Sunday, April 28, 2024  

ਪੰਜਾਬ

ਸਿਹਤ ਵਿਭਾਗ ਨੇ ਨੈਸ਼ਨਲ ਕੁਆਲਿਟੀ ਅਸ਼ੋਰੈਸ ਸਬੰਧੀ ਦਿੱਤੀ ਸਿਖਲਾਈ

March 28, 2024

ਸ੍ਰੀ ਫ਼ਤਿਹਗੜ੍ਹ ਸਾਹਿਬ/ 28 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਸਿਹਤ ਸੰਸਥਾਵਾਂ ਦੀ ਕਾਰਜ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਮੈਡੀਕਲ ਅਫਸਰਾਂ, ਫਾਰਮੇਸੀ ਅਫਸਰਾਂ,  ਸਟਾਫ ਨਰਸਾਂ, ਕਮਿਊਨਿਟੀ ਹੈਲਥ ਅਫਸਰਾਂ ਨੂੰ ਨੈਸ਼ਨਲ ਕੁਆਲਿਟੀ ਅਸ਼ੋਰੈਂਸ ਤਹਿਤ ਸਰਵਿਸ ਪ੍ਰੋਵਾਈਡਰ ਅਤੇ ਇੰਟਰਨਲ ਅਸੈਸਮੈਂਟ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ ।ਇਸੇ ਲੜੀ ਤਹਿਤ ਬੱਚਤ ਭਵਨ , ਫਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਕੁਆਲਿਟੀ ਅਸ਼ੋਰੈਸ ਸਰਵਿਸ ਪ੍ਰੋਵਾਈਡਰ ਐਂਡ ਇੰਟਰਨਲ ਅਸੈਸਰ ਸਿਖਲਾਈ ਸੈਸ਼ਨ ਦੀ ਸ਼ੁਰੂਆਤ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਕਾਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦਵਿੰਦਰਜੀਤ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਡਾਕਟਰਾਂ, ਫਾਰਮੇਸੀ ਅਫਸਰਾਂ,ਸਟਾਫ ਨਰਸਾ ਅਤੇ ਕਮਿਉਨਿਟੀ ਸਿਹਤ ਅਫਸਰਾਂ ਨੂੰ ਇਹ ਸਿਖਲਾਈ ਦੇਣ ਨਾਲ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਮਦਦ ਮਿਲੇਗੀ ਅਤੇ ਸਿਹਤ ਵਿਭਾਗ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਆਵੇਗਾ। ਉਨ੍ਹਾਂ  ਦਸਿਆ ਕਿ  ਸਿਹਤ ਵਿਭਾਗ ਵਿੱਚ ਕੰਮ ਕਰਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਇਹ ਸਿਖਲਾਈ ਸਟੇਟ ਪੱਧਰ ਤੋਂ ਸਨੇਹ ਲਤਾ, ਨਿਤਿਆ ਕੁਮਾਰ ਦਾਸ, ਏਐਚਏ ਪਟਿਆਲਾ ਡਾ. ਅਰਸ਼ਨੂਰ ਅਤੇ ਏਐਚਏ ਫਤਿਹਗੜ੍ਹ ਸਾਹਿਬ ਡਾ. ਅਰਪਿਤ ਸ਼ਰਮਾ ਵੱਲੋਂ ਦਿੱਤੀ ਜਾ ਰਹੀ ਹੈ।ਇਸ ਸਿਖਲਾਈ ਦੇ ਨੋਡਲ ਅਫਸਰ ਕਮ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਨੇ ਦੱਸਿਆ ਇਸ ਟ੍ਰੇਨਿੰਗ ਸੈਸ਼ਨ ਵਿਚ ਨੈਸ਼ਨਲ ਕੁਆਲਿਟੀ ਇਨਸ਼ੋਰੈਂਸ ਦੇ ਇੰਡੀਕੇਟਰ, ਪ੍ਰੋਟੋਕੋਲ, ਚੈਕਲਿਸਟਾਂ, ਮੇਜਰਮੈਂਟ ਸਿਸਟਮ, ਬਾਇਓ ਮੈਡੀਕਲ ਵੇਸਟ ਦੀ ਸਾਂਭ ਸੰਭਾਲ, ਇਨਫੈਕਸ਼ਨ ਕੰਟਰੋਲ, ਕਾਇਆ ਕਲਪ ਓਵਰਵਿਊ, ਗੈਪ ਅਨਾਲਸਿਸ ਤੇ  ਹੋਰ ਸਿਹਤ ਕਾਰਜਾਂ ਸਬੰਧੀ ਇੰਡੀਕੇਟਰਾਂ  ਬਾਰੇ ਜਾਣਕਾਰੀ ਵਿਸਥਾਰ ਨਾਲ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਉਪਰੰਤ ਭਾਗੀਦਾਰੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ