ਨਵੀਂ ਦਿੱਲੀ, 30 ਮਾਰਚ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਕੈਲਾਸ਼ ਗਹਿਲੋਤ ਨੂੰ ਵੀ ਸੰਮਨ ਜਾਰੀ ਕੀਤਾ ਹੈ। ਈਡੀ ਨੇ ਅੱਜ ਹੀ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਕੈਲਾਸ਼ ਗਹਿਲੋਤ ਇਸ ਸਮੇਂ ਦਿੱਲੀ ਸਰਕਾਰ 'ਚ ਟਰਾਂਸਪੋਰਟ ਮੰਤਰੀ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ 'ਆਪ' ਦੇ ਕਈ ਨੇਤਾ ਇਸ ਮਾਮਲੇ 'ਚ ਪਹਿਲਾਂ ਹੀ ਗ੍ਰਿਫਤਾਰ ਹੋ ਚੁੱਕੇ ਹਨ।
ਹਾਲ ਹੀ 'ਚ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ 'ਇੰਡੀਆ ਵਿਦ ਕੇਜਰੀਵਾਲ' ਟੈਗਲਾਈਨ ਵਾਲਾ ਕੇਜਰੀਵਾਲ ਦਾ ਪੋਸਟਰ ਸ਼ੇਅਰ ਕੀਤਾ ਸੀ। ਉਨ੍ਹਾਂ ਲਿਖਿਆ, "ਪੂਰਾ ਦੇਸ਼ ਦਿੱਲੀ ਦੇ ਪੁੱਤਰ ਨਾਲ ਖੜ੍ਹਾ ਹੈ। ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਕੇਜਰੀਵਾਲ ਦੇ ਸਮਰਥਨ ਵਿੱਚ ਆਵਾਜ਼ਾਂ ਉੱਠ ਰਹੀਆਂ ਹਨ। ਦੇਸ਼ ਦੀ ਰਾਜਨੀਤੀ ਨੂੰ ਬਦਲਣ ਵਾਲੇ ਕੱਟੜ ਦੇਸ਼ ਭਗਤ ਨੂੰ ਦੇਸ਼ ਦੇ ਲੋਕ ਇਕੱਲੇ ਨਹੀਂ ਛੱਡਣਗੇ। "
'ਆਪ' ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 1 ਅਪ੍ਰੈਲ ਤੱਕ ਕੇਂਦਰੀ ਜਾਂਚ ਏਜੰਸੀ ਦੀ ਹਿਰਾਸਤ ਵਿੱਚ ਹਨ।