Sunday, April 28, 2024  

ਕੌਮੀ

ਭਾਰਤ-ਚੀਨ ਨੇ ਐਲਏਸੀ ਤੋਂ ਫ਼ੌਜਾਂ ਹਟਾਉਣ ਤੇ ਹੋਰ ਮੁੱਦਿਆਂ ’ਤੇ ਕੀਤੀ ਚਰਚਾ

March 28, 2024

ਏਜੰਸੀਆਂ
ਨਵੀਂ ਦਿੱਲੀ/28 ਮਾਰਚ : ਭਾਰਤ-ਚੀਨ ਸਰਹੱਦੀ ਮਾਮਲਿਆਂ ’ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 29ਵੀਂ ਮੀਟਿੰਗ ਹੋਈ ਅਤੇ ਦੋਵਾਂ ਧਿਰਾਂ ਨੇ ਅਸਲ ਕੰਟਰੋਲ ਰੇਖਾ (ਐਲਏਸੀ) ਤੋਂ ਫੌਜਾਂ ਨੂੰ ਪੂਰੀ ਤਰ੍ਹਾਂ ਹਟਾਉਣ ਅਤੇ ਬਾਕੀ ਮੁੱਦਿਆਂ ਨੂੰ ਹੱਲ ਕਰਨ ’ਤੇ ਸਲਾਹ ਮਸ਼ਵਰਾ ਕੀਤਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਕ ਬਿਆਨ ’ਚ ਦਿੱਤੀ। ਬਿਆਨ ’ਚ ਕਿਹਾ ਗਿਆ ਹੈ ਕਿ ਇਹ ਮਹੱਤਵਪੂਰਨ ਬੈਠਕ 27 ਮਾਰਚ ਨੂੰ ਬੀਜਿੰਗ ’ਚ ਹੋਈ ਸੀ। ਮੰਤਰਾਲੇ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਇਸ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਕਿ ਭਾਰਤ-ਚੀਨ ਸਰਹੱਦੀ ਖੇਤਰਾਂ ਦੇ ਪੱਛਮੀ ਸੈਕਟਰ ਵਿਚ (ਐਲਏਸੀ) ਤੋਂ ਫ਼ੌਜੀਆਂ ਦੀ ਵਾਪਸੀ ਕਿਵੇਂ ਹੋਵੇ ਅਤੇ ਬਾਕੀ ਮੁੱਦਿਆਂ ਨੂੰ ਹੱਲ ਕੀਤਾ ਜਾਵੇ। ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ (ਪੂਰਬੀ ਏਸ਼ੀਆ) ਨੇ ਭਾਰਤੀ ਵਫ਼ਦ ਦੀ ਅਗਵਾਈ ਕੀਤੀ। ਬਿਆਨ ਵਿਚ ਕਿਹਾ ਗਿਆ ਹੈ ਕਿ ਚੀਨੀ ਵਫ਼ਦ ਦੀ ਅਗਵਾਈ ਚੀਨੀ ਵਿਦੇਸ਼ ਮੰਤਰਾਲੇ ਦੇ ਬਾਰਡਰ ਅਤੇ ਓਸ਼ੀਅਨ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਕੀਤੀ। ਇਸ ਵਿਚ ਕਿਹਾ ਗਿਆ ਹੈ ਕਿ ਦੋਵੇਂ ਧਿਰਾਂ ਮੌਜੂਦਾ ਦੁਵੱਲੇ ਸਮਝੌਤਿਆਂ ਅਤੇ ਪ੍ਰੋਟੋਕੋਲਾਂ ਮੁਤਾਬਕ ਕੂਟਨੀਤਕ ਅਤੇ ਫੌਜੀ ਚੈਨਲਾਂ ਵੱਲੋਂ ਨਿਯਮਤ ਸੰਪਰਕ ’ਚ ਰਹਿਣ ਅਤੇ ਸਰਹੱਦੀ ਖੇਤਰਾਂ ’ਚ ਸ਼ਾਂਤੀ ਬਣਾਈ ਰੱਖਣ ਦੀ ਜ਼ਰੂਰਤ ’ਤੇ ਸਹਿਮਤ ਹੋਏ ਹਨ। ਭਾਰਤ-ਚੀਨ ਸਰਹੱਦੀ ਮਾਮਲਿਆਂ ’ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 28ਵੀਂ ਮੀਟਿੰਗ ਪਿਛਲੇ ਸਾਲ 30 ਨਵੰਬਰ ਨੂੰ ਹੋਈ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ