Wednesday, May 15, 2024  

ਰਾਜਨੀਤੀ

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ 6 ਉਮੀਦਵਾਰ ਐਲਾਨੇ

March 30, 2024

ਦਸਬ
ਚੰਡੀਗੜ੍ਹ/30 ਮਾਰਚ : ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਇਸ ਸੂਚੀ ’ਚ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅਤੇ ਫ਼ਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਉਮੀਦਵਾਰ ਐਲਾਨਿਆ ਗਿਆ ਹੈ । ਇਸ ਤੋਂ ਇਲਾਵਾ ਪਟਿਆਲਾ ਤੋਂ ਪਰਨੀਤ ਕੌਰ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਤੇ ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਬਣਾਇਆ ਗਿਆ ਹੈ ।
ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਸ਼ਨੀਵਾਰ ਨੂੰ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕੀਤੀ ਹੈ । ਇਸ ਸੂਚੀ ਵਿੱਚ ਤਿੰਨ ਰਾਜਾਂ ਦੇ 11 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ । ਉੜੀਸਾ ਦੇ 3, ਪੰਜਾਬ ਦੇ 6 ਅਤੇ ਪੱਛਮੀ ਬੰਗਾਲ ਦੇ 2 ਉਮੀਦਵਾਰਾਂ ਦਾ ਐਲਾਨ ਇਸ ਸੂਚੀ ਕੀਤਾ ਗਿਆ ਹੈ । ਦੱਸਣਾ ਬਣਦਾ ਹੈ ਕਿ ਪਾਰਟੀ ਨੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਜੋ ਕਿ ਪਿਛਲੇ ਦਿਨੀਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਕਾਂਗਰਸ ਦੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਜੋ ਕਿ ਪਿਛਲੇ ਦਿਨੀਂ ਭਾਜਪਾ ’ਚ ਸ਼ਾਮਲ ਹੋਏ ਸਨ, ਨੂੰ ਪਟਿਆਲਾ ਤੋਂ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਨੂੰ ਪਾਰਟੀ ਟਿਕਟ ਦਿੱਤੀ ਗਈ ਹੈ, ਜੋ ਕਿ ਕਾਂਗਰਸ ਦੇ ਸਾਂਸਦ ਹਨ ਅਤੇ ਪਿਛਲੇ ਦਿਨੀਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਇਸੇ ਤਰ੍ਹਾਂ ਤੋਂ ਅੰਮ੍ਰਿਤਸਰ ਤਰੁਣਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਗਈ ਹੈ, ਜੋ ਕਿ ਪਿਛਲੇ ਦਿਨੀਂ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ, ਜੋ ਕਿ ਸਾਬਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਹਨ। ਪਾਰਟੀ ਨੇ ਨਵੀਂ ਦਿੱਲੀ ਤੋਂ ਆਪਣੇ ਸਾਂਸਦ ਹੰਸ ਰਾਜ ਹੰਸ ਨੂੰ ਫ਼ਰੀਦਕੋਟ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਪੰਜਾਬ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੰਜਾਬ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੀਐਮ ਮੋਦੀ ਵੱਲੋਂ ਵਾਰਾਣਸੀ ’ਚ ਰੋਡ ਸ਼ੋਅ

ਪੀਐਮ ਮੋਦੀ ਵੱਲੋਂ ਵਾਰਾਣਸੀ ’ਚ ਰੋਡ ਸ਼ੋਅ

ਲੋਕ ਸਭਾ ਚੋਣਾਂ-2024 : ਚੌਥੇ ਗੇੜ ’ਚ ਪਈਆਂ 63 ਫੀਸਦੀ ਵੋਟਾਂ

ਲੋਕ ਸਭਾ ਚੋਣਾਂ-2024 : ਚੌਥੇ ਗੇੜ ’ਚ ਪਈਆਂ 63 ਫੀਸਦੀ ਵੋਟਾਂ

ਸੰਵਿਧਾਨ ਦੇ ਸਨਮਾਨ 'ਚ, ਆਮ ਆਦਮੀ ਪਾਰਟੀ ਮੈਦਾਨ 'ਚ '' - ਪਵਨ ਟੀਨੂੰ

ਸੰਵਿਧਾਨ ਦੇ ਸਨਮਾਨ 'ਚ, ਆਮ ਆਦਮੀ ਪਾਰਟੀ ਮੈਦਾਨ 'ਚ '' - ਪਵਨ ਟੀਨੂੰ

ਮੁੱਖ ਮੰਤਰੀ ਕੇਜਰੀਵਾਲ ਦੇ ਘਰ ਸਵਾਤੀ ਮਾਲੀਵਾਲ 'ਤੇ ਹਮਲਾ; ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕੀਤੀ ਗਈ

ਮੁੱਖ ਮੰਤਰੀ ਕੇਜਰੀਵਾਲ ਦੇ ਘਰ ਸਵਾਤੀ ਮਾਲੀਵਾਲ 'ਤੇ ਹਮਲਾ; ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕੀਤੀ ਗਈ

ਬਾਰਾਮਤੀ ਈਵੀਐਮ ਦੇ ਸਟਰਾਂਗਰੂਮ ਦੇ ਸੀਸੀਟੀਵੀ 45 ਮਿੰਟਾਂ ਲਈ ਖਾਲੀ ਹੋਣ ਕਾਰਨ ਐਨਸੀਪੀ (ਸਪਾ) ਗੁੱਸੇ ਵਿੱਚ

ਬਾਰਾਮਤੀ ਈਵੀਐਮ ਦੇ ਸਟਰਾਂਗਰੂਮ ਦੇ ਸੀਸੀਟੀਵੀ 45 ਮਿੰਟਾਂ ਲਈ ਖਾਲੀ ਹੋਣ ਕਾਰਨ ਐਨਸੀਪੀ (ਸਪਾ) ਗੁੱਸੇ ਵਿੱਚ

ਲੋਕ ਸਭਾ ਚੋਣਾਂ : ਕਾਂਗਰਸ 50 ਸੀਟਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਦੀ : ਮੋਦੀ

ਲੋਕ ਸਭਾ ਚੋਣਾਂ : ਕਾਂਗਰਸ 50 ਸੀਟਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਦੀ : ਮੋਦੀ

ਮੋਦੀ ਜਿੱਤੇ ਤਾਂ ਸਾਰੇ ਵਿਰੋਧੀ ਨੇਤਾ ਜੇਲ੍ਹਾਂ ’ਚ ਹੋਣਗੇ : ਕੇਜਰੀਵਾਲ

ਮੋਦੀ ਜਿੱਤੇ ਤਾਂ ਸਾਰੇ ਵਿਰੋਧੀ ਨੇਤਾ ਜੇਲ੍ਹਾਂ ’ਚ ਹੋਣਗੇ : ਕੇਜਰੀਵਾਲ