Saturday, July 27, 2024  

ਪੰਜਾਬ

ਸੀਆਈਏ ਸਟਾਫ ਨੇ 5 ਕਿਲੋ 400 ਗ੍ਰਾਮ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ

March 30, 2024

ਖਰੜ, 30 ਮਾਰਚ :

ਸੀ.ਆਈ.ਏ ਸਟਾਫ਼ ਕੈਂਪ ਖਰੜ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਪੰਜ ਕਿੱਲੋ 400 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਸਿਮਰਤ ਸਿੰਘ ਚੇਤੜਾ ਡੀ. ਐੱਸ.ਪੀ ਨੇ ਦੱਸਿਆ ਕਿ ਜਾਂਚ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਸੀ. ਆਈ., ਸਟਾਫ਼ ਮੁਹਾਲੀ ਦੀ ਨਿਗਰਾਨੀ ਹੇਠ ਟੀਮ ਨੇ ਬੀਤੀ ਸ਼ਾਮ ਬਲੌਂਗੀ ਬੈਰੀਅਰ ’ਤੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਝਾਰਖੰਡ ਦੇ 2 ਵਿਅਕਤੀ ਜੋ ਕਿ ਝਾਰਖੰਡ ਤੋਂ ਵੱਡੀ ਮਾਤਰਾ 'ਚ ਅਫੀਮ ਲਿਆ ਕੇ ਮੋਹਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ 'ਚ ਸਪਲਾਈ ਕਰਦੇ ਹਨ, ਕੁਝ ਸਮੇਂ ਬਾਅਦ ਬਲੌਂਗੀ ਬੈਰੀਅਰ 'ਤੇ ਪੁੱਜਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਟੀਮ ਬਲੌਂਗੀ ਵਿਖੇ ਸਪਲਾਈ ਦੇਣ ਆਈ ਤਾਂ ਗੌਮਾ ਸੈਂਡੀ ਪੁੱਤਰ ਸੋਮਾ ਸੈਂਡੀ ਵਾਸੀ ਪਿੰਡ ਬਿਦੜਾ ਅਤੇ ਸੀਤਾ ਰਾਮ ਬੋਦਰਾ ਪੁੱਤਰ ਪਾਂਡੂ ਬੋਦਰਾ ਵਾਸੀ ਜਾਰਕੈਲ ਝਾਰਖੰਡ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਕਿੱਲੋ 400 ਉਨ੍ਹਾਂ ਦੇ ਕਬਜ਼ੇ 'ਚੋਂ ਗ੍ਰਾਮ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਕੋਲੋਂ ਦੋ ਕਿੱਲੋ 700 ਗ੍ਰਾਮ ਅਤੇ ਦੋ ਕਿੱਲੋ 700 ਗ੍ਰਾਮ ਕੁੱਲ ਪੰਜ ਕਿੱਲੋ 400 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ