Saturday, April 27, 2024  

ਪੰਜਾਬ

ਜ਼ਿਲਾ ਲਿਖਾਰੀ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਨੂੰ ਸਦਮਾ,ਪਤੀ ਊਧਮ ਸਿੰਘ ਦਾ ਦਿਹਾਂਤ

March 28, 2024
ਸ੍ਰੀ ਫ਼ਤਹਿਗੜ੍ਹ ਸਾਹਿਬ/28 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਜ਼ਿਲਾ ਲਿਖਾਰੀ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ ਜਦੋਂ ਉਨਾਂ ਦੇ ਪਤੀ ਸਾਬਕਾ ਮੈਨੇਜਰ ਊਧਮ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਹ ਕਰੀਬ 78 ਵਰ੍ਹਿਆਂ ਦੇ ਸਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਉਨਾਂ ਨੂੰ ਪੈਰਾਲਾਈਸਿਸ ਦੀ ਸ਼ਿਕਾਇਤ ਹੋਈ ਸੀ, ਜਿਸ ਸਬੰਧੀ ਫੌਰਟਿਸ ਹਸਪਤਾਲ ਮੋਹਾਲੀ ਤੋਂ ਉਹਨਾਂ ਦਾ ਇਲਾਜ਼ ਚੱਲ ਰਿਹਾ ਸੀ। ਇਸ ਦੌਰਾਨ ਅੱਜ ਤੜਕੇ ਉਨਾਂ ਦਾ ਦਿਹਾਂਤ ਹੋ ਗਿਆ। ਇਹ ਖਬਰ ਸੁਣਦਿਆਂ ਹੀ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ। ਦੱਸਣਯੋਗ ਹੈ ਕਿ ਊਧਮ ਸਿੰਘ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਕੇਸਗੜ ਸਾਹਿਬ (ਆਨੰਦਪੁਰ ਸਾਹਿਬ) ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਗੁਰੂਦਵਾਰਿਆਂ  ਵਿੱਚ ਸੇਵਾ ਨਿਭਾਉਣ ਉਪਰੰਤ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਸੇਵਾ ਮੁਕਤ ਹੋਏ ਸਨ। ਸੇਵਾ ਮੁਕਤੀ ਉਪਰੰਤ ਵੀ ਪਿਛਲੇ ਕਈ ਸਾਲਾਂ ਤੋਂ ਉਹ ਜ਼ਿਲਾ ਲਿਖਾਰੀ ਸਭਾ ਦੇ ਅਣਥੱਕ ਕਾਮੇ ਵਜੋਂ ਨਿਸ਼ਕਾਮ ਸੇਵਾ ਨਿਭਾਅ ਰਹੇ ਸਨ। ਜਿਕਰਯੋਗ ਹੈ ਕਿ ਊਧਮ ਸਿੰਘ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ। ਉਨਾਂ ਦੀਆਂ ਦੋਵੇਂ ਬੇਟੀਆਂ ਤੇ ਉਨਾਂ ਦੇ ਪਰਿਵਾਰ ਅਤੇ ਇਕਲੌਤੇ ਪੋਤੇ ਦੇ ਵਿਦੇਸ਼ ’ਚ ਹੋਣ ਕਾਰਨ ਉਨਾਂ ਦਾ ਅੰਤਮ ਸਸਕਾਰ ਮਿਤੀ 30 ਮਾਰਚ, ਦਿਨ ਸ਼ਨੀਵਾਰ ਨੂੰ ਕੀਤਾ ਜਾਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਈ ਵਰੇ ਪਹਿਲਾਂ ਉਨਾਂ ਦੇ ਇਕਲੌਤੇ ਬੇਟੇ ਦਿਲਰਾਜ ਸਿੰਘ ਰਾਜਾ ਦੀ ਇੱਕ ਸੜਕ ਹਾਦਸੇ ਦੌਰਾਨ ਭਰੀ ਜਵਾਨੀ ’ਚ ਮੌਤ ਹੋ ਗਈ ਸੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

ਮਲੇਰੀਏ ਸਬੰਧੀ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਲੇਰੀਏ ਸਬੰਧੀ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭਾਖੜਾ ਨਹਿਰ 'ਚੋਂ ਮਿਲੀ ਲਾਪਤਾ ਹੋਏ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੀ ਕਾਰ

ਭਾਖੜਾ ਨਹਿਰ 'ਚੋਂ ਮਿਲੀ ਲਾਪਤਾ ਹੋਏ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੀ ਕਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਕਾਮ. ਫਾਈਨਲ ਅਤੇ ਐਮ.ਕੌਮ. ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਕਾਮ. ਫਾਈਨਲ ਅਤੇ ਐਮ.ਕੌਮ. ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਗੁਰਸੇਵਕ  ਸਿੰਘ ਤੇ ਨਵਜੋਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

ਗੁਰਸੇਵਕ  ਸਿੰਘ ਤੇ ਨਵਜੋਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ