Monday, April 29, 2024  

ਪੰਜਾਬ

ਜਾਅਲੀ ਮਰੀਜ਼ ਬਣ ਕੇ ਲਿੰਗ ਜਾਂਚ ਕਰਨ ਵਾਲਿਆਂ ਨੂੰ ਫੜਵਾਉਣ ਵਾਲੀ ਔਰਤ ਨੂੰ ਇਕ ਲੱਖ ਰੁਪਏ ਦਾ ਦਿੱਤਾ ਜਾਂਦੈ ਇਨਾਮ : ਸਿਵਲ ਸਰਜਨ

March 29, 2024
ਸ੍ਰੀ ਫ਼ਤਹਿਗੜ੍ਹ ਸਾਹਿਬ/29 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪੀਸੀਪੀਐਨਡੀਟੀ ਜਿਲ੍ਹਾ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਪੀਸੀਪੀਐਨਡੀਟੀ ਐਕਟ ਦੀ ਉਲੰਘਣਾ ਕਰਕੇ ਭਰੂਣ ਦੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਜ਼ਾਵਾਂ ਅਤੇ ਜੁਰਮਾਨੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਜ਼ਿਲਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਡਾ. ਦਲਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਤੇ ਗੈਰ ਕਾਨੂੰਨੀ ਤਰੀਕੇ ਨਾਲ ਕਿਸੇ ਵੱਲੋਂ ਭਰੂਣ ਦੇ ਲਿੰਗ ਜਾਂਚ ਕੀਤੀ ਜਾਂ ਕਰਵਾਈ ਜਾਣ ਬਾਰੇ ਪਤਾ ਲੱਗੇ ਤਾਂ ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੁੰਡਾ ਕੁੜੀ ਟੈਸਟ ਕਰਨ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਜੇਕਰ ਕੋਈ ਗਰਭਵਤੀ ਔਰਤ ਡਕਾਏ ਮਰੀਜ਼ (ਜਾਅਲੀ ਮਰੀਜ਼) ਬਣ ਕੇ ਲਿੰਗ ਪਤਾ  ਕਰਨ ਵਾਲਿਆਂ ਨੂੰ ਫੜਨ ਵਿੱਚ ਸਿਹਤ ਵਿਭਾਗ ਦੀ ਮੱਦਦ ਕਰਦਾ ਹੈ ਤਾਂ ਉਸ ਨੂੰ ਇੱਕ ਲੱਖ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਂਦੀ ਹੈ ਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ