Saturday, April 27, 2024  

ਪੰਜਾਬ

ਸ਼੍ਰੋਮਣੀ ਅਕਾਲੀ ਦਲ (ਅ) ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

March 28, 2024

ਚੰਡੀਗੜ੍ਹ, 28 ਮਾਰਚ:

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਤੋਂ ਲੋਕ ਸਭਾ ਚੋਣਾਂ ਲੜੇਗੀ।

ਉਨ੍ਹਾਂ ਅੱਜ ਲੋਕ ਸਭਾ ਚੋਣਾਂ ਲਈ ਪਹਿਲੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਅਨੁਸਾਰ ਸੰਗਰੂਰ ਲੋਕ ਸਭਾ ਹਲਕੇ ਤੋਂ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਚੰਦਰ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਸ. ਕੁਸ਼ਲਪਾਲ ਸਿੰਘ ਮਾਨ, ਕਰਨਾਲ ਤੋਂ ਹਰਜੀਤ ਸਿੰਘ ਵਿਰਕ ਅਤੇ ਕੁਰੂਕਸ਼ੇਤਰ ਤੋਂ ਖਜਾਨ ਸਿੰਘ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਤੇ ਵਿੱਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧ ਦੇ ਮੁੱਦਿਆਂ 'ਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕ ਹਿੱਤਾਂ ਨਾਲ ਖੜ੍ਹੇ ਹੋਣ ਵਾਲੇ ਉਮੀਦਵਾਰਾਂ ਨੂੰ ਲੋਕ ਸਭਾ ਵਿੱਚ ਭੇਜਣਗੇ।

ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਟਾ ਕਮੇਟੀ ਜਲਦੀ ਹੀ ਦੂਜੀ ਸੂਚੀ ਰਾਹੀਂ ਸਾਰੇ ਉਮੀਦਵਾਰਾਂ ਦਾ ਐਲਾਨ ਕਰੇਗੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ: ਹਰਜਿੰਦਰ ਸਿੰਘ ਜੱਖੂ, ਗੋਪਾਲ ਸਿੰਘ ਸਿੱਧੂ, ਕੁਸ਼ਲਪਾਲ ਸਿੰਘ ਮਾਨ, ਪ੍ਰੋ: ਮਹਿੰਦਰਪਾਲ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ, ਗੁਰਜੰਟ ਸਿੰਘ ਕੱਟੂ, ਮਨਮੋਹਨ ਸਿੰਘ ਚੰਡੀਗੜ੍ਹ, ਗੁਰਪ੍ਰੀਤ ਸਿੰਘ ਚੰਡੀਗੜ੍ਹ, ਬਲਕਾਰ ਸਿੰਘ ਭੁੱਲਰ, ਬਲਦੇਵ ਸਿੰਘ ਗਗੜਾ ਆਦਿ ਹਾਜ਼ਰ ਸਨ | .ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

ਮਲੇਰੀਏ ਸਬੰਧੀ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਲੇਰੀਏ ਸਬੰਧੀ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭਾਖੜਾ ਨਹਿਰ 'ਚੋਂ ਮਿਲੀ ਲਾਪਤਾ ਹੋਏ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੀ ਕਾਰ

ਭਾਖੜਾ ਨਹਿਰ 'ਚੋਂ ਮਿਲੀ ਲਾਪਤਾ ਹੋਏ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੀ ਕਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਕਾਮ. ਫਾਈਨਲ ਅਤੇ ਐਮ.ਕੌਮ. ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਕਾਮ. ਫਾਈਨਲ ਅਤੇ ਐਮ.ਕੌਮ. ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਗੁਰਸੇਵਕ  ਸਿੰਘ ਤੇ ਨਵਜੋਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

ਗੁਰਸੇਵਕ  ਸਿੰਘ ਤੇ ਨਵਜੋਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ