Sunday, April 28, 2024  

ਪੰਜਾਬ

ਮੁਹੰਮਦ ਇਸਹਾਕ ਵੱਲੋ ਅਟਾਰੀ-ਵਾਹਗਾ ਸਰਹੱਦ ਵਪਾਰ ਲਈ ਖੋਲ੍ਹਣ ਦੇ ਪ੍ਰਗਟਾਏ ਵਿਚਾਰ ਦੋਵਾਂ ਮੁਲਕਾਂ ਦੇ ਮਾਲੀ ਅਤੇ ਸਮਾਜਿਕ ਸੰਬੰਧਾਂ ਨੂੰ ਮਜ਼ਬੂਤ ਕਰਨਗੇ : ਟਿਵਾਣਾ

March 28, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 28 ਮਾਰਚ:
(ਰਵਿੰਦਰ ਸਿੰਘ ਢੀਂਡਸਾ)

“ਪੰਜਾਬ ਦੇ ਜਿ਼ੰਮੀਦਾਰ, ਖੇਤ ਮਜਦੂਰ, ਵਪਾਰੀ, ਟਰਾਸਪੋਰਟਰ ਅਤੇ ਛੋਟੇ ਸਹਾਇਕ ਕੰਮਾਂ ਤੇ ਕਾਰੋਬਾਰ ਨਾਲ ਜੁੜੇ ਨਿਵਾਸੀਆ ਦੇ ਹਿੱਤ ਇਸ ਅਮਲ ਦੀ ਜੋਰਦਾਰ ਮੰਗ ਕਰਦੇ ਹਨ ਕਿ ਦੋਵਾਂ ਮੁਲਕਾਂ ਦੀਆਂ ਅਟਾਰੀ-ਵਾਹਗਾ ਸਰਹੱਦਾਂ ਨੂੰ ਖੋਲ੍ਹਕੇ ਦੋਵਾਂ ਮੁਲਕਾਂ ਵਿਚ ਉਤਪਾਦ ਹੋਣ ਵਾਲੀਆ ਵਸਤਾਂ ਦਾ ਅਦਾਨ-ਪ੍ਰਦਾਨ ਕਰਨ ਤੇ ਵਪਾਰ ਕਰਨ ਦੀ ਖੁੱਲ੍ਹ ਦਿੱਤੀ ਜਾਵੇ। ਤਾਂ ਜੋ ਦੋਵਾਂ ਮੁਲਕਾਂ ਦੇ ਨਿਵਾਸੀਆਂ ਦੀ ਮਾਲੀ ਹਾਲਤ ਬਿਹਤਰ ਹੋਣ ਦੇ ਨਾਲ-ਨਾਲ ਸਮਾਜਿਕ, ਧਾਰਮਿਕ ਸਾਂਝ ਵੀ ਪ੍ਰਪੱਕ ਹੋ ਸਕੇ । ਇਸ ਵੱਡਮੁੱਲੀ ਸੋਚ ਨੂੰ ਲੈਕੇ ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ 2 ਦਹਾਕੇ ਪਹਿਲਾ ਤੋ ਹੀ ਇਹ ਆਵਾਜ ਉਠਾਈ ਜਾਂਦੀ ਆ ਰਹੀ ਹੈ ਕਿ ਪਾਕਿਸਤਾਨ ਦੇ ਲਹਿੰਦੇ ਪੰਜਾਬ ਅਤੇ ਇੰਡੀਆ ਦੇ ਚੜ੍ਹਦੇ ਪੰਜਾਬ ਦੀਆਂ ਸਰਹੱਦਾਂ ਵਪਾਰ ਲਈ ਖੋਲ੍ਹਕੇ ਦੋਵਾਂ ਮੁਲਕਾਂ ਦੇ ਨਿਵਾਸੀਆ ਦੀਆਂ ਫ਼ਸਲਾਂ ਅਤੇ ਹੋਰ ਵਪਾਰਿਕ ਵਸਤਾਂ ਦੀ ਖੁੱਲ੍ਹੀ ਖਰੀਦੋ-ਫਰੋਖਤ ਦਾ ਪ੍ਰਬੰਧ ਹੋਵੇ । ਜੋ ਅੱਜ ਪਾਕਿਸਤਾਨ ਦੇ ਵਿਦੇਸ ਵਜੀਰ ਡਾ. ਮੁਹੰਮਦ ਇਸਹਾਕ ਵੱਲੋ ਦੋਵਾਂ ਮੁਲਕਾਂ ਦੀਆਂ ਸਰਹੱਦਾਂ ਨੂੰ ਖੋਲ੍ਹਣ ਦੇ ਵਿਚਾਰ ਪ੍ਰਗਟਾਏ ਗਏ ਹਨ, ਇਸ ਉਤੇ ਦੋਵਾਂ ਮੁਲਕਾਂ ਵੱਲੋ ਫੌਰੀ ਅਮਲ ਕਰਕੇ ਦੋਵਾਂ ਮੁਲਕਾਂ ਦੀ ਮਾਲੀ ਅਤੇ ਸਮਾਜਿਕ ਸਥਿਤੀ ਨੂੰ ਬਿਹਤਰ ਬਣਾਉਣ ਵਿਚ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ ।”ਇਹ ਵਿਚਾਰ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰਗਟ ਕੀਤੇ । 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ