉਂਦੀ ਹੈ, ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਦੇ ਖਿਲਾਫ ਇਸ ਜੰਗ ਵਿੱਚ ਸਿਰਫ ਮਜ਼ਬੂਤ ਨੇਤਾ ਹੀ ਬਚ ਸਕਦਾ ਹੈ

ਚੰਡੀਗੜ੍ਹ, 27 ਮਾਰਚ :  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਗੱਦਾਰ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਪਰ ਹੁਣ ਉਹ ਜਲੰਧਰ ਦੇ ਲੋਕਾਂ ਅਤੇ ਉਨ੍ਹਾਂ ਦੇ ਭਰੋਸੇ ਨਾਲ ਧੋਖਾ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ, ''ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ
ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ
ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ
ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ" ਉਨ੍ਹਾਂ 'ਆਪ' ਛੱਡ ਕੇ ਵੱਡੀ ਸਿਆਸੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂਆਂ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਅਸੀਂ ਪੰਜਾਬ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹਨ।

ਇਸ ਬਦਲਾਅ 'ਤੇ ਪ੍ਰਤੀਕਿਰਿਆ ਦਿੰਦੇ ਹੋਏ 'ਆਪ' ਪੰਜਾਬ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਸੁਸ਼ੀਲ ਰਿੰਕੂ ਨੂੰ ਲੋਕਾਂ ਨੇ ਹਰਾਇਆ ਸੀ ਪਰ ਆਮ ਆਦਮੀ ਪਾਰਟੀ ਨੇ ਉਸ ਨੂੰ ਚੁੱਕ ਕੇ ਜਲੰਧਰ ਤੋਂ ਸੰਸਦ ਮੈਂਬਰ ਬਣਾਇਆ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੇ ਉਸ ਲਈ ਪ੍ਰਚਾਰ ਕੀਤਾ, ਅਤੇ ਉਸ ਨੂੰ ਵੱਡੀ ਜਿੱਤ ਦਿਵਾਉਣ ਵਿਚ ਮਦਦ ਕੀਤੀ। ਉਹ ਗੱਦਾਰ ਨਿਕਲਿਆ। ਉਹ ਸਿਰਫ਼ ਇਸ ਲਈ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਜਲੰਧਰ ਦੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ।

ਸ਼ੀਤਲ ਅੰਗੁਰਾਲ ਬਾਰੇ ਪਾਰਟੀ ਨੇ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ ਅਤੇ ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਵਿਰੁੱਧ ਇਸ ਜੰਗ ਵਿੱਚ ਸਿਰਫ ਮਜ਼ਬੂਤ ਨੇਤਾ ਹੀ ਬਚ ਸਕਦਾ ਹੈ। ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਗੱਦਾਰ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਉਹ ਇੱਕ ਵਾਰ ਫਿਰ ਅਜਿਹੇ ਲੋਕਾਂ ਨੂੰ ਦਿਖਾ ਦੇਣਗੇ ਕਿ ਇਹ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਅਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਕੰਮ ਹੈ ਕਿ ਇਸ। ਲਈ ਉਹ 'ਆਪ' ਨੂੰ ਵੋਟ ਪਾਉਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਿਸਾਰ 'ਚ ਮੁਕਾਬਲੇ ਤੋਂ ਬਾਅਦ ਬੰਬ ਧਮਾਕੇ ਦੇ 2 ਮੁਲਜ਼ਮ ਗ੍ਰਿਫਤਾਰ

ਹਿਸਾਰ 'ਚ ਮੁਕਾਬਲੇ ਤੋਂ ਬਾਅਦ ਬੰਬ ਧਮਾਕੇ ਦੇ 2 ਮੁਲਜ਼ਮ ਗ੍ਰਿਫਤਾਰ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ

ਚੰਡੀਗੜ੍ਹ ਵਿੱਚ ਨਾਈਟ ਕਲੱਬ ਦੇ ਬਾਹਰ ਘੱਟ ਤੀਬਰਤਾ ਵਾਲਾ ਧਮਾਕਾ

ਚੰਡੀਗੜ੍ਹ ਵਿੱਚ ਨਾਈਟ ਕਲੱਬ ਦੇ ਬਾਹਰ ਘੱਟ ਤੀਬਰਤਾ ਵਾਲਾ ਧਮਾਕਾ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ