Monday, April 29, 2024  

ਸਿੱਖਿਆ

ਟੈਗੋਰ ਗਲੋਬਲ ਸਕੂਲ 'ਚ ਰੋਬੋਟਿਕਸ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (19) ਦੀਆਂ ਕਲਾਸਾਂ ਦੀ ਸ਼ੁਰੂਆਤ

March 29, 2024

ਸਮਰਾਲਾ, 29 ਮਾਰਚ (ਭਾਰਦਵਾਜ) :  ਟੈਗੋਰ ਗਲੋਬਲ ਸਕੂਲ ਸੀ. ਸੈ. ਸਮਰਾਲਾ ਸੈਸ਼ਨ 2024-25 ਵਿੱਚ ਰੋਬੋਟਿਕਸ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (19) ਦੀਆਂ ਕਲਾਸਾਂ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਬੀ.ਕੇ.ਅਨੇਜਾ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਾਡਾ ਦਿ੍ਰਸ਼ਟੀਕੋਣ ਸਾਡੇ ਸਾਰੇ ਵਿਦਿਆਰਥੀਆਂ ਨੂੰ ਇੱਕ ਸੰਪੂਰਨ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਵਿਦਿਆਰਥੀਆਂ ਦੇ ਨਿਰੰਤਰ ਵਿਕਾਸ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਸਦਾ ਬਦਲਦੇ ਮਾਹੌਲ ਵਿੱਚ ਵਿਦਿਅਕ ਸੇਵਾਵਾਂ ਨੂੰ ਸਮਰੱਥ ਬਣਾਉਣਾ ਹੈ। TGS ਜੋ ਕਿ ਸਮਰਾਲੇ ਦੀ ਨਾਮੀ ਵਿੱਦਿਅਕ ਸੰਸਥਾ ਹੈ ਇਸ ਵਿੱਚ ਨਵੇਂ ਵਿੱਦਿਅਕ ਵਰ੍ਹੇ ਤੋਂ ਜਮਾਤ 9 ਤੋਂ X ਤੱਕ ਦੇ ਵਿਦਿਆਰਥੀਆਂ ਲਈ ਰੋਬੋਟਿਕਸ ਅਤੇ 19 ਪੇਸ਼ ਕਰਨ ਜਾ ਰਿਹਾ ਹੈ । ਇਸਦੇ ਲਈ ਨਵਾਂ ਪਾਠਕ੍ਰਮ ਵਿਦਿਆਰਥੀਆਂ ਨੂੰ ਇਹ ਸਮਝਣ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ ਕਿ 19 ਟੂਲ ਕਿਵੇਂ ਕੰਮ ਕਰਦੇ ਹਨ ਅਤੇ ਇਸ ਬਾਰੇ ਗੰਭੀਰਤਾ ਨਾਲ ਸੋਚਣ ਕਿ ਇਹ ਟੂਲ ਉਹਨਾਂ ਦੇ ਭਾਈਚਾਰਿਆਂ ਦੇ ਜੀਵਨ ਨੂੰ ਕਿਵੇਂ ਸੁਧਾਰ ਸਕਦੇ ਹਨ।ਵਿਦਿਆਰਥੀਆਂ 19 ਬਾਰੇ ਸਿਖਾਉਣ ਲਈ ਇੱਕ ਤਜਰਬੇਕਾਰ ਸਲਾਹਕਾਰ ਨਿਯੁਕਤ ਕੀਤਾ ਜਾਂਦਾ ਹੈ ਅਤੇ ਵਿਦਿਆਰਥੀ ਇੰਟਰਐਕਟਿਵ ਸੈਸ਼ਨਾਂ ਰਾਹੀਂ ਸਭ ਕੁਝ ਸਿੱਖਣਗੇ । ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਸੰਕਲਪਾਂ ਬਾਰੇ ਅਤੇ ਇਲੈਕਟ੍ਰਾਨਿਕ ਮਾਡਲ ਬਣਾਉਣ ਦੀ ਸਿਖਲਾਈ ਦਿੱਤੀ ਜਾਵੇਗੀ । ਕੰਪਿਊਟਰ ਰਾਹੀਂ ਪ੍ਰੋਗਰਾਮਿੰਗ ਬਾਰੇ ਸਿਖਾਇਆ ਜਾਵੇਗਾ।
ਰੋਬੋਟਿਕਸ ਨੂੰ ਪੜ੍ਹਾਉਣ ਦਾ ਮੁੱਖ ਉਦੇਸ਼ ਗਣਿਤ ਅਤੇ ਵਿਗਿਆਨ ਵਰਗੇ ਮੁੱਖ ਵਿਸ਼ਿਆਂ ਪ੍ਰਤੀ ਵਿਦਿਆਰਥੀਆਂ ਦੀ ਰੁਚੀ ਨੂੰ ਵਧਾਉਣਾ ਹੈ।ਰੋਬੋਟਿਕਸ ਸਿੱਖਣ ਦੇ ਬੱਚਿਆਂ ਲਈ ਬਹੁਤ ਸਾਰੇ ਫਾਇਦੇ ਹਨ। ਇਹ ਉਹਨਾਂ ਨੂੰ ਆਲੋਚਨਾਤਮਕ ਸੋਚ ਅਤੇ ਸਮੱਸਿਆ ਹੱਲ ਕਰਨ ਦੇ ਹੁਨਰ ਵਿਕਸਿਤ ਕਰਨ ਵਿੱਚ ਮਦਦ ਕਰਦਾ ਹੈ। ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਸਵਾਤੀ ਅਨੇਜਾ ਜੀ ਅਤੇ ਪਿ੍ਰੰਸੀਪਲ ਸ੍ਰੀ ਮਨੋਜ ਕੁਮਾਰ ਜੀ ਨੇ ਇਸ ਸ਼ੁਰੂਆਤ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਲੈਣ ਨੂੰ ਪ੍ਰੇਰਿਤ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਹਕਾ ਜੋੜੀ ਵੱਲੋਂ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਦਿੱਤੀ 50 ਹਜਾਰ ਰੁਪਏ ਦੀ ਸਹਾਇਤਾ

ਚੋਹਕਾ ਜੋੜੀ ਵੱਲੋਂ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਦਿੱਤੀ 50 ਹਜਾਰ ਰੁਪਏ ਦੀ ਸਹਾਇਤਾ

IIT ਕਾਨਪੁਰ, NATRAX ਵਾਹਨਾਂ ਦੇ ਨਿਕਾਸ ਨਾਲ ਨਜਿੱਠਣ ਲਈ ਹੱਥ ਮਿਲਾਉਂਦੇ

IIT ਕਾਨਪੁਰ, NATRAX ਵਾਹਨਾਂ ਦੇ ਨਿਕਾਸ ਨਾਲ ਨਜਿੱਠਣ ਲਈ ਹੱਥ ਮਿਲਾਉਂਦੇ

ਅਸਾਮ ਵਿੱਚ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਲੜਕਿਆਂ ਨੇ ਕੁੜੀਆਂ ਨੂੰ ਪਛਾੜ ਦਿੱਤਾ

ਅਸਾਮ ਵਿੱਚ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਲੜਕਿਆਂ ਨੇ ਕੁੜੀਆਂ ਨੂੰ ਪਛਾੜ ਦਿੱਤਾ

ਅਨਵੀ ਆਰਮੀ ‘ਚ ਅਫਸਰ ਤੇ ਨਵਜੋਤ ਬਣਨਾ ਚਾਹੁੰਦੀ ਹੈ ਜੱਜ

ਅਨਵੀ ਆਰਮੀ ‘ਚ ਅਫਸਰ ਤੇ ਨਵਜੋਤ ਬਣਨਾ ਚਾਹੁੰਦੀ ਹੈ ਜੱਜ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ

96.89 ਪਾਸ ਫੀਸਦੀ ਨਾਲ ਸ਼ਾਨਦਾਰ ਰਿਹਾ ਜ਼ਿਲ੍ਹਾ ਮੋਹਾਲੀ ਦਾ ਦਸਵੀਂ ਦਾ ਨਤੀਜਾ

96.89 ਪਾਸ ਫੀਸਦੀ ਨਾਲ ਸ਼ਾਨਦਾਰ ਰਿਹਾ ਜ਼ਿਲ੍ਹਾ ਮੋਹਾਲੀ ਦਾ ਦਸਵੀਂ ਦਾ ਨਤੀਜਾ

ਸਰਕਾਰੀ ਹਾਈ ਸਮਾਰਟ ਸਕੂਲ ਦੇਸੂਮਾਜਰਾ ਦੀ ਅਨੂ ਕੁਮਾਰੀ ਦੀ ਸੋਚ ਆਈ.ਏ.ਐਸ.ਬਣਨਾ

ਸਰਕਾਰੀ ਹਾਈ ਸਮਾਰਟ ਸਕੂਲ ਦੇਸੂਮਾਜਰਾ ਦੀ ਅਨੂ ਕੁਮਾਰੀ ਦੀ ਸੋਚ ਆਈ.ਏ.ਐਸ.ਬਣਨਾ

ਗਲੋਬਲ ਡਿਸਕਵਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਸਿੱਧੇ ਤੌਰ ’ਤੇ ਸਮਝਾਇਆ

ਗਲੋਬਲ ਡਿਸਕਵਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਸਿੱਧੇ ਤੌਰ ’ਤੇ ਸਮਝਾਇਆ

ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਨਵੇਂ ਅਪਰਾਧਿਕ ਕਾਨੂੰਨ ਤੇ ਸਾਈਬਰ ਸੁਰੱਖਿਆ 'ਤੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਨਵੇਂ ਅਪਰਾਧਿਕ ਕਾਨੂੰਨ ਤੇ ਸਾਈਬਰ ਸੁਰੱਖਿਆ 'ਤੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

ਪਹਿਲੇ ਦਰਜੇ ਵਿਚ ਐੱਮ.ਏ. ਉਰਦੂ ਦੀ ਪ੍ਰੀਖਿਆ ਪਾਸ ਕਰਨ ਵਾਲੇ ਬਲਜੀਤ ਸਿੰਘ ਨੂੰ ਕੀਤਾ ਗਿਆ ਸਨਮਾਨਤ

ਪਹਿਲੇ ਦਰਜੇ ਵਿਚ ਐੱਮ.ਏ. ਉਰਦੂ ਦੀ ਪ੍ਰੀਖਿਆ ਪਾਸ ਕਰਨ ਵਾਲੇ ਬਲਜੀਤ ਸਿੰਘ ਨੂੰ ਕੀਤਾ ਗਿਆ ਸਨਮਾਨਤ