Saturday, July 27, 2024  

ਕੌਮਾਂਤਰੀ

ਅਮਰੀਕਾ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੇ ਕਾਂਗਰਸ ਦੇ ਖ਼ਾਤੇ ਸੀਲ ਕਰਨ ’ਤੇ ਮੁੜ ਕੀਤੀਆਂ ਟਿੱਪਣੀਆਂ

March 28, 2024

ਏਜੰਸੀਆਂ
ਵਾਸ਼ਿੰਗਟਨ/28 ਮਾਰਚ : ਕੇਜਰੀਵਾਲ ਦੀ ਗ੍ਰਿਫਤਾਰੀ ਮਾਮਲੇ ’ਚ ਭਾਰਤ ਦੀ ਨਾਰਾਜ਼ਗੀ ਦੇ ਬਾਵਜੂਦ ਅਮਰੀਕਾ ਨੇ ਇਕ ਵਾਰ ਮੁੜ ਬਿਆਨ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਬੁੱਧਵਾਰ ਰਾਤ ਪੱਤਰਕਾਰਾਂ ਨਾਲ ਗੱਲਬਾਤ ’ਚ ਕਿਹਾ, ਅਸੀਂ ਆਪਣੇ ਸਟੈਂਡ ’ਤੇ ਕਾਇਮ ਹਾਂ ਅਤੇ ਇਸ ਨਾਲ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਅਸੀਂ ਉਮੀਦ ਕਰਦੇ ਹਾਂ ਕਿ ਕੇਜਰੀਵਾਲ ਦੇ ਮਾਮਲੇ ’ਚ ਕਾਨੂੰਨੀ ਪ੍ਰਕਿਰਿਆ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਪੂਰੀ ਹੋਵੇ।
ਇਸ ਤੋਂ ਇਲਾਵਾ ਅਮਰੀਕਾ ਨੇ ਕਾਂਗਰਸ ਪਾਰਟੀ ਨਾਲ ਸਬੰਧਤ ਬੈਂਕ ਖਾਤਿਆਂ ਨੂੰ ਸੀਲ ਕਰਨ ਬਾਰੇ ਵੀ ਬਿਆਨ ਦਿੱਤਾ ਹੈ । ਮੈਥਿਊ ਮਿਲਰ ਨੇ ਕਿਹਾ, ਕਾਂਗਰਸ ਪਾਰਟੀ ਨੇ ਦੋਸ਼ ਲਾਇਆ ਹੈ ਕਿ ਟੈਕਸ ਅਥਾਰਟੀ ਨੇ ਉਨ੍ਹਾਂ ਦੇ ਬੈਂਕ ਖਾਤੇ ਸੀਲ ਕਰ ਦਿੱਤੇ ਹਨ। ਇਸ ਕਾਰਨ ਉਨ੍ਹਾਂ ਨੂੰ ਚੋਣ ਪ੍ਰਚਾਰ ਚਲਾਉਣ ਵਿੱਚ ਦਿੱਕਤ ਆ ਸਕਦੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇੱਕ ਨਿਰਪੱਖ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ ।
ਅਮਰੀਕਾ ਦਾ ਇਹ ਬਿਆਨ ਅਜਿਹੇ ਸਮੇਂ ’ਚ ਆਇਆ ਹੈ ਜਦੋਂ ਬੁੱਧਵਾਰ ਨੂੰ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ’ਚ ਅਮਰੀਕੀ ਡਿਪਲੋਮੈਟ ਗਲੋਰੀਆ ਬਾਰਬੇਨਾ ਨੂੰ ਤਲਬ ਕੀਤਾ ਸੀ। ਦੋਵਾਂ ਵਿਚਾਲੇ ਮੁਲਾਕਾਤ ਕਰੀਬ 40 ਮਿੰਟ ਤੱਕ ਚੱਲੀ। ਇਸ ਨਾਲ ਜੁੜੇ ਇਕ ਸਵਾਲ ’ਤੇ ਬੁੱਧਵਾਰ ਨੂੰ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ। ਮੈਂ ਡਿਪਲੋਮੈਟਿਕ ਗੱਲਬਾਤ ਦੀ ਜਾਣਕਾਰੀ ਨਹੀਂ ਦੇ ਸਕਦਾ।
ਦਰਅਸਲ, ਅਮਰੀਕਾ ਨੇ ਵੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਮੰਗਲਵਾਰ (26 ਮਾਰਚ) ਰਾਤ ਨੂੰ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਸਾਡੀ ਸਰਕਾਰ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਤੇ ਨਜ਼ਰ ਰੱਖ ਰਹੀ ਹੈ। ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ ਕਾਨੂੰਨ ਅਤੇ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਸ ਦਾ ਵਿਰੋਧ ਕੀਤਾ ਸੀ।
ਮੰਤਰਾਲੇ ਨੇ ਕਿਹਾ ਸੀ- ਭਾਰਤ ’ਚ ਕਾਨੂੰਨੀ ਕਾਰਵਾਈ ’ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਦਾ ਬਿਆਨ ਗਲਤ ਹੈ। ਕੂਟਨੀਤੀ ਵਿੱਚ ਇਹ ਉਮੀਦ ਕੀਤੀ ਜਾਂਦੀ ਹੈ ਕਿ ਦੇਸ਼ ਇੱਕ ਦੂਜੇ ਦੇ ਅੰਦਰੂਨੀ ਮੁੱਦਿਆਂ ਅਤੇ ਪ੍ਰਭੂਸੱਤਾ ਦਾ ਸਨਮਾਨ ਕਰਨਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਧਿਐਨ ਪਿਛਲੀ ਸਦੀ ਵਿੱਚ ਵਧੀ ਹੋਈ ਬਾਰਿਸ਼ ਪਰਿਵਰਤਨਸ਼ੀਲਤਾ 'ਤੇ ਮਨੁੱਖੀ ਪ੍ਰਭਾਵ ਨੂੰ ਦਰਸਾਉਂਦਾ

ਅਧਿਐਨ ਪਿਛਲੀ ਸਦੀ ਵਿੱਚ ਵਧੀ ਹੋਈ ਬਾਰਿਸ਼ ਪਰਿਵਰਤਨਸ਼ੀਲਤਾ 'ਤੇ ਮਨੁੱਖੀ ਪ੍ਰਭਾਵ ਨੂੰ ਦਰਸਾਉਂਦਾ

ਸ਼੍ਰੀਲੰਕਾ ਨੇ ਨਿਵੇਸ਼ਕਾਂ, ਨਿਰਯਾਤਕਾਂ ਨੂੰ ਦਰਪੇਸ਼ ਕਾਨੂੰਨੀ ਮੁੱਦਿਆਂ ਨੂੰ ਹੱਲ ਕਰਨ ਲਈ ਪੁਲਿਸ ਵਿੱਚ ਨਵੀਂ ਵੰਡ ਦੀ ਸਥਾਪਨਾ ਕੀਤੀ

ਸ਼੍ਰੀਲੰਕਾ ਨੇ ਨਿਵੇਸ਼ਕਾਂ, ਨਿਰਯਾਤਕਾਂ ਨੂੰ ਦਰਪੇਸ਼ ਕਾਨੂੰਨੀ ਮੁੱਦਿਆਂ ਨੂੰ ਹੱਲ ਕਰਨ ਲਈ ਪੁਲਿਸ ਵਿੱਚ ਨਵੀਂ ਵੰਡ ਦੀ ਸਥਾਪਨਾ ਕੀਤੀ

ਅਲਜੀਰੀਆ ਦੇ ਰਾਸ਼ਟਰਪਤੀ ਚੋਣ ਲਈ ਤਿੰਨ ਉਮੀਦਵਾਰਾਂ ਨੂੰ ਮਨਜ਼ੂਰੀ

ਅਲਜੀਰੀਆ ਦੇ ਰਾਸ਼ਟਰਪਤੀ ਚੋਣ ਲਈ ਤਿੰਨ ਉਮੀਦਵਾਰਾਂ ਨੂੰ ਮਨਜ਼ੂਰੀ

ਵਿਸ਼ਵ ਬੈਂਕ ਨੇ ਰੋਮਾਨੀਆ ਲਈ ਵਿਕਾਸ ਕਰਜ਼ਾ ਮਨਜ਼ੂਰ ਕੀਤਾ

ਵਿਸ਼ਵ ਬੈਂਕ ਨੇ ਰੋਮਾਨੀਆ ਲਈ ਵਿਕਾਸ ਕਰਜ਼ਾ ਮਨਜ਼ੂਰ ਕੀਤਾ

ਫਿਲੀਪੀਨਜ਼: ਮਨੀਲਾ ਵਿੱਚ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ

ਫਿਲੀਪੀਨਜ਼: ਮਨੀਲਾ ਵਿੱਚ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ

ਚੀਨ ਵਿੱਚ ਤੂਫ਼ਾਨ ਗੇਮੀ ਤੋਂ 6,20,000 ਤੋਂ ਵੱਧ ਪ੍ਰਭਾਵਿਤ ਹੋਏ

ਚੀਨ ਵਿੱਚ ਤੂਫ਼ਾਨ ਗੇਮੀ ਤੋਂ 6,20,000 ਤੋਂ ਵੱਧ ਪ੍ਰਭਾਵਿਤ ਹੋਏ

ਅਮਰੀਕੀ ਸੈਨੇਟਰ ਨੇ ਭਾਰਤ ਨੂੰ ਚੀਨ ਦਾ ਮੁਕਾਬਲਾ ਕਰਨ ਵਿੱਚ ਮਦਦ ਕਰਨ ਲਈ ਬਿੱਲ ਪੇਸ਼ ਕੀਤਾ

ਅਮਰੀਕੀ ਸੈਨੇਟਰ ਨੇ ਭਾਰਤ ਨੂੰ ਚੀਨ ਦਾ ਮੁਕਾਬਲਾ ਕਰਨ ਵਿੱਚ ਮਦਦ ਕਰਨ ਲਈ ਬਿੱਲ ਪੇਸ਼ ਕੀਤਾ

ਸ਼੍ਰੀਲੰਕਾ ਨੇ 21 ਸਤੰਬਰ ਨੂੰ ਰਾਸ਼ਟਰਪਤੀ ਚੋਣ ਲਈ ਅਹਿਮ ਫੈਸਲਾ ਕੀਤਾ

ਸ਼੍ਰੀਲੰਕਾ ਨੇ 21 ਸਤੰਬਰ ਨੂੰ ਰਾਸ਼ਟਰਪਤੀ ਚੋਣ ਲਈ ਅਹਿਮ ਫੈਸਲਾ ਕੀਤਾ

ਇਜ਼ਰਾਈਲ ਨੇ ਗਾਜ਼ਾ ਤੋਂ ਪੰਜ ਬੰਧਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ

ਇਜ਼ਰਾਈਲ ਨੇ ਗਾਜ਼ਾ ਤੋਂ ਪੰਜ ਬੰਧਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ

ਅਫਗਾਨਿਸਤਾਨ 'ਚ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ

ਅਫਗਾਨਿਸਤਾਨ 'ਚ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ