Saturday, July 27, 2024  

ਪੰਜਾਬ

ਸੀਪੀਆਈ (ਐਮ) ਦਾ ਮੁੱਖ ਮਕਸਦ ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਨੂੰ ਹਰਾਉਣਾ : ਕਾਮਰੇਡ ਸੇਖੋਂ

March 30, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/30 ਮਾਰਚ : ਸੀਪੀਆਈ (ਐਮ) ਦੀ ਜ਼ਿਲ੍ਹਾ ਇਕਾਈ ਦੀ ਜਨਰਲ ਬਾਡੀ ਮੀਟਿੰਗ ਕਾਮਰੇਡ ਦਰਬਾਰਾ ਸਿੰਘ ਲੋਪੋਕੇ ਦੀ ਪ੍ਰਧਾਨਗੀ ’ਚ ਹੋਈ । ਮੀਟਿੰਗ ਵਿਚ ਪਾਰਟੀ ਦੇ ਸੂਬਾਈ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕਾਮਰੇਡ ਸੇਖੋਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਪਾਰਟੀ ਦੇ ਜਲੰਧਰ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਕਾਮਰੇਡ ਪਰਸ਼ੋਤਮ ਲਾਲ ਬਿਲਗਾ ਦੀ ਚੋਣ ਮੁਹਿੰਮ ਦਾ ਆਗਾਜ਼ 11 ਅਪ੍ਰੈਲ ਨੂੰ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਜੱਦੀ ਪਿੰਡ ਬੰਡਾਲਾ ਮੰਜਕੀ ਤੋਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪਾਰਟੀ ਦੀ ਕੇਂਦਰੀ ਕਮੇਟੀ ਦੇ ਫੈਸਲੇ ਅਨੁਸਾਰ ਪਾਰਟੀ ਪੰਜਾਬ ’ਚ ਜਲੰਧਰ, ਸ੍ਰੀ ਆਨੰਦਪੁਰ ਸਾਹਿਬ ਤੇ ਇੱਕ ਹੋਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਖੜ੍ਹੇ ਕਰੇਗੀ।
ਉਨ੍ਹਾਂ ਕਿਹਾ ਕਿ ਜਿਵੇਂ ਕਿ ਜਲੰਧਰ ਤੋਂ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ, ਉਸੇ ਤਰ੍ਹਾਂ ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਅਤੇ ਇੱਕ ਹੋਰ ਸੀਟ ਤੋਂ ਉਮੀਦਵਾਰ ਐਲਾਨੇ ਜਾਣਗੇ। ਕਾਮਰੇਡ ਸੇਖੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਮੁੱਖ ਮਕਸਦ ਫ਼ਿਰਕੂ-ਕਾਰਪੋਰੇਟ ਗੱਠਜੋੜ ਨੂੰ ਹਰਾਉਣਾ ਹੈ। ਉਨ੍ਹਾਂ ਕਿਹਾ ਕਿ ਭਾਜਪਾ-ਆਰਐਸਐਸ ਇਨ੍ਹਾਂ ਚੋਣਾਂ ਵਿੱਚ ਫ਼ਿਰਕੂ ਪੱਤਾ ਖੇਡ ਕੇ ਚੋਣਾਂ ਜਿੱਤਣ ਦੀ ਤਾਕ ਵਿੱਚ ਹੈ, ਪਰ ਦੇਸ਼ ਦੇ ਸੂਝਵਾਨ ਵੋਟਰ ਇਨ੍ਹਾਂ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਉਹ ਇਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ ਹਨ।
ਕਾਮਰੇਡ ਸੇਖੋਂ ਨੇ ਕਿਰਤੀਆਂ ਮਜ਼ਦੂਰਾਂ, ਮੁਲਾਜ਼ਮਾਂ , ਘੱਟ ਗਿਣਤੀਆਂ ਅਤੇ ਔਰਤਾਂ ਵਿਰੋਧੀ ਮੋਦੀ ਸਰਕਾਰ ਨੂੰ ਰਾਜ ਸੱਤਾ ਤੋਂ ਲਾਂਭੇ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਘਰ-ਘਰ ’ਚ ‘ਮੋਦੀ ਹਰਾਓ ਦੇਸ਼ ਬਚਾਓ’ ਅਤੇ ‘ਭਾਜਪਾ, ਆਰਐਸਐਸ ਤੇ ਕਾਰਪੋਰੇਟ ਘਰਾਣੇ ਹਰਾਓ ਸੰਵਿਧਾਨ ਬਚਾਓ’ ਦਾ ਨਾਅਰਾ ਬੁਲੰਦ ਕੀਤਾ ਜਾਵੇ।
ਇਸ ਮੌਕੇ ਪਾਰਟੀ ਦੇ ਸੂਬਾਈ ਸਕੱਤਰੇਤ ਮੈਂਬਰ ਤੇ ਜ਼ਿਲ੍ਹਾ ਸਕੱਤਰ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਕਾਮਰੇਡ ਸੇਖੋਂ ਨੂੰ 11 ਹਜ਼ਾਰ 500 ਰੁਪਏ ਚੋਣ ਫੰਡ ਇਕੱਠਾ ਕਰਕੇ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਲੱਗੇ ਚੋਣ ਫੰਡ ਦੇ ਕੋਟੇ ਨੂੰ ਜਲਦ ਪੂਰਾ ਕੀਤਾ ਜਾਵੇਗਾ ।
ਇਸ ਮੌਕੇ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਡਾਕਟਰ ਕੰਵਲਜੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ । ਮੀਟਿੰਗ ਦੇ ਅਖੀਰ ਵਿਚ ਕਾਮਰੇਡ ਦਰਬਾਰਾ ਸਿੰਘ ਲੋਪੋਕੇ ਨੇ ਆਏ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਸੂਬਾਈ ਸਕੱਤਰ ਕਾਮਰੇਡ ਸੇਖੋਂ ਨੂੰ ਜ਼ਿਲ੍ਹਾ ਇਕਾਈ ਵੱਲੋਂ ਭਵਿੱਖ ਵਿਚ ਵੀ ਹਰ ਤਰ੍ਹਾਂ ਦੇ ਹੁਕਮ ਦੀ ਪਾਲਣਾ ਕਰਨ ਦਾ ਵਿਸ਼ਵਾਸ ਦਿਵਾਇਆ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ