Sunday, April 28, 2024  

ਕੌਮੀ

ਭਾਜਪਾ ਸਾਡੇ ਵਿਧਾਇਕਾਂ ਨੂੰ ਫੋਨ ਕਰ ਕੇ ਕਹਿ ਰਹੀ, ‘ਜੋ ਚਾਹੀਦੈ, ਮਿਲ ਜਾਵੇਗਾ ਨਹੀ ਤਾਂ....’ : ਸੰਦੀਪ ਪਾਠਕ

March 28, 2024

ਏਜੰਸੀਆਂ
ਨਵੀਂ ਦਿੱਲੀ/28 ਮਾਰਚ : ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ’ਆਪ’ ਦੇ ਵਿਧਾਇਕਾਂ ਨੂੰ ਫੋਨ ਕਰ ਕੇ ਪਾਰਟੀ ਛੱਡਣ ਜਾਂ ਨਤੀਜੇ ਭੁਗਤਣ ਲਈ ਕਿਹਾ ਜਾ ਰਿਹਾ ਹੈ। ਪਾਠਕ ਨੇ ਇਹ ਟਿੱਪਣੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ’ਐਕਸ’ ’ਤੇ ਕਿਹਾ ਕਿ ਹਰ ਥਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਫੋਨ ਕਾਲ ਆ ਰਹੇ ਹਨ। ਕਹਿ ਰਹੇ ਹਨ ਕਿ ਜੋ ਚਾਹੀਦਾ ਹੈ ਬੋਲੋ, ਮਿਲ ਜਾਵੇਗਾ, ਨਹੀਂ ਆਏ ਤਾਂ ਤੁਹਾਡੀ ਖ਼ੈਰ ਨਹੀਂ।
ਦਿੱਲੀ ਪੰਜਾਬ ਦੀ ਜਨਤਾ ਨੇ ਇੰਨੀ ਉਮੀਦ ਨਾਲ ਕੇਜਰੀਵਾਲ ਨੂੰ ਚੁਣਿਆ ਹੈ ਅਤੇ ਇਹ ਜਨਤਾ ਦਾ ਅਧਿਕਾਰ ਹੈ। ਭਾਜਪਾ ਇਹ ਗੁੰਡਾਗਰਦੀ ਕਿਸੇ ਪਾਰਟੀ ਨਾਲ ਨਹੀਂ ਕਰ ਰਹੀ ਸਗੋਂ ਦੇਸ਼ ਨਾਲ ਧਰੋਹ ਕਰ ਰਹੀ ਹੈ। ਇਸ ਦਾ ਨੁਕਸਾਨ ਕਿਸੇ ਪਾਰਟੀ ਨੂੰ ਨਹੀਂ ਹੈ ਸਗੋਂ ਦੇਸ਼ ਨੂੰ ਹੋਵੇਗਾ। ਦੇਸ਼ ਨੂੰ ਤੋੜਨ ਦੀ ਪਹਿਲਾਂ ਵੀ ਅਜਿਹੀਆਂ ਕਈ ਕੋਸ਼ਿਸ਼ਾਂ ਅੰਗਰੇਜ਼ਾ, ਮੁਗ਼ਲਾਂ ਵੱਲੋਂ ਕੀਤੀਆਂ ਗਈਆਂ, ਪਰ ਇਤਿਹਾਸ ਗਵਾਹ ਹੈ, ਉਹ ਸਾਰੀਆਂ ਕੋਸ਼ਿਸ਼ਾਂ ਅਸਫ਼ਲ ਹੋਈਆਂ। ਭਾਜਪਾ ਦੀ ਵੀ ਇਹ ਕੋਸ਼ਿਸ਼ ਅਸਫ਼ਲ ਹੋਵੇਗੀ। ਸਾਰਿਆਂ ਨੂੰ ਬੇਨਤੀ ਹੈ ਕਿ ਆਪਣੇ ਦੇਸ਼ ਦੇ ਸੱਭਿਆਚਾਰ ਅਤੇ ਪਰਮਾਤਮਾ ’ਤੇ ਭਰੋਸਾ ਰੱਖੋ। ਜਿੱਤ ਸੱਚ ਦੀ ਹੋਵੇਗੀ।
ਪਾਠਕ ਨੂੰ ’ਐਕਸ’ ’ਤੇ ਜਵਾਬ ਦਿੰਦੇ ਹੋਏ ਭਾਜਪਾ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਉਨ੍ਹਾਂ ਨੂੰ ਉਸ ਭਾਜਪਾ ਨੇਤਾ ਦਾ ਨਾਂ ਦੱਸਣ ਦੀ ਚੁਣੌਤੀ ਦਿੱਤੀ, ਜਿਸ ਨੇ ਕਿਸੇ ’ਆਪ’ ਵਿਧਾਇਕ ਨੂੰ ਫੋਨ ਕਰ ਕੇ ਲਾਲਚ ਦਿੱਤਾ ਹੋਵੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੱਚ ਤਾਂ ਇਹ ਹੈ ਕਿ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਦੇ ਕਿੱਸਿਆਂ ਕਾਰਨ ’ਆਪ’ ਦਾ ਕੁਨਬਾ ਬਿਖਰ ਰਿਹਾ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੱਦ ਕੀਤੀ ਜਾ ਚੁੱਕੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ 28 ਮਾਰਚ ਤੱਕ ਏਜੰਸੀ ਦੀ ਹਿਰਾਸਤ ਵਿਚ ਹਨ। ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ’ਆਪ’ ਵਰਕਰਾਂ ਨੇ ਸਵੇਰੇ ਆਈਟੀਓ ਮੈਟਰੋ ਸਟੇਸ਼ਨ ਕੋਲ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਵੀ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ