Friday, January 24, 2025  
ਤਾਜਾ ਖਬਰਾਂ
आदर्श नगर में आप सांसद राघव चड्ढा का भव्य रोड शो, जनता ने लिया अरविंद केजरीवाल को तीसरी बार रिकॉर्ड बहुमत से जिताने का संकल्पਆਦਰਸ਼ ਨਗਰ ਵਿੱਚ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਸੰਕਲਪ ਲਿਆਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਹੜੀ ਪ੍ਰੋਗਰਾਮ 'ਚ ਕੀਤੀ ਸ਼ਮੂਲੀਅਤ ਕੇਰਲ ਪੁਲਿਸ ਨੇ 9ਵੀਂ ਜਮਾਤ ਦੇ ਵਿਦਿਆਰਥੀ ਦੇ ਕੱਪੜੇ ਉਤਾਰਨ ਅਤੇ ਸਹਿਪਾਠੀਆਂ ਵੱਲੋਂ ਤਸ਼ੱਦਦ ਕਰਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈਗੁਰੂਗ੍ਰਾਮ: ਡਕੈਤੀ ਦੀ ਕੋਸ਼ਿਸ਼ ਲਈ ਪੰਜ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ

ਚੰਡੀਗੜ੍ਹ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

March 27, 2024

ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 27 ਮਾਰਚ : ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿMਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।

PGI-Chandigarh ਨੇ liver ਕਲੀਨਿਕ ਲਈ ਵਿਸ਼ੇਸ਼ ਵਾਕ-ਇਨ OPD ਸ਼ੁਰੂ ਕੀਤੀ

PGI-Chandigarh ਨੇ liver ਕਲੀਨਿਕ ਲਈ ਵਿਸ਼ੇਸ਼ ਵਾਕ-ਇਨ OPD ਸ਼ੁਰੂ ਕੀਤੀ

'ਅਸੁਰੱਖਿਅਤ' ਐਲਾਨੀ ਚੰਡੀਗੜ੍ਹ 'ਚ ਡੀਸੀ ਦਫ਼ਤਰ ਨੇੜੇ ਇਮਾਰਤ ਢਹਿ ਗਈ

'ਅਸੁਰੱਖਿਅਤ' ਐਲਾਨੀ ਚੰਡੀਗੜ੍ਹ 'ਚ ਡੀਸੀ ਦਫ਼ਤਰ ਨੇੜੇ ਇਮਾਰਤ ਢਹਿ ਗਈ

ਦਰੱਖਤ ਨਾਲ ਟਕਰਾਈ BMW, ਏਅਰਬੈਗ ਵੀ ਖੁੱਲ੍ਹੇ ਪਰ 10 ਸਾਲ ਦੇ ਬੱਚੇ ਨੂੰ ਨਹੀਂ ਬਚਾਇਆ ਜਾ ਸਕਿਆ

ਦਰੱਖਤ ਨਾਲ ਟਕਰਾਈ BMW, ਏਅਰਬੈਗ ਵੀ ਖੁੱਲ੍ਹੇ ਪਰ 10 ਸਾਲ ਦੇ ਬੱਚੇ ਨੂੰ ਨਹੀਂ ਬਚਾਇਆ ਜਾ ਸਕਿਆ

ਚੰਡੀਗੜ੍ਹ 'ਚ ਸੰਘਣੀ ਧੁੰਦ, 4 ਉਡਾਣਾਂ ਲੇਟ

ਚੰਡੀਗੜ੍ਹ 'ਚ ਸੰਘਣੀ ਧੁੰਦ, 4 ਉਡਾਣਾਂ ਲੇਟ

ਚੰਡੀਗੜ੍ਹ ਵਿੱਚ ਇਸ ਹਫ਼ਤੇ 500 ਨਵੀਆਂ ਸਮਾਰਟ ਬਾਈਕ ਮਿਲਣਗੀਆਂ

ਚੰਡੀਗੜ੍ਹ ਵਿੱਚ ਇਸ ਹਫ਼ਤੇ 500 ਨਵੀਆਂ ਸਮਾਰਟ ਬਾਈਕ ਮਿਲਣਗੀਆਂ

ਚੰਡੀਗੜ੍ਹ ਮਾਲ ਵਿੱਚ ਕ੍ਰਿਸਮਿਸ ਕਾਰਨੀਵਲ ਦੌਰਾਨ light ਡਿੱਗਣ ਕਾਰਨ ਬੱਚਾ ਜ਼ਖ਼ਮੀ

ਚੰਡੀਗੜ੍ਹ ਮਾਲ ਵਿੱਚ ਕ੍ਰਿਸਮਿਸ ਕਾਰਨੀਵਲ ਦੌਰਾਨ light ਡਿੱਗਣ ਕਾਰਨ ਬੱਚਾ ਜ਼ਖ਼ਮੀ