Sunday, April 28, 2024  

ਖੇਤਰੀ

ਮੋਦੀ ਨੇ ਆਮ ਲੋਕਾਂ ਨੂੰ ਸਹੂਲਤਾਂ ਦੇਣ ਦੀ ਥਾਂ ਕਾਰਪੋਰੇਟ ਘਰਾਣਿਆਂ ਨੂੰ ਵੱਡੈ ਲਾਭ ਪਹੁੰਚਾਏ : ਕਾਮਰੇਡ ਸੇਖੋਂ

March 28, 2024

ਬਰਨਾਲਾ, 28 ਮਾਰਚ (ਧਰਮਪਾਲ ਸਿੰਘ) : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਸਹੂਲਤਾਂ ਦੇਣ ਦੀ ਥਾਂ ਕਾਰਪੋਰੇਟ ਘਰਾਣਿਆਂ ਨੂੰ ਵੱਡਾ ਲਾਭ ਪਹੁੰਚਾਇਆ ਹੈ ਜਦੋਂਕਿ ਆਮ ਲੋਕ ਤੇ ਦਰਮਿਆਨਾ ਵਰਗ ਆਰਥਿਕ ਤੰਗੀਆਂ ਨਾਲ ਜੂਝ ਰਿਹਾ ਹੈ। ਇਨ੍ਹਾਂ ਸਬਦਾ ਦਾ ਪ੍ਰਗਟਾਵਾ ਸੀਪੀਆਈ(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪਾਰਟੀ ਦੇ ਜ਼ਿਲ੍ਹਾ ਦਫਤਰ ਕਾਮਰੇਡ ਹਰਦਿੱਤ ਸਿੰਘ ਭੱਠਲ ਭਵਨ, ਸ਼ਹੀਦ ਭਗਤ ਸਿੰਘ ਨਗਰ, ਬਰਨਾਲਾ ਵਿਖੇ ਪਾਰਟੀ ਆਗੂਆਂ-ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਹਰ ਸਾਲ ਕਰੋੜਾਂ ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਗ਼ਰੀਬੀ, ਭਿ੍ਰਸ਼ਟਾਚਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਇੱਕ ਦਹਾਕਾ ਰਾਜ ਕਰਨ ਮਗਰੋਂ ਵੀ ਆਮ ਲੋਕਾਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਮੋਦੀ ਸਰਕਾਰ ਨੇ ਆਮ ਲੋਕਾਂ ਲਈ ਤਾਂ ਕੁਝ ਨਹੀਂ ਕੀਤਾ ਪਰ ਖ਼ੁਦ ਪ੍ਰਾਈਵੇਟ ਕੰਪਨੀਆਂ ਤੋਂ ਕਰੋੜਾਂ ਰੁਪਏ ਚੋਣ ਬਾਂਡਾਂ ਰਾਹੀਂ ਇੱਕਠੇ ਕਰ ਲਏ, ਜਿਸ ਤੋਂ ਵੱਡੇ ਘਪਲੇ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਕਰੋੜਾਂ ਦੇ ਚੰਦੇ ਬਦਲੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆ ਨੂੰ ਵੱਧ ਸਹੂਲਤਾਂ ਦੇ ਰਹੀ ਹੈ ਤੇ ਉਨ੍ਹਾਂ ਦੇ ਪੱਖ ਵਿੱਚ ਕਾਨੂੰਨ ਘੜ ਰਹੀ ਹੈ। ਮੋਦੀ ਸਰਕਾਰ ਨੇ ਕਿਸਾਨਾਂ ਨਾਲ ਐਮਐਸਪੀ ਦੀ ਗਰੰਟੀ ਦਿੰਦਾ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ ਜੋ ਹਾਲੇ ਤੱਕ ਵੀ ਪੂਰਾ ਨਹੀਂ ਹੋਇਆ। ਆਰਐਸਐਸ ਦੇ ਇਸ਼ਾਰੇ ਉੱਤੇ ਚੱਲ ਰਹੀ ਮੋਦੀ ਸਰਕਾਰ ਵੱਡੇ-ਵੱਡੇ ਕਾਰਪੋਰੇਟਾਂ ਦੇ ਹੱਕ ਵਿੱਚ ਖੜ੍ਹਦੀ ਰਹੀ ਹੈ ਜਦੋਂਕਿ ਦੇਸ਼ ਦੇ ਆਮ ਲੋਕਾਂ ਦੀ ਆਰਥਿਕ ਹਾਲਤ ਦਿਨੋਂ-ਦਿਨ ਪਤਲੀ ਹੁੰਦੀ ਜਾ ਰਹੀ ਹੈ। ਵੱਧਦੀ ਮਹਿੰਗਾਈ ਨੇ ਹੇਠਲੇ ਵਰਗ ਦੇ ਲੋਕਾਂ ਦੀ ਜ਼ਿੰਦਗੀ ਬੇਹਾਲ ਕਰ ਰੱਖੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਗੱਲ ਕਰਦਿਆਂ ਕਿਹਾ ਕਿ ਇਹ ਸਰਕਾਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਕੀਤੇ ਵਾਅਦੇ ਪੂਰੇ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਸੂਬੇ ਵਿੱਚੋਂ ਨਸ਼ੇ ਖ਼ਤਮ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ, ਜਿਸ ਦੀ ਤਾਜ਼ਾ ਮਿਸਾਲ ਪਿਛਲੇ ਦਿਨੀ ਸੰਗਰੂਰ ਜ਼ਿਲ੍ਹੇ ਵਿੱਚ ਵਾਪਰਿਆ ਨਕਲੀ ਸ਼ਰਾਬ ਕਾਂਡ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ ਜਦੋਂਕਿ ਸੱਤਾ ਵਿੱਚ ਆਉਣ ਤੋਂ ਪਹਿਲਾ ਆਮ ਆਦਮੀ ਪਾਰਟੀ ਦੇ ਆਗੂ ਆਮ ਲੋਕਾਂ ਨੂੰ ਚੋਣਾਂ ਵਿੱਚ ਖੜ੍ਹਾ ਕਰਨ ਦੀ ਗੱਲ ਕਰਿਆ ਕਰਦੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਉੱਤੇ ਦੋ ਮਹੀਨਿਆਂ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੁਝ ਨਹੀਂ ਕੀਤਾ। ਸਿਰਸਾ ਡੇਰਾ ਮੁਖੀ ਨੂੰ ਦਿੱਤੀ ਜਾ ਰਹੀ ਪੇਰੋਲ ਉੱਤੇ ਉਨ੍ਹਾਂ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਸ ਨੂੰ ਥੋੜ੍ਹੀ-ਥੋੜ੍ਹੀ ਦੇਰ ਬਾਅਦ ਹਰਿਆਣਾ ਸਰਕਾਰ ਵੱਲੋਂ ਕੇਂਦਰ ਦੀ ਸ਼ਹਿ ਉੱਤੇ ਪੇਰੋਲ ਦੇ ਦਿੱਤੀ ਜਾਂਦੀ ਹੈ ਜਦੋਂਕਿ ਦਹਾਕਿਆਂ ਤੋਂ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਨੂੰ ਪੰਜਾਬ ਸਰਕਾਰ ਰਿਹਾਅ ਕਰਨ ਵੱਲ ਕੋਈ ਵੀ ਕਦਮ ਨਹੀਂ ਚੁੱਕ ਰਹੀ। ਇਸ ਤੋਂ ਜਾਪਦਾ ਹੈ ਕਿ ਮਾਨ ਸਰਕਾਰ ਤੇ ਕੇਜਰੀਵਾਲ ਕੇਂਦਰ ਦੇ ਨਾਲ ਮਿਲੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਸੀਪੀਆਈ(ਐਮ) ਵੱਲੋਂ ਸਾਥੀ ਪਰਸ਼ੋਤਮ ਲਾਲ ਬਿਲਗਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।ਜਿਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਜੱਦੀ ਪਿੰਡ ਬੁੰਡਾਲਾ ਮੰਜਕੀ ਤੋਂ 11 ਅਪ੍ਰੈਲ ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਰਕੂ-ਕਾਰਪੋਰੇਟ
ਗਠਜੋੜ ਨੂੰ ਚੋਣਾਂ ਵਿੱਚ ਹਰਾਉਣਾ ਜ਼ਰੂਰੀ ਹੈ ਜੋ ਦੇਸ਼ ਦੀ ਭਾਈਚਾਰਕ ਸ਼ਾਂਝ ਦੇ ਲਈ ਘਾਤਕ ਹੈ। ਇਸ ਮੌਕੇ ਅਬਦੁਲ ਸੱਤਾਰ ਸੂਬਾ ਸਕੱਤਰਤ ਮੈਂਬਰ ਤੇ ਜ਼ਿਲ੍ਹਾ ਬਰਨਾਲਾ ਦੇ ਜਥੇਬੰਦਕ ਇੰਚਾਰਜ, ਰਾਜਿੰਦਰ ਸਿੰਘ ਕਾਹਨੇਕੇ, ਸੁਰਿੰਦਰ ਸਿੰਘ, ਬਲਵੀਰ ਸਿੰਘ ਹੰਡਿਆਇਆ, ਗੁਰਜੀਤ ਸਿੰਘ ਧਨੌਲਾ, ਛੋਟਾ ਸਿੰਘ ਧਨੌਲਾ, ਜਰਨੈਲ ਸਿੰਘ ਦਾਨਗੜ੍ਹ, ਗੁਰਚਰਨ ਸਿੰਘ ਚੀਮਾ, ਗੁਲਜ਼ਾਰ ਸਿੰਘ ਚੀਮਾ ਤੇ ਸ਼੍ਰੀ ਰਾਮ ਘੁੰਨਸ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ