Saturday, April 27, 2024  

ਕੌਮੀ

ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਰੱਦ

March 28, 2024

ਏਜੰਸੀਆਂ
ਨਵੀਂ ਦਿੱਲੀ/28 ਮਾਰਚ : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਜਨਹਿੱਤ ਪਟੀਸ਼ਨ ਵੀਰਵਾਰ ਨੂੰ ਰੱਦ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਸਿਆਸੀ ਮਾਮਲਾ ਹੈ ਅਤੇ ਇਸ ਮਾਮਲੇ ਵਿਚ ਨਿਆਇਕ ਦਖ਼ਲ ਦੀ ਲੋੜ ਨਹੀਂ ਹੈ। ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਨੇ ਕਿਹਾ ਕਿ ਜੇਕਰ ਸੰਵਿਧਾਨਕ ਸੰਕਟ ਹੈ ਤਾਂ ਰਾਸ਼ਟਰਪਤੀ ਜਾਂ ਲੈਫਟੀਨੈਂਟ ਜਨਰਲ (ਐਲਜੀ) ਇਸ ’ਤੇ ਕੰਮ ਕਰਨਗੇ। ਇਸ ਵਿਚ ਸਮਾਂ ਲੱਗ ਸਕਦਾ ਹੈ, ਪਰ ਸਾਨੂੰ ਭਰੋਸਾ ਹੈ ਕਿ ਉਹ ਇਸ ’ਤੇ ਫ਼ੈਸਲਾ ਕਰਨਗੇ। ਦਰਅਸਲ ਦਿੱਲੀ ਦੇ ਐਲਜੀ ਵੀ. ਕੇ. ਸਕਸੈਨਾ ਨੇ ਸਾਫ਼ ਤੌਰ ’ਤੇ ਆਖ਼ ਦਿੱਤਾ ਹੈ ਕਿ ਜੇਲ੍ਹ ਤੋਂ ਦਿੱਲੀ ਦੀ ਸਰਕਾਰ ਨਹੀਂ ਚੱਲੇਗੀ।
ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਦਿੱਲੀ ਦੇ ਰਹਿਣ ਵਾਲੇ ਸੁਰਜੀਤ ਸਿੰਘ ਯਾਦਵ ਨੇ ਦਿੱਤੀ ਹੈ, ਜੋ ਇਕ ਸਮਾਜ ਸੇਵਕ ਹਨ। ਸੁਰਜੀਤ ਸਿੰਘ ਯਾਦਵ ਦਾ ਕਹਿਣਾ ਹੈ ਕਿ ਵਿੱਤੀ ਘਪਲੇ ਦੇ ਦੋਸ਼ੀ ਮੁੱਖ ਮੰਤਰੀ ਨੂੰ ਜਨਤਕ ਅਹੁਦਾ ਸੰਭਾਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪਟੀਸ਼ਨਰ ਸੁਰਜੀਤ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਕੇਜਰੀਵਾਲ ਦੇ ਅਹੁਦੇ ’ਤੇ ਬਣੇ ਰਹਿਣ ਨਾਲ ਨਾ ਸਿਰਫ਼ ਕਾਨੂੰਨ ਦੀ ਬਣਦੀ ਪ੍ਰਕਿਰਿਆ ਵਿਚ ਮੁਸ਼ਕਲਾਂ ਪੈਦਾ ਹੋਣਗੀਆਂ, ਸਗੋਂ ਨਿਆਂ ਪ੍ਰਕਿਰਿਆ ’ਚ ਵੀ ਵਿਘਨ ਪਵੇਗਾ ਅਤੇ ਸੂਬੇ ’ਚ ਸੰਵਿਧਾਨਕ ਪ੍ਰਣਾਲੀ ਵੀ ਢਹਿ-ਢੇਰੀ ਹੋ ਜਾਵੇਗੀ।
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਗ੍ਰਿਫ਼ਤਾਰ ਹੋਣ ਕਾਰਨ ਇਕ ਤਰ੍ਹਾਂ ਨਾਲ ਮੁੱਖ ਮੰਤਰੀ ਵਜੋਂ ਆਪਣਾ ਅਹੁਦਾ ਗੁਆ ਦਿੱਤਾ ਹੈ ਅਤੇ ਕਿਉਂਕਿ ਉਹ ਹਿਰਾਸਤ ਵਿਚ ਵੀ ਹਨ, ਇਸ ਲਈ ਉਹ ਜਨਤਕ ਸੇਵਕ ਹੋਣ ਦੇ ਨਾਤੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣ ਤੋਂ ਅਸਮਰੱਥ ਸਾਬਤ ਹੋਏ ਹਨ ਅਤੇ ਹੁਣ ਉਨ੍ਹਾਂ ਨੂੰ ਇਸ ਅਹੁਦੇ ’ਤੇ ਨਹੀਂ ਰਹਿਣਾ ਚਾਹੀਦਾ । ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਬਣਾਉਣ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ