Sunday, April 28, 2024  

ਪੰਜਾਬ

ਮਾਤਾ ਗੁਜਰੀ ਕਾਲਜ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਲੈਕਚਰ

March 28, 2024

ਸ੍ਰੀ ਫ਼ਤਹਿਗੜ੍ਹ ਸਾਹਿਬ/28 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪ੍ਰੈਕਟੀਕਲ ਜਾਣਕਾਰੀ ਵਿੱਚ ਵਾਧਾ ਕਰਨ ਲਈ 'ਉਤਪਾਦ ਡਿਜ਼ਾਇਨ ਅਤੇ ਮਾਰਕੀਟਿੰਗ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਮੁੱਖ ਬੁਲਾਰੇ ਵਜੋਂ ਟਰਾਈਡੈਂਟ ਹਿਲਜ਼ ਦੇ ਪ੍ਰੋਜੈਕਟ ਮੈਨੇਜਰ ਸੰਦੀਪ ਸਿਆਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।ਸੰਦੀਪ ਸਿਆਨ ਨੇ ਵਿਦਿਆਰਥੀਆਂ ਨਾਲ ਉਤਪਾਦ ਦੀ ਬਣਾਵਟ ਅਤੇ ਵੇਚਣ ਦੀਆਂ ਤਕਨੀਕਾਂ ਸਬੰਧੀ ਬਰੀਕੀਆਂ ਸਾਂਝੀਆਂ ਕਰਦਿਆਂ ਇਸ਼ਤਿਹਾਰਬਾਜ਼ੀ ਨੂੰ ਮੁੱਖ ਰੱਖਦੇ ਹੋਏ ਮਾਰਕੀਟਿੰਗ ਦੀ ਪੂਰੀ ਪ੍ਰਕਿਰਿਆ ਬਾਰੇ ਵਿਚਾਰ ਚਰਚਾ ਕੀਤੀ ਅਤੇ ਨਾਲ ਹੀ ਇਸ਼ਤਿਹਾਰਾਂ ਦੀ ਡਿਜ਼ਾਇਨਿੰਗ ਸਮੇਂ ਧਿਆਨ ਰੱਖਣ ਯੋਗ ਵਿਸ਼ੇਸ਼ਤਾਈਆਂ ਬਾਰੇ ਵੀ ਦੱਸਿਆ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਵਿਵਹਾਰਕ ਸਮਝ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਪੇਸ਼ੇਵਰ ਖੇਤਰ ਲਈ ਤਿਆਰ ਕਰਨ ਵਿੱਚ ਅਜਿਹੇ ਗਿਆਨ ਭਰਪੂਰ ਲੈਕਚਰ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਅਤੇ ਵਿਹਾਰਕ ਲੈਕਚਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੈਰੀਅਰ ਸਬੰਧੀ ਸਹੀ ਦਿਸ਼ਾ ਨਿਰਦੇਸ਼ ਦੇਣ ਲਈ ਲਾਹੇਵੰਦ ਸਾਬਤ ਹੁੰਦੇ ਹਨ।ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਮੁੱਖ ਮਹਿਮਾਨ ਸੰਦੀਪ ਸਿਆਨ ਬਾਰੇ ਵਿਦਿਆਰਥੀਆਂ ਨੂੰ ਮਾਣ ਨਾਲ ਦੱਸਦਿਆਂ ਕਿਹਾ ਕਿ ਉਹਨਾਂ ਨੇ 2003 ਵਿੱਚ ਮਾਤਾ ਗੁਜਰੀ ਕਾਲਜ ਤੋਂ ਹੀ ਆਪਣੀ ਬੀ.ਕਾਮ ਦੀ ਡਿਗਰੀ ਹਾਸਲ ਕੀਤੀ ਸੀ। ਸਮਾਗਮ ਦੇ ਅਖੀਰ ਵਿੱਚ ਡਾ. ਹਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਕਮਰਸ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ