Saturday, July 27, 2024  

ਕੌਮੀ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਬਰਫ਼ਬਾਰੀ, ਮੀਂਹ ਕਾਰਨ 168 ਸੜਕਾਂ ਬੰਦ

March 30, 2024

ਏਜੰਸੀਆਂ
ਸ਼ਿਮਲਾ/30 ਮਾਰਚ : ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਅਤੇ ਜਨਜਾਤੀ ਇਲਾਕਿਆਂ ’ਚ ਸ਼ਨੀਵਾਰ ਨੂੰ ਬਰਫ਼ਬਾਰੀ ਹੋਈ, ਜਦਕਿ ਹੇਠਲੇ ਅਤੇ ਮੱਧ ਪਹਾੜੀ ਖੇਤਰਾਂ ’ਚ ਰੁਕ-ਰੁਕ ਕੇ ਗੜੇਮਾਰੀ ਅਤੇ ਮੀਂਹ ਪਿਆ । ਇਹ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ । ਸਥਾਨਕ ਮੌਸਮ ਦਫ਼ਤਰ ਨੇ ਸੂਬੇ ਵਿਚ 4 ਅਪ੍ਰੈਲ ਤੱਕ ਮੀਂਹ ਦਾ ਅਨੁਮਾਨ ਜਤਾਇਆ ਹੈ । ਇਕ ਅਧਿਕਾਰੀ ਨੇ ਦੱਸਿਆ ਕਿ ਹਿਮਾਚਲ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਸ਼ਨੀਵਾਰ ਸਵੇਰੇ ਕਿਨੌਰ ਜ਼ਿਲ੍ਹੇ ਦੇ ਮਲਿੰਗ ਨੇੜੇ ਤਿਲਕਣ ਤੋਂ ਬਾਅਦ ਪਲਟ ਗਈ । ਹਾਲਾਂਕਿ ਇਸ ਘਟਨਾ ’ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ । ਉਨ੍ਹਾਂ ਦੱਸਿਆ ਕਿ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮਨਾਲੀ ਨੇੜੇ ਰੋਹਤਾਂਗ ’ਚ ਅਟਲ ਸੁਰੰਗ ਵਿਚ ਆਵਾਜਾਈ ਰੋਕ ਦਿੱਤੀ ਗਈ ਹੈ ।
ਵਿਭਾਗ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਕਲਪਾ ਅਤੇ ਕੁਕੁਮਸੇਰੀ ਵਿਚ 5 ਸੈਂਟੀਮੀਟਰ ਬਰਫ਼ਬਾਰੀ ਹੋਈ ਹੈ, ਜਦੋਂਕਿ ਕੇਲਾਂਗ ’ਚ ਤਿੰਨ ਸੈਂਟੀਮੀਟਰ ਬਰਫ਼ਬਾਰੀ ਹੋਈ ਹੈ । ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅੰਕੜਿਆਂ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਸੂਬੇ ’ਚ ਤਿੰਨ ਨੈਸ਼ਨਲ ਹਾਈਵੇਅਜ਼ ਸਮੇਤ ਕੁੱਲ 168 ਸੜਕਾਂ ਆਵਾਜਾਈ ਲਈ ਬੰਦ ਰਹੀਆਂ । ਸੂਬੇ ਦੀ ਰਾਜਧਾਨੀ ਸ਼ਿਮਲਾ ਅਤੇ ਕੁਝ ਹੋਰ ਥਾਵਾਂ ’ਤੇ ਸੋਲਨ ’ਚ ਤੇਜ਼ ਹਵਾਵਾਂ ਅਤੇ ਗੜੇਮਾਰੀ ਨਾਲ ਰੁਕ-ਰੁਕ ਕੇ ਮੀਂਹ ਪਿਆ । ਸਥਾਨਕ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਸੂਬੇ ਦੇ 12 ’ਚੋਂ 7 ਜ਼ਿਲ੍ਹਿਆਂ ’ਚ ਵੱਖ-ਵੱਖ ਥਾਵਾਂ ’ਤੇ ਗੜੇਮਾਰੀ ਅਤੇ ਮੋਹਲੇਧਾਰ ਮੀਂਹ ਦੀ ਭਵਿੱਖਬਾਣੀ ਕੀਤੀ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ