Saturday, July 27, 2024  

ਕੌਮੀ

ਮੁਖਤਾਰ ਅੰਸਾਰੀ ਨੂੰ ਦਫ਼ਨਾਇਆ, ਜਨਾਜ਼ੇ ’ਚ ਹਜ਼ਾਰਾਂ ਲੋਕ ਸ਼ਾਮਲ

March 30, 2024

ਏਜੰਸੀਆਂ
ਲਖਨਊ/30 ਮਾਰਚ : ਮਾਫੀਆ ਤੋਂ ਨੇਤਾ ਬਣੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਦੀ ਮਿ੍ਰਤਕ ਦੇਹ ਨੂੰ ਸਖ਼ਤ ਸੁਰੱਖਿਆ ਦਰਮਿਆਨ ਸ਼ਨੀਵਾਰ ਨੂੰ ਗਾਜ਼ੀਪੁਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਘਰ ਯੁਸੂਫਪੁਰ ਮੁਹੰਮਦਾਬਾਦ ਨੇੜੇ ਕਾਲੀਬਾਗ ਸਥਿਤ ਕਬਰਸਤਾਨ ’ਚ ਸਪੁਰਦ-ਏ-ਖਾਕ ਕਰ ਦਿੱਤਾ ਗਿਆ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁਖਤਾਰ ਦੇ ਜੱਦੀ ਘਰ ਤੋਂ ਸਵੇਰੇ ਦੇ ਸਮੇਂ ਜਨਾਜ਼ਾ ਕੱਢਿਆ ਗਿਆ, ਜਿਸ ਵਿਚ ਉਸ ਦੇ ਭਰਾ ਅਫਜ਼ਾਲ ਅੰਸਾਰੀ, ਪੁੱਤਰ ਉਮਰ ਅੰਸਾਰੀ ਅਤੇ ਭਤੀਜੇ ਵਿਧਾਇਕ ਸੁਹੇਬ ਅੰਸਾਰੀ ਸਮੇਤ ਪਰਿਵਾਰਕ ਮੈਂਬਰ ਅਤੇ ਸਮਰਥਕ ਸ਼ਾਮਲ ਰਹੇ । ਉਨ੍ਹਾਂ ਦੇ ਵੱਡੇ ਭਰਾ ਅਤੇ ਸਾਬਕਾ ਵਿਧਾਇਕ ਸਿਗਬਤੁਲਾਹ ਅੰਸਾਰੀ ਸਮੇਤ ਪਰਿਵਾਰ ਅਤੇ ਰਿਸ਼ਤੇਦਾਰ ਵੀ ਜਨਾਜ਼ੇ ਵਿਚ ਸ਼ਾਮਲ ਹੋਏ । ਇਸ ਦੌਰਾਨ ਭੀੜ ਨੇ ਨਾਅਰੇ ਵੀ ਲਾਏ । ਅਫਜ਼ਾਲ ਅੰਸਾਰੀ ਨੇ ਕਬਰਸਤਾਨ ਪਹੁੰਚ ਕੇ ਲੋਕਾਂ ਨੂੰ ਸਮਝਾਇਆ ਕਿ ਭੀੜ ਇਕੱਠੀ ਨਾ ਕਰੋ ਅਤੇ ਸ਼ਾਂਤੀ ਬਣਾ ਕੇ ਰੱਖੋ । ਜਨਾਜ਼ੇ ਦੀ ਨਮਾਜ਼ ਮਗਰੋਂ ਕਾਲੀਬਾਗ ਕਬਰਸਤਾਨ ਵਿਚ ਅੰਸਾਰੀ ਦੀ ਲਾਸ਼ ਦਫ਼ਨਾਈ ਗਈ ।
ਪੁਲਿਸ ਬਲ ਅਤੇ ਸੁਰੱਖਿਆ ਏਜੰਸੀਆਂ ਇੱਥੇ ਸਥਿਤੀ ’ਤੇ ਲਗਾਤਾਰ ਨਜ਼ਰ ਬਣਾਈ ਰੱਖੀ ਅਤੇ ਅੰਸਾਰੀ ਦੀ ਰਿਹਾਇਸ਼ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਕਾਲੀਬਾਗ ਕਬਰਸਤਾਨ ਤੱਕ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ ਸੀ । ਪੁਲਿਸ, ਪੀਏਸੀ ਅਤੇ ਅਰਧ ਸੈਨਿਕ ਬਲ ਹਰ ਨੁੱਕਰ ’ਤੇ ਤਾਇਨਾਤ ਰਹੇ । ਭੀੜ ਵਧਦੀ ਦੇਖ ਕੇ ਬਾਅਦ ਵਿਚ ਹੋਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ । ਪੁਲਿਸ ਹੈੱਡਕੁਆਰਟਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ । ਪੁਲਿਸ ਨੇ ਜਾਂਚ ਤੋਂ ਬਾਅਦ ਹੀ ਲੋਕਾਂ ਨੂੰ ਕਬਰਸਤਾਨ ਅੰਦਰ ਜਾਣ ਦਿੱਤਾ ।
ਇਸ ਤੋਂ ਪਹਿਲਾਂ ਮੁਹੰਮਦਾਬਾਦ ਵਿਧਾਨ ਸਭਾ ਹਲਕੇ ਤੋਂ ਸਮਾਜਵਾਦੀ ਪਾਰਟੀ (ਸਪਾ) ਦੇ ਵਿਧਾਇਕ ਅਤੇ ਅੰਸਾਰੀ ਦੇ ਭਤੀਜੇ ਮੁਹੰਮਦ ਸੁਹੇਬ ਅੰਸਾਰੀ ਉਰਫ ਮੰਨੂ ਅੰਸਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਚਾਚਾ ਮੁਖਤਾਰ ਅੰਸਾਰੀ ਦੀ ਦੇਹ ਨੂੰ ਸ਼ਨੀਵਾਰ ਸਵੇਰੇ 10 ਵਜੇ ਯੂਸਫਪੁਰ ਮੁਹੰਮਦਾਬਾਦ ਦੇ ਕਾਲੀਬਾਗ ਕਬਰਸਤਾਨ ’ਚ ਦਫਨਾਇਆ ਜਾਵੇਗਾ । ਹਾਲਾਂਕਿ ਸਾਢੇ 10 ਵਜੇ ਤੱਕ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ ਸੀ ।
ਇਕ ਸਥਾਨਕ ਨਾਗਰਿਕ ਨੇ ਦੱਸਿਆ ਕਿ ਅੰਸਾਰੀ ਪਰਿਵਾਰ ਨੂੰ ਕਾਲੀਬਾਗ ਵਿਚ ਹੀ ਦਫਨਾਇਆ ਜਾਂਦਾ ਰਿਹਾ ਹੈ ਅਤੇ ਮੁਖਤਾਰ ਦੀ ਲਾਸ਼ ਨੂੰ ਉਸ ਦੇ ਮਾਤਾ-ਪਿਤਾ ਦੀ ਕਬਰ ਕੋਲ ਦਫਨਾਇਆ ਗਿਆ ਹੈ । ਵੀਰਵਾਰ ਨੂੰ ਮੁਖਤਾਰ ਅੰਸਾਰੀ ਦੀ ਸਿਹਤ ਵਿਗੜਨ ਤੋਂ ਬਾਅਦ ਬਾਂਦਾ ਜ਼ਿਲ੍ਹਾ ਜੇਲ੍ਹ ਤੋਂ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਲਿਜਾਇਆ ਗਿਆ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ । ਮੁਖਤਾਰ ਦੇ ਪਰਿਵਾਰ ਨੇ ਅੰਸਾਰੀ ’ਤੇ ਜੇਲ੍ਹ ’ਚ ਉਸ ਨੂੰ ਧੀਮਾ ਜ਼ਹਿਰ ਦੇਣ ਦਾ ਦੋਸ਼ ਲਗਾਇਆ ਸੀ । ਹਾਲਾਂਕਿ ਹਸਪਤਾਲ ਦੇ ਸੂਤਰਾਂ ਮੁਤਾਬਕ ਅੰਸਾਰੀ ਦੇ ਪੋਸਟਮਾਰਟਮ ਤੋਂ ਪੁਸ਼ਟੀ ਹੋਈ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ